ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਰਾਜ ਦੇ ਨੌਜਵਾਨਾਂ ਨੂੰ ਖੇਡ ਨਾਲ ਜੋੜਣ ਲਈ ਸਹਾਇਤਾ ਰਾਸ਼ੀ ਪ੍ਰਦਾਨ ਕਰ ਰਹੀ ਹੈ।ਜਿਸ ਤਹਿਤ
ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਝਾਨ ਵਧੇਗਾ।ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਜਸਪਾਲ ਸਿੰਘ ਨੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਪੇਂਡੂ ਯੂਥ ਕਲੱਬਾਂ ਨੂੰ ਉਤਸ਼ਾਹਿਤ ਕਰਨ ਲਈ ਸਹਾਇਤਾ ਗ੍ਰਾਂਟ ਪ੍ਰਦਾਨ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਵਿਭਾਗ ਨਾਲ ਸਬੰਧਤ ਮਾਨਤਾ ਪ੍ਰਾਪਤ ਸਰਗਰਮ ਯੂਥ ਕਲੱਬ ਜੇਕਰ ਸਹਾਇਤਾ ਗਰਾਂਟ ਲੈਣ ਦੇ ਇਛੁੱਕ ਹਨ ਤਾਂ ਉਹ ਆਪਣੀ ਤਿੰਨ ਸਾਲ ਦੀ ਪ੍ਰਗਤੀ ਰਿਪੋਰਟ 16 ਦਸੰਬਰ ਤੱਕ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਅੰਮ੍ਰਿਤਸਰ ਦੇ ਕਮਰਾ ਨੰ: 218-219, ਦੂਸਰੀ ਮੰਜ਼ਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਦਫਤਰ ਵਿਖੇ ਜਮਾਂ ਕਰਵਾਉਣ।ਉਨ੍ਹਾਂ ਦੱਸਿਆ ਕਿ ਜਿਲ੍ਹਾ ਪੱਧਰੀ ਕਮੇਟੀ ਕਲੱਬਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਕੇ ਅਗਲੇਰੀ ਕਾਰਵਾਈ ਕਰੇਗੀ।ਜਸਪਾਲ ਸਿੰਘ ਨੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਮੋਬਾਇਲ ਨੰ: 96460-20541 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media