Friday, July 19, 2024

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੇ ਪ੍ਰਬੰਧਾਂ ਸਬੰਧੀ ਡੀ.ਸੀ ਵਲੋਂ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

ਪਠਾਨਕੋਟ, 25 ਨਵੰਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਹਰੇਕ ਵਿਧਾਨ ਸਭਾ ਖੇਤਰ ਵਿੱਚੋਂ ਬੱਸਾਂ ਧਾਰਮਿਕ ਸਥਾਨਾਂ ਦੀ ਯਾਤਰਾ

???????????????????????????

ਲਈ ਚਲਾਈਆਂ ਜਾਣਗੀਆਂ।ਅੱਜ ਡਿਪਟੀ ਕਮਿਸਨਰ ਹਰਬੀਰ ਸਿੰਘ ਪਠਾਨਕੋਟ ਵਲੋਂ ਡਿਪਟੀ ਕਮਿਸ਼ਨਰ ਕੈਂਪ ਆਫਿਸ ਮਾਧੋਪੁਰ ਵਿਖੇ ਸਬੰਧਤ ਵੱਖ-ਵੱਖ ਜਿਲ੍ਹਾ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ।ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਮੇਜਰ ਡਾ. ਸੁਮਿਤ ਮੁਧ ਐਸ.ਡੀ.ਐਮ ਪਠਾਨਕੋਟ, ਡਾ. ਆਦਿੱਤੀ ਸਲਾਰੀਆਂ ਸਿਵਲ ਸਰਜਨ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸਨਰ ਪਠਾਨਕੋਟ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ।ਹਰ ਚੋਣ ਹਲਕੇ ਵਿੱਚੋਂ 2/3 ਬੱਸਾਂ ਹਰ ਮਹੀਨੇ ਵੱਖ-ਵੱਖ ਸਥਾਨਾਂ ਲਈ ਚਲਾਈਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਤੀਰਥ ਯਾਤਰਾ ਸਕੀਮ ਵਿੱਚ ਧਾਰਮਿਕ ਸਥਾਨਾਂ ਦੇ ਸਰਕਟ ਨਿਰਧਾਰਤ ਕੀਤੇ ਗਏ ਹਨ ਜਿਸ ਅਧੀਨ (1) ਅੰਮ੍ਰਿਤਸਰ ਸਾਹਿਬ, ਤਲਵੰਡੀ ਸਾਬੋ ਅਤੇ ਆਨੰਦਪੁਰ ਸਾਹਿਬ, ਪੰਜਾਬ, (2) ਮਾਤਾ ਜਵਾਲਾਜੀ, ਮਾਤਾ ਚਿੰਤਪੂਰਨੀ ਜੀ, ਮਾਤਾ ਨੈਣਾਂ ਦੇਵੀ ਜੀ, ਹਿਮਾਚਲ ਪ੍ਰਦੇਸ਼ (3) ਮਾਤਾ ਵੈਸ਼ਨੂੰ ਦੇਵੀ ਜੀ, ਜ਼ੰਮੂ ਅਤੇ ਕਸ਼ਮੀਰ ਅਤੇ (4) ਸਾਲਾਸਰ ਬਾਲਾਜੀ ਧਾਮ ਅਤੇ ਖਾਟੂ ਸਿਆਮ ਧਾਮ, ਰਾਜਸਥਾਨ ਲਈ ਚਲਾਈਆਂ ਜਾਣਗੀਆਂ।ਜਿਸ ਦਾ ਪਲਾਨ ਆਉਂਣ ਤੇ ਹਰੇਕ ਵਿਧਾਨ ਸਭਾ ਖੇਤਰ ਅੰਦਰ ਇੱਕ ਸਥਾਨ ਨਿਰਧਾਰਿਤ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਧਾਰਮਿਕ ਸਥਾਨਾਂ ਦੇ ਦਰਸਨਾਂ ਲਈ ਚਲਾਈ ਜਾ ਰਹੀਆਂ ਬੱਸਾਂ ਫ੍ਰੀ ਹਨ ਅਤੇ ਯਾਤਰਾ ਦੋਰਾਨ ਰਾਤ ਰਹਿਣ ਦਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਜਾਵੇਗਾ।ਮੀਟਿੰਗ ਦੋਰਾਨ ਉਪਰੋਕਤ ਯਾਤਰਾ ਦੇ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦੇ ਲਈ ਵੱਖ-ਵੱਖ ਜਿਲ੍ਹਾ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ।

Check Also

ਅਕਾਲ ਅਕੈਡਮੀ ਕੌੜੀਵਾੜਾ ਵਿਖੇ ਲੜਕੀਆਂ ਦੇ ਅੰਤਰ ਜ਼ੋਨ ਫੁੱਟਬਾਲ ਟੂਰਨਾਮੈਂਟ ਦਾ ਆਯੋਜਨ

ਸੰਗਰੂਰ, 18 ਜੁਲਾਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਕੌੜੀਵਾੜਾ ਵਿਖੇ ਲੜਕੀਆਂ ਦਾ ਅੰਤਰ-ਜ਼ੋਨ ਫੁੱਟਬਾਲ ਟੂਰਨਾਮੈਂਟ …