Thursday, March 13, 2025
Breaking News

ਸ਼ਹੀਦੀ ਫਤਿਹ ਮਾਰਚ ਦਾ ਹੈਦਰਾਬਾਦ ਪੁੱਜਣ ‘ਤੇ ਨਿੱਘਾ ਸੁਆਗਤ

ਸੰਗਤਾਂ ਨੇ ਗੁਰੂ ਸਾਹਿਬਾਨ ਵਲੋਂ ਬਖਸ਼ਿਸ਼ ਸ਼ਸਤਰਾਂ ਦੇ ਕੀਤੇ ਦਰਸ਼ਨ

ਅੰਮ੍ਰਿਤਸਰ/ ਹੈਦਰਾਬਾਦ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵਲੋਂ ਪਿੱਛਲੇ ਦੋ ਹਫਤਿਆਂ ਤੋਂ ਕੱਢਿਆ ਜਾ ਰਿਹਾ ਅਕਾਲੀ ਬਾਬਾ ਫੂਲਾ ਸਿੰਘ ਫਤਿਹ ਮਾਰਚ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੇ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਕਰਨਾਟਕਾ ਤੋਂ ਹੁੰਦਾ ਹੋਇਆ ਤੇਲਿੰਗਾਨਾ ਹੈਦਰਾਬਾਦ ਵਿਖੇ ਪੁੱਜਾ ਹੈ।ਜਿਥੇ ਸਥਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਬੁੱਢਾ ਦਲ ਵਲੋਂ ਸੰਗਤਾਂ ਤੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਹੋਏ।ਇਥੇ ਬੁੱਢਾ ਦਲ ਪਾਸ ਗੁਰੂ ਸਾਹਿਬਾਨ ਤੇ ਸਿੱਖ ਜਰਨੈਲਾਂ ਦੇ ਸ਼ਸਤਰਾਂ ਵਿੱਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਕਟਾਰ, ਸ੍ਰੀ ਗੁਰੂ ਗੋਬਿੰਦ ਸਾਹਿਬ ਦੀ ਸ੍ਰੀ ਸਾਹਿਬ, ਸਾਹਿਬਜ਼ਾਦਾ ਫਤਿਹ ਸਿੰਘ ਦੀ ਢਾਲ, ਅਕਾਲੀ ਬਾਬਾ ਫੂਲਾ ਸਿੰਘ ਦਾ ਖੰਜ਼ਰ, ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਮਸ਼ੀਰ, ਸ਼ਹੀਦ ਬਾਬਾ ਦੀਪ ਸਿੰਘ ਦੀ ਦਸਤਾਰ ਦਾ ਚੱਕਰ ਆਦਿ ਦੇ ਵਾਰੋਵਾਰੀ ਸ਼ਸਤਰਾਂ ਦੇ ਸੰਗਤਾਂ ਨੂੰ ਦਰਸ਼ਨ ਕਰਵਾਏ ਅਤੇ ਇਨ੍ਹਾਂ ਦਾ ਇਤਿਹਾਸ ਵੀ ਸੰਗਤਾਂ ਨਾਲ ਸਾਂਝਾ ਕੀਤਾ।ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਹੈਦਰਾਬਾਦ ਦੇ ਗੁਰਦੁਆਰਾ ਬ੍ਰਹਮਬਾਲਾ ਰਣਜੀਤ ਨਗਰ, ਗੁਰਦੁਆਰਾ ਸਾਹਿਬ ਆਸਾ ਸਿੰਘ ਬਾਗ਼, ਸੈਂਟਰਲ ਗੁਰਦੁਆਰਾ ਸਾਹਿਬ, ਸੈਂਟਰਲ ਗੁਰਦੁਆਰਾ ਗਉਲੀਗੋੜਾ, ਗੁਰਦੁਆਰਾ ਸਾਹਿਬ ਅਮੀਰਪੇਟ ਵਿਖੇ ਗੁਰਮਤਿ ਸਮਾਗਮਾਂ ਰਾਹੀਂ ਗੁਰੂ ਗ੍ਰੰਥ ਸਾਹਿਬ ਦੇ ਰੁਹਾਨੀ ਸੰਦੇਸ਼ ਅਤੇ ਬੁੱਢਾ ਦਲ ਦੇ ਸ਼ਾਨਾਮੱਤੇ ਇਤਿਹਾਸ ਸੰਗਤਾਂ ਨਾਲ ਸਾਂਝਾ ਕੀਤਾ ਗਿਆ।
ਗੁਰਦੁਆਰਾ ਬ੍ਰਹਮਬਾਲਾ ਵਿਖੇ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਜਰਨੈਲ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਹਜ਼ੂਰ ਸਾਹਿਬ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਬਾਬਾ ਮਨਮੋਹਣ ਸਿੰਘ ਬਾਰਨਵਾਲੇ ਨੇ ਰਸਭਿੰਨਾ ਕੀਰਤਨ ਅਤੇ ਭਾਈ ਸੁਖਜੀਤ ਸਿੰਘ ਕਨੱਈਆ ਨੇ ਕਥਾ ਰਾਹੀਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਭਾਈ ਪਰਮਵੀਰ ਸਿੰਘ ਰਹਿਰਾਸੀਏ ਨੇ ਸੰਗਤਾਂ ਨੂੰ ਸ਼ਸਤਰਾਂ ਦੇ ਦਰਸ਼ਨ ਕਰਵਾਏ।
ਹੈਦਰਾਬਾਦ ਦੇ ਗੁਰੂਘਰਾਂ ਦੇ ਪ੍ਰਬੰਧਕਾਂ ਵਿੱਚ ਸੁਖਦੇਵ ਸਿੰਘ, ਹਰਪਾਲ ਸਿੰਘ, ਗੁਰਚਰਨ ਸਿੰਘ ਬੱਗਾ, ਇੰਦਰ ਸਿੰਘ, ਭਾਗਇੰਦਰ ਸਿੰਘ ਨੇ ਸੰਗਤਾਂ ਦੇ ਸਹਿਯੋਗ ਨਾਲ ਪੰਜਾਬ ਤੋਂ ਪੁੱਜੇ ਸ਼ਹੀਦੀ ਫਤਿਹ ਮਾਰਚ, ਇਤਿਹਾਸਕ ਸ਼ਸਤਰਾਂ ਅਤੇ ਬਾਬਾ ਬਲਬੀਰ ਸਿੰਘ 96 ਕਰੋੜੀ ਦਾ ਨਿੱਘਾ ਸੁਆਗਤ ਕੀਤਾ।
ਇਸ ਸ਼ਤਾਬਦੀ ਫਤਿਹ ਮਾਰਚ ਨਾਲ ਬਾਬਾ ਜਸਵਿੰਦਰ ਸਿੰਘ ਜੱਸੀ ਇੰਚਾਰਜ਼ ਬੁੱਢਾ ਦਲ ਯੂ.ਐਸ.ਏ, ਇੰਦਰਪਾਲ ਸਿੰਘ ਫੌਜੀ ਰਿੱਕੀ ਹਜ਼ੂਰ ਸਾਹਿਬ ਵਾਲੇ, ਬਾਬਾ ਸੁਖਜੀਤ ਸਿੰਘ ਕਨੱਈਆ, ਬਾਬਾ ਗੁਰਮੁੱਖ ਸਿੰਘ, ਬਾਬਾ ਪ੍ਰੇਮ ਸਿੰਘ ਵਾਹਿਗੁਰੂ, ਬਾਬਾ ਬੂਟਾ ਸਿੰਘ ਲੰਬਵਾਲੀ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਹਰਪ੍ਰੀਤ ਸਿੰਘ ਹੈਪੀ, ਭਾਈ ਮਾਨ ਸਿੰਘ ਲਿਖਾਰੀ, ਬਾਬਾ ਗੁਰਮੁੱਖ ਸਿੰਘ, ਬਾਬਾ ਰਣਜੋਧ ਸਿੰਘ ਤੇ ਹੋਰ ਨਿਹੰਗ ਸਿੰਘ ਹਾਜ਼ਰ ਸਨ।

Check Also

ਯੂਨੀਵਰਸਿਟੀ ਐਨ.ਐਸ.ਐਸ ਯੂਨਿਟਾਂ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਐਸ.ਐਸ ਯੂਨਿਟ 1 ਅਤੇ …