ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜਿਲ੍ਹੇ ਵਿੱਚ ਕੰਮ ਕਰ ਰਹੇ ਸਾਰੇ ਦਵਾਈ ਵਿਕਰੇਤਾਵਾਂ ਨੂੰ ਹਦਾਇਤ ਕਰਦੇ ਕਿਹਾ ਹੈ ਕਿ ਉਹ ਆਪਣੀਆਂ ਦੁਕਾਨਾਂ ਦੇ ਬਾਹਰ ਅਤੇ ਅੰਦਰ ਸੀ.ਸੀ.ਟੀ.ਵੀ ਕੈਮਰੇ ਲਗਾਉਣੇ ਯਕੀਨੀ ਬਨਾਉਣ।ਜਾਰੀ ਕੀਤੇ ਹੁਕਮਾਂ ਵਿੱਚ ਉਨਾਂ ਸਪੱਸ਼ਟ ਕੀਤਾ ਕਿ ਜੋ ਵੀ ਦਵਾਈ ਵਿਕਰੇਤਾ ਡਰੱਗ ਐਂਡ ਕਾਸਮੈਟਿਕ ਐਕਟ 1940 ਦੇ ਨਿਯਮ 65 (5) ਅਤੇ (9) ਅਧੀਨ ਐਕਸ ਤੇ ਸ਼੍ਰੇਣੀ ਦੀ ਦਵਾਈਆਂ ਵੇਚ ਰਿਹਾ ਹੈ, ਉਹ ਹਰ ਹਾਲਤ ਇੱਕ ਮਹੀਨੇ ਦੇ ਅੰਦਰ ਅੰਦਰ ਇਹ ਕੈਮਰੇ ਲਗਾਉਣੇ ਯਕੀਨੀ ਬਣਾਵੇ।
ਉਨਾਂ ਜਿਲ੍ਹਾ ਡਰੱਗ ਕੰਟਰੋਲਰ ਅਥਾਰਟੀ, ਚਾਈਲਡ ਵੈਲਫੇਅਰ ਅਧਿਕਾਰੀ ਨੂੰ ਵੀ ਹਦਾਇਤ ਕੀਤੀ ਕਿ ਉਹ ਇੱਕ ਮਹੀਨੇ ਬਾਅਦ ਇੰਨਾ ਦੁਕਾਨਾਂ ਦੀ ਜਾਂਚ ਕਰਨ ਅਤੇ ਜਿਸ ਵੀ ਦੁਕਾਨ ਉਤੇ ਕੈਮਰੇ ਨਾ ਲੱਗੇ ਹੋਣ, ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰਨੀ ਯਕੀਨੀ ਬਨਾਉਣ।
Check Also
ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਬਾਰਹਵੀਂ ਅਤੇ ਦਸਵੀਂ ਬੋਰਡ ਪ੍ਰੀਖਿਆ ਤੋਂ ਪਹਿਲਾਂ ਵਿਸ਼ੇਸ਼ ਹਵਨ
ਅੰਮ੍ਰਿਤਸਰ, 12 ਫਰਵਰੀ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਬਾਰਹਵੀਂ ਤੇ ਦਸਵੀਂ ਦੇ ਵਿਦਿਆਰਥੀਆਂ …