ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂਆਤੀ ਸਾਲ ਵਿੱਚ ਹੀ ਸੂਬੇ ਅੰਦਰ 37 ਹਜ਼ਾਰ ਤੋਂ ਵੱਧ ਬੇਰੁਜ਼ਗਾਰ ਨੋਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਹਜ਼ਾਰਾਂ ਕਰਮਚਾਰੀ ਪੱਕੇ ਕਰ ਦਿੱਤੇ ਹਨ।ਭਵਿੱਖ ਵਿੱਚ ਨੌਜਵਾਨਾਂ ਨੂੰ ਨੌਕਰੀਆਂ ਦੇ ਵੱਡੇ ਮੌਕੇ ਮਿਲਣਗੇ, ਜਿਸ ਨਾਲ ਪੰਜਾਬ ਦੇ ਨੌਜਵਾਨ ਆਪਣੇ ਰਾਜ ਵਿਚ ਰਹਿ ਕੇ ਕਮਾਈ ਕਰ ਸਕਣ ਦੇ ਯੋਗ ਬਣਨਗੇ।
ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ 33 ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁੱਕਤੀ ਪੱਤਰ ਵੰਡਣ ਮੌਕੇ ਕੀਤਾ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਵਾਅਦਾ ਚੋਣਾਂ ਦੌਰਾਨ ਲੋਕਾਂ ਨਾਲ ਕੀਤਾ ਸੀ, ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਇੱਕ-ਇੱਕ ਕਰਕੇ ਹਰ ਵਾਅਦਾ ਪੂਰਾ ਕਰ ਰਹੇ ਹਨ।ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਕਦਮ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਸਾਡਾ ਸੂਬਾ ਸਿਹਤ, ਸਿੱਖਿਆ ਅਤੇ ਵਿਕਾਸ ਪੱਖੋਂ ਅੱਵਲ ਨੰਬਰ ‘ਤੇ ਹੋਵੇਗਾ।
ਇਸ ਮੌਕੇ ਜਿਲ੍ਹਾ ਪ੍ਰੋਗਰਾਮ ਅਫ਼ਸਰ ਕੁਲਦੀਪ ਕੌਰ, ਸੀ.ਡੀ.ਪੀ.ਓ ਤਰਸਿੱਕਾ, ਨਰੇਸ਼ ਪਾਠਕ, ਬਲਰਾਜ ਸਿੰਘ ਅਤੇ ਵੱਡੀ ਗਿਣਤੀ ‘ਚ ਇਲਾਕਾ ਵਾਸੀ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …