Wednesday, February 28, 2024

ਬੁੱਢਾ ਦਲ ਦੇ ਸਥਾਪਨਾ ਦਿਵਸ ਤੇ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ

ਅੰਮ੍ਰਿਤਸਰ/ ਨੰਦੇੜ 23 ਨਵੰਬਰ (ਪੰਜਾਬ ਪੋਸਟ ਬਿਊਰ) – ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਤੇ ਬੁੱਢਾ ਦਲ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਜਥੇਦਾਰ ਕੁਲਵੰਤ ਸਿੰਘ, ਬਾਬਾ ਬਲਵਿੰਦਰ ਸਿੰਘ ਕਾਰਸੇਵਾ ਦੇ ਸਹਿਯੋਗ ਨਾਲ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ।ਨਿਹੰਗ ਸਿੰਘ ਦਲਾਂ, ਸੇਵਾਪੰਥੀ ਸੰਪਰਦਾਵਾਂ ਨਾਨਕਸਰ ਸੰਪਰਦਾ ਤੇ ਵੱਖ-ਵੱਖ ਸੰਸਥਾਵਾਂ ਦੇ ਮੁਖੀਆਂ ਅਤੇ ਸੰਗਤਾਂ ਨੇ ਵਿਸ਼ੇਸ਼ ਤੌਰ ‘ਤੇ ਇਸ ਵਿੱਚ ਹਾਜ਼ਰੀ ਭਰੀ।
ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਦੇ ਜਥੇਦਾਰ ਗਿਆਨੀ ਬਾਬਾ ਕੁਲਵੰਤ ਸਿੰਘ ਨੇ ਸੰਬੋਧਨ ਕਰਦਿਆ ਕਿਹਾ ਕਿ ਅਕਾਲੀ ਫੂਲਾ ਸਿੰਘ ਪੱਕੇ ਗੁਰਸਿੱੱਖ, ਅੰਮ੍ਰਿਤਧਾਰੀ, ਰਹਿਣੀ-ਬਹਿਣੀ ਦੇ ਪੂਰੇ ਤੇ ਨਿਡਰ ਸੂਰਮੇ ਸਨ।ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਕਿਹਾ ਅਕਾਲੀ ਬਾਬਾ ਫੂਲਾ ਸਿੰਘ ਖ਼ਾਲਸਾ ਉਨ੍ਹਾਂ ਮਹਾਨ ਸ਼ਖਸੀਅਤਾਂ ਵਿਚੋਂ ਸਨ, ਰਾਜ ਦੀ ਚੜ੍ਹਤ ਤੇ ਰਾਖੀ ਲਈ ਆਪਣਾ ਸਭ ਕੁੱਝ ਨਿਛਾਵਰ ਕਰ ਦਿੱਤਾ।ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਹੈਸੀਅਤ ਵਿੱਚ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ ਉਸ ਦੀਆਂ ਸਦਾਚਾਰਕ ਕਮਜ਼ੋਰੀਆਂ ਬਦਲੇ ਭਰੀ ਸੰਗਤ ਵਿੱਚ ਧਾਰਮਿਕ ਦੰਡ ਦੇ ਸਕਣਾ ਆਪ ਦੇ ਜੀਵਨ ਦਾ ਕਰਤਵ ਸੀ ।
ਕੀਰਤਨ ਦਰਬਾਰ ਵਿੱਚ ਰਾਗੀ ਭਾਈ ਗੁਰਪ੍ਰੀਤ ਸਿੰਘ ਖਾਲਸਾ, ਬਾਬਾ ਮਨਮੋਹਨ ਸਿੰਘ ਬਾਰਨਵਾਲੇ, ਬਾਬਾ ਜੋਗਿੰਦਰ ਸਿੰਘ ਮੋਨੀ, ਭਾਈ ਗੁਰਪ੍ਰਤਾਪ ਸਿੰਘ ਹਜ਼ੂਰੀ ਰਾਗੀ ਦੇ ਰਾਗੀ ਜਥਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਗਾਇਨ ਕੀਤਾ।ਤਖਤ ਸ੍ਰੀ ਹਜ਼ੂਰ ਸਾਹਿਬ ਵਲੋਂ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਤੇ ਪੰਜ ਪਿਆਰਿਆਂ ਨੇ ਬਾਬਾ ਬਲਬੀਰ ਸਿੰਘ 96 ਕਰੋੜੀ, ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਸਨਮਾਨਿਤ ਕੀਤਾ ਗਿਆ।ਬੁੱਢਾ ਦਲ ਦੇ ਵਿਦਵਾਨ ਪ੍ਰਚਾਰਕ ਭਾਈ ਸੁਖਜੀਤ ਸਿੰਘ ਕਨੱਇਆ ਨੇ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਅਤੇ ਬੁੱਢਾ ਦਲ ਦੇ ਇਤਿਹਾਸ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ।ਸੇਵਾਪੰਥੀ ਸੰਪਰਦਾ ਦੇ ਮੁਖੀ ਸੰਤ ਜੋਗਾ ਸਿੰਘ ਕਰਨਾਲ ਵਾਲਿਆਂ ਨੇ ਕਿਹਾ ਅੱਜ ਅਕਾਲੀ ਬਾਬਾ ਫੂਲਾ ਸਿੰਘ ਵਰਗੇ ਦਲੇਰ ਤੇ ਨਿਡਰ ਜਥੇਦਾਰ ਦੀ ਲੋੜ ਹੈ।
ਇਸ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਕੀਰਤਨ ਕੀਤਾ।ਸਮਾਗਮ ਵਿੱਚ ਪੁਜੇ ਸੰਤ ਮਹਾਪੁਰਸ਼ਾ, ਨਿਹੰਗ ਸਿੰਘ ਦਲਪੰਥ ਦੇ ਮੁਖੀਆਂ ਅਤੇ ਹੋਰ ਸੰਪਰਦਾਵਾਂ ਦਾ ਕੀਤਾ।ਸਟੇਜ ਦੀ ਸੇਵਾ ਭਾਈ ਪਰਮਵੀਰ ਸਿੰਘ ਅਰਦਾਸੀਏ ਨੇ ਨਿਭਾਈ।ਸਮਾਗਮਾਂ ਵਿੱਚ ਵਿਸ਼ੇਸ਼ ਭਾਈ ਕਸ਼ਮੀਰ ਸਿੰਘ ਹੈਡ ਗ੍ਰੰਥੀ, ਭਾਈ ਗੁਰਮੀਤ ਸਿੰਘ ਮੀਤ ਗ੍ਰੰਥੀ, ਬਾਬਾ ਜੰਗ ਸਿੰਘ ਕਰਨਾਲ, ਬਾਬਾ ਜੋਤਇੰਦਰ ਸਿੰਘ, ਅਮਰੀਕਾ ਤੋਂ ਬਾਬਾ ਜਸਵਿੰਦਰ ਸਿੰਘ ਜੱਸੀ ਇੰਚਾਰਜ਼ ਬੁੱਢਾ ਦਲ, ਲੱਡੂ ਸਿੰਘ ਮਹਾਜਨ, ਥਾਨ ਸਿੰਘ ਸੁਪਰਡੈਂਟ, ਗਿਆਨੀ ਰਾਮ ਸਿੰਘ, ਇੰਦਰਪਾਲ ਸਿੰਘ ਫੌਜੀ, ਰਵਿੰਦਰ ਸਿੰਘ ਮੁੰਬਈ, ਹਰਜੀਤ ਸਿੰਘ ਕੜੇਵਾਲੇ, ਜੈਮਲ ਸਿੰਘ, ਜਸਪਾਲ ਸਿੰਘ ਲਾਂਗਰੀ, ਗਿਆਨੀ ਪਰਮਜੀਤ ਸਿੰਘ, ਭਾਈ ਸੁਖਵਿੰਦਰ ਸਿੰਘ ਕਥਾਵਾਚਕ ਆਦਿ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਨੇ ਚੰਦਰ ਸ਼ੇਖਰ ਅਜ਼ਾਦ ਦੀ ਸ਼ਹਾਦਤ ਨੂੰ ਕੀਤਾ ਯਾਦ

ਅੰਮ੍ਰਿਤਸਰ, 27 ਫਰਵਰੀ (ਜਗਦੀਪ ਸਿੰਘ) – ਮਹਾਨ ਅਜ਼ਾਦੀ ਘੁਲਾਟੀਏ ਚੰਦਰ ਸ਼ੇਖਰ ਅਜ਼ਾਦ ਨੂੰ ਸ਼ਰਧਾਂਜਲੀ ਭੇਂਟ …