ਪਠਾਨਕੋਟ, 25 ਨਵੰਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਸੰਬਰ ਮਹੀਨੇ ਦੋਰਾਨ ਜਿਲ੍ਹਾ ਪਠਾਨਕੋਟ ਵਿਖੇ ਆਯੋਜਿਤ ਕੀਤੇ ਜਾ ਰਹੇ ਫੈਸਟੀਬਲ ਆਫ ਰਿਵਰਜ਼ ਰਾਜ ਪੱਧਰੀ ਪ੍ਰੋਗਰਾਮਾਂ ਦੇ ਸਬੰਧ ਵਿੱਚ ਡਿਪਟੀ ਕਮਿਸਨਰ ਹਰਬੀਰ ਸਿੰਘ ਨੇ ਸਬੰਧ ਵੱਖ-ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ਕੈਂਪ ਆਫਿਸ ਮਾਧੋਪੁਰ ਵਿਖੇ ਹੋਈ।ਮੀਟਿੰਗ ਵਿੱਚ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਮੇਜਰ ਡਾ. ਸੁਮਿਤ ਮੁਧ ਐਸ.ਡੀ.ਐਮ ਪਠਾਨਕੋਟ, ਪਰਮਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ), ਪਵਨ ਕੁਮਾਰ ਡੀ.ਆਰ.ਓ-ਕਮ-ਐਸ.ਡੀ.ਐਮ ਧਾਰ ਕਲ੍ਹਾਂ, ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ, ਮਹੇਸ਼ ਕੁਮਾਰ ਐਕਸੀਅਨ ਵਾਟਰ ਸਪਲਾਈ ਤੇ ਸੈਨੀਟੇਸਨ ਪਠਾਨੋਕਟ, ਮਨੋਜ ਕੁਮਾਰ ਐਸ.ਪੀ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਹੋਰ ਵੱਖ-ਵੱਖ ਸਬੰਧਤ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸਨਰ ਪਠਾਨਕੋਟ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਪਠਾਨਕੋਟ ਵਿਖੇ ਦਸੰਬਰ ਮਹੀਨੇ ਦੋਰਾਨ ਫੈਸਟੀਬਲ ਆਫ ਰਿਵਰਜ਼ ਰਾਜ ਪੱਧਰੀ ਪ੍ਰੋਗਰਾਮ ਆਯੋਜਿਤ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਲੋਕਾਂ ਲਈ ਖਿੱਚ ਦਾ ਕੇਂਦਰ ਹੋਣਗੇ।ਉਨ੍ਹਾਂ ਦੱਸਿਆ ਕਿ ਕੁਦਰਤੀ ਜਲ ਸਰੋਤਾਂ ਦੀ ਸੰਭਾਲ ਨੂੰ ਸਮਰਪਿਤ ਇੱਹ ਸੂਬਾ ਪੱਧਰੀ ਪ੍ਰੋਗਰਾਮ ਲੋਕਾਂ ਨੂੰ ਪਾਣੀ ਦੀ ਸੰਭਾਲ ਪ੍ਰਤੀ ਜਾਗਰੁਕ ਕਰਨਗੇ।ਜਿਕਰਯੋਗ ਹੈ ਕਿ ਮੀਟਿੰਗ ਦੋਰਾਨ ਉਪਰੋਕਤ ਸਬੰਧਤ ਚਲਾਏ ਜਾ ਰਹੇ ਪ੍ਰੋਗਰਾਮ ਨੂੰ ਹੋਰ ਵੀ ਵਧੀਆ ਢੰਗ ਨਾਲ ਕਰਵਾਉਣ ਦੇ ਲਈ ਚਰਚਾ ਕੀਤੀ ਗਈ।ਉਨ੍ਹਾਂ ਕਿਹਾ ਕਿ ਨਿਰਧਾਰਤ ਕੀਤੇ ਸਮਾਗਮਾਂ ਨੂੰ ਲੜ੍ਹੀਬੱਧ ਕਰਵਾਉਣ ਲਈ ਤਿਆਰੀਆਂ ਵੀ ਜਲਦੀ ਸੁਰੂ ਕਰ ਦਿੱਤੀਆਂ ਗਈਆਂ ਹਨ।ਜਿਸ ਵਿੱਚ ਵਾਟਰ ਗੇਮ ਕੈਕਿੰਗ, ਰੋਇੰਗ, ਡ੍ਰੈਗਨ ਵੋਟਿੰਗ ਅਤੇ ਸਕਿੰਗ ਗੇਮਾਂ ਸ਼ਾਮਲ ਹਨ।ਇਸ ਤੋਂ ਇਲਾਵਾ ਪੈਰਾਸੀਲਿੰਗ ਵੀ ਕਰਵਾਈ ਜਾਏਗੀ।ਉਨ੍ਹਾਂ ਦੱਸਿਆ ਕਿ ਲੜ੍ਹੀਵਾਰ ਪ੍ਰੋਗਰਾਮਾਂ ਅਧੀਨ ਬੱਚਿਆਂ ਦੇ ਪੇਟਿੰਗ ਮੁਕਾਬਲੇ ਕਰਵਾਏ ਜਾਣਗੇ ਅਤੇ ਸਟਾਰ ਨਾਈਟ ਵੀ ਆਯੋਜਿਤ ਕੀਤੀ ਜਾਵੇਗੀ।ਜਿਸ ਵਿੱਚ ਪੰਜਾਬ ਦੇ ਨਾਮੀ ਕਲਾਕਾਰ ਹਾਜ਼ਰ ਰਹਿਣਗੇ।ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਅਜਿਹੇ ਰਾਜ ਪੱਧਰੀ ਸਮਾਗਮਾਂ ਦੇ ਚੱਲਦਿਆਂ ਪਠਾਨਕੋਟ ਨੂੰ ਵੀ ਇੱਕ ਵੱਖਰੀ ਪਹਿਚਾਣ ਮਿਲੇਗੀ।
Check Also
ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਭਾਰਤੀ ਗਿਆਨ ਪ੍ਰਣਾਲੀਆਂ ਨਾਲ ਤਾਲਮੇਲ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 26 ਮਾਰਚ (ਸੂਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ਇੰਡੀਅਨ …