ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ
ਸਿੱਧੂਪੁਰ ਨਾਲ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਵਿਸਥਾਰਿਤ ਮੀਟਿੰਗ ਕਰਕੇ ਭਰੋਸਾ ਦਿੱਤਾ ਕਿ ਜਿਲ੍ਹਾ ਪੱਧਰ ’ਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ।ਕਿਸਾਨ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਨੂੰ ਇਕ ਮੰਗ ਪੱਤਰ ਵੀ ਦਿੱਤਾ ਗਿਆ।
ਡੀ.ਸੀ ਥੋਰੀ ਨੇ ਮੰਗ ਪੱਤਰ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਭਾਰਤ ਮਾਲਾ ਪ੍ਰਾਜੈਕਟ ਅਧੀਨ ਐਕਵਾਇਰ ਕੀਤੀ ਗਈ ਜ਼ਮੀਨ ਦਾ ਮੁਆਵਜ਼ਾ ਦੇਣ ਸਮੇਂ ਜਿੰਨਾਂ ਅਧਿਕਾਰੀਆਂ ਵਲੋਂ ਬੇਨਿਯਮੀਆਂ ਕੀਤੀ ਗਈਆਂ ਹਨ, ਉਨਾਂ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨਾਂ ਭਰੋਸਾ ਦਿੱਤਾ ਕਿ ਜਿੰਨਾਂ ਪਰਿਵਾਰਾਂ ਨੂੰ ਹੁਣ ਤੱਕ ਮੁਆਵਜ਼ਾ ਨਹੀਂ ਮਿਲਿਆ, ਉਹ ਜਲਦੀ ਹੀ ਦਿੱਤਾ ਜਾਵੇਗਾ।ਕਿਸਾਨ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਕਿ ਟਰੈਵਲ ਏਜੰਟਾਂ ਵਲੋਂ ਭੋਲੇ ਭਾਲੇ ਲੋਕਾਂ ਨਾਲ ਠੱਗੀਆਂ ਮਾਰੀਆਂ ਜਾ ਰਹੀਆਂ ਹਨ ਅਤੇ ਕੇਂਦਰੀ ਜੇਲ ਦੇ ਜੈਮਰਾਂ ਕਾਰਨ ਮੋਬਾਇਲ ਟਾਵਰ ਦੀ ਰੇਂਜ ਨਾ ਆਉਣ ਕਾਰਨ ਪਿੰਡਾਂ ਦੇ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਡਿਪਟੀ ਕਮਿਸਨਰ ਨੇ ਕਿਹਾ ਕਿ ਕਿਸਾਨ ਪੰਜਾਬ ਦੀ ਰੀੜ ਦੀ ਹੱਡੀ ਹਨ ਅਤੇ ਇਨ੍ਹਾਂ ਦੀ ਬਦੌਲਤ ਹੀ ਪੰਜਾਬ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲਦਾ ਹੈ।ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ।
ਮੀਟਿੰਗ ਵਿੱਚ ਐਸ.ਐਸ.ਪੀ ਦਿਹਾਤੀ ਸਤਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਹਰਪ੍ਰ੍ਰੀਤ ਸਿੰਘ, ਐਸ.ਡੀ.ਐਮ ਮਨਕੰਵਲ ਚਾਹਲ, ਨਿਕਾਸ ਕੁਮਾਰ, ਐਸ.ਪੀ ਯੁਵਰਾਜ ਸਿੰਘ, ਪਲਵਿੰਦਰ ਸਿੰਘ ਮਾਹਲ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜਨਰਲ ਸਕੱਤਰ, ਜਗਜੀਤ ਸਿੰਘ ਖਿਆਲੀ ਜਿਲ੍ਹਾ ਪ੍ਰਧਾਨ, ਅਕਾਸ਼ਦੀਪ ਮਾਨਾਂਵਾਲਾ, ਬਲਬੀਰ ਸਿੰਘ ਬੋਪਾਰਾਏ, ਕਰਮਜੀਤ ਸਿੰਘ ਨੰਗਲੀ, ਮਨਜਿੰਦਰ ਸਿੰਘ ਵੀ ਹਾਜਰ ਸਨ।
Check Also
ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …
Punjab Post Daily Online Newspaper & Print Media