ਅੰਮ੍ਰਿਤਸਰ, 25 ਨਵੰਬਰ (ਜਗਦੀਪ ਸਿੰਘ) – ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਨਵਾਬ ਕਪੂਰ ਸਿੰਘ ਛਾਉਣੀ ਨਿਹੰਗ ਸਿੰਘਾਂ ਸੁਲਤਾਨਪੁਰ ਲੋਧੀ ਵਿਖੇ
ਵਾਪਰੀ ਘਟਨਾ ਦੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਪਾਸੋਂ ਜਾਂਚ ਰਿਪੋਰਟ ਲੈਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਵਿਚ ਪੁਲਿਸ ਦੀ ਭੂਮਿਕਾ ਠੀਕ ਨਹੀਂ ਸੀ।ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਚਾਹੀਦਾ ਸੀ ਕਿ ਉਹ ਦੋਹਾਂ ਧਿਰਾਂ ਨੂੰ ਬਿਠਾ ਕੇ ਮਸਲਾ ਹੱਲ ਕਰਦੀ, ਪਰੰਤੂ ਪੁਲਿਸ ਵੱਲੋਂ ਜਿਸ ਤਰੀਕੇ ਨਾਲ ਗੁਰਦੁਆਰਾ ਸਾਹਿਬ ਦੀ ਮਾਣ ਮਰਯਾਦਾ ਨੂੰ ਅੱਖੋਂ ਪਰੋਖੇ ਕਰਕੇ ਦਖ਼ਲ ਦਿੱਤਾ ਗਿਆ, ਉਸ ਨਾਲ ਪੰਜਾਬ ਸਰਕਾਰ ਦੀ ਕਾਰਜਸ਼ੈਲੀ ਸਵਾਲਾਂ ਦੇ ਘੇਰੇ ਵਿਚ ਆਈ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਗ੍ਰਹਿ ਮੰਤਰੀ ਹੁੰਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਗੁਰਦੁਆਰਾ ਸਾਹਿਬ ਵਿਚ ਦਖ਼ਲ ਅਤੇ ਮਰਯਾਦਾ ਦੀ ਉਲੰਘਣਾ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ।ਜਿਸ ਲਈ ਮੁੱਖ ਮੰਤਰੀ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ।ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਭੈਭੀਤ ਨਾ ਹੋਣ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸਾਹਿਬਾਨ ਅੰਦਰ ਹੋਣ ਵਾਲੇ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media