ਅੰਮ੍ਰਿਤਸਰ, 23 ਨਵੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਕੈਂਪਸ ਵਿਖੇ ਧਰਮ-ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਪ੍ਰੀ-ਪ੍ਰਾਇਮਰੀ ਵਿੰਗ ਦੇ ਬੱਚਿਆਂ ਵੱਲੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤਫੇਰੀ ਦਾ ਆਯੋਜਨ ਕੀਤਾ ਗਿਆ।ਦੀਵਾਨ ਅਹੁਦੇਦਾਰਾਂ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਵੱਲੋਂ ਪੰਜ ਪਿਆਰਿਆਂ ਅਤੇ ਮਾਈ ਭਾਗੋ ਦੇ ਰੂਪ ਵਿਚ ਸੱਜੇ ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ ਦਾ ਸਿਰਪਾਓ ਅਤੇ ਸਿਹਰੇ ਪਾ ਕੇ ਸਨਮਾਨ ਕੀਤਾ ਗਿਆ। ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਮੀਤ ਪ੍ਰਧਾਨ ਜਗਜੀਤ ਸਿੰਘ, ਆਨਰੇਰੀ ਜੁਆਇੰਟ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ, ਆਨਰੇਰੀ ਐਡੀ. ਸਕੱਤਰ ਜਸਪਾਲ ਸਿੰਘ ਢਿੱਲੋਂ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਤਰਲੋਚਨ ਸਿੰਘ, ਹਰਮਨਜੀਤ ਸਿੰਘ, ਪ੍ਰਿੰਸੀਪਲ ਮਨਦੀਪ ਸਿੰਘ ਨੇ ਗੁਰਪੁਰਬ ਦੀ ਵਧਾਈ ਦਿੰਦਿਆਂ ਬੱਚਿਆਂ ਨੂੰ ਆਪਣਾ ਜੀਵਨ ਆਚਰਨ ਗੁਰੂ ਸਿੱਖਿਆਵਾਂ ਅਨੁਸਾਰ ਢਾਲਣ ਲਈ ਪ੍ਰੇਰਿਤ ਕੀਤਾ।ਧਾਰਮਿਕ ਅਧਿਆਪਕਾ ਬੀਬੀ ਸੁਖਜੀਤ ਕੌਰ ਵੱਲੋਂ ਕੀਤੀ ਗਈ ਅਰਦਾਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਪ੍ਰੀ-ਪ੍ਰਾਇਮਰੀ ਵਿੰਗ ਦੇ ਛੋਟੇ-ਛੋਟੇ ਬੱਚੇ ਅਤੇ ਅਧਿਆਪਕ ਗੁਰੂ ਜੱਸ ਗਾਇਨ ਕਰਦੇ ਹੋਏ ਸਕੂਲ ਕੈਂਪਸ ਵਿਚ ਫੇਰੀ ਲਂੈਦਿਆਂ ਦੀਵਾਨ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸਜ਼ਾਏ ਦੀਵਾਨ ਵਿੱਚ ਨਤਮਸਤਕ ਹੋਏ।ਪਹਿਲੀ ਜਮਾਤ ਦੇ ਬੱਚਿਆਂ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਛੋਟੇ-ਛੋਟੇ ਬੱਚਿਆਂ ਨੇ ਆਪਣੀ ਮਧੁਰ ਅਵਾਜ਼ ਵਿੱਚ ਯਾਦ ਕੀਤੇ ਗਏ ਸਵਯੈ, ਸੁਚੱਜੀ, ਕੁਚੱਜੀ, ਗੁਣਵੰਤੀ, ਤ੍ਵਪ੍ਰਸਾਦਿ ਸਰਵਨ ਕਰਵਾਇਆ, ਜਿੰਨਾਂ ਨੂੰ ਦੀਵਾਨ ਪ੍ਰਬੰਧਕਾਂ ਵਲੋਂ ਮੈਡਲ ਅਤੇ ਸਰਟੀਫਿਕੇਟ ਵੰਡੇ ਗਏ।ਦੀਵਾਨ ਮੈਨੇਜਮੈਂਟ ਵੱਲੋਂ ਮੁੱਖ ਅਧਿਆਪਕਾ ਸ੍ਰੀਮਤੀ ਮਨਵਿੰਦਰ ਕੌਰ ਭੁੱਲਰ, ਸ੍ਰੀਮਤੀ ਕਿਰਨਜੋਤ ਕੌਰ ਅਤੇ ਧਾਰਮਿਕ ਸੰਗੀਤ ਅਧਿਆਪਕਾ ਸ੍ਰੀਮਤੀ ਮਨਮੋਹਨ ਕੌਰ ਨੂੰ ਸਨਮਾਨਿਤ ਕੀਤਾ।ਪ੍ਰੋਗਰਾਮ ਦੀ ਸਮਾਪਤੀ ਤੇ ਪਹਿਲੀ ਜਮਾਤ ਦੇ ਵਿਦਿਆਰਥੀ ਖੁਸ਼ਪ੍ਰੀਤ ਸਿੰਘ ਨੇ ਅਰਦਾਸ ਕੀਤੀ।
ਇਸ ਮੋਕੇ ਡਾ. ਆਤਮਜੀਤ ਸਿੰਘ ਬਸਰਾ, ਪ੍ਰਦੀਪ ਸਿੰਘ ਵਾਲੀਆ, ਕੋਆਰਡੀਨੇਟਰ ਡਾ. ਜਸਵਿੰਦਰ ਕੌਰ ਮਾਹਲ, ਡਾਇਰੈਕਟਰ ਓਪਰੇਸ਼ਨ ਡਾ. ਏ.ਪੀ ਸਿੰਘ ਚਾਵਲਾ ਅਤੇ ਹੋਰ ਦੀਵਾਨ ਮੈਂਬਰਾਂ ਸਮੇਤ ਵੱਡੀ ਗਿਣਤੀ ‘ਚ ਵਿਦਿਆਰਥੀ ਅਤੇ ਸਟਾਫ਼ ਹਾਜ਼ਰ ਸੀ।
Check Also
ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਮਨਾਇਆ ਲੋਹੜੀ ਦਾ ਤਿਉਹਾਰ
ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਕਲੱਬ ਦੇ ਪ੍ਰਧਾਨ ਰਾਜੀਵ …