Saturday, July 27, 2024

ਅਕਾਲ ਅਕੈਡਮੀ ਰਟੋਲ਼ਾਂ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗੁਰਪੁਰਬ

ਸੰਗਰੂਰ, 25 ਨਵੰਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਰਟੋਲ਼ਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ।ਸ੍ਰੀ ਸਹਿਜ਼ ਪਾਠ ਸਾਹਿਬ ਦੇ ਭੋਗ ਉਪਰੰਤ ਅਕਾਲ ਅਕੈਡਮੀਆਂ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਸਰਵਣ ਕਰਵਾਇਆ ਅਤੇ ਧਾਰਮਿਕ ਪ੍ਰੋਗਰਾਮ ਪੇਸ਼ ਕੀਤੇ ਗਏ।ਅਕਾਲ ਅਕੈਡਮੀ ਦੇ ਵਿਦਿਆ ਅਤੇ ਸਟਾਫ ਵਲੋਂ ਵਿਸ਼ੇਸ਼ ਉਪਰਾਲਾ ਕਰਦਿਆਂ ਭਾਰਤ ਦੇ ਵੱਖ-ਵੱਖ ਤਿਉਹਾਰਾਂ ਸਬੰਧੀ ਪ੍ਰਦਰਸ਼ਨੀ ਲਗਾਈ ਗਈ ਅਤੇ ਕਲਾ ਅਤੇ ਸ਼ਿਲਪਕਾਰੀ ਸਬੰਧੀ ਇੱਕ ਖੂਬਸੂਰਤ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਨੂੰ ਵੇਖ ਕੇ ਮਾਪਿਆਂ ਨੇ ਮਹੱਤਵਪੂਰਨ ਜਾਣਕਾਰੀ ਦੇ ਨਾਲ ਖੁਸ਼ੀ ਪ੍ਰਗਟਾਈ।ਮੁੱਖ ਮਹਿਮਾਨ ਵਜੋਂ ਸ੍ਰੀਮਤੀ ਰਵਿੰਦਰ ਕੌਰ ਮੇਗਾ ਕਲੱਸਟਰ ਹੈਡ ਅਤੇ ਪ੍ਰਿੰਸੀਪਲ ਅਕਾਲ ਅਕੈਡਮੀ ਫਤਹਿਗੜ੍ਹ ਛੰਨਾਂ ਨੇ ਹਾਜ਼ਰੀ ਭਰਦਿਆਂ ਅਕਾਲ ਅਕੈਡਮੀ ਰਟੋਲ਼ਾਂ ਦੇ ਬੱਚਿਆਂ ਅਤੇ ਅਧਿਆਪਕਾਂ ਦੀ ਪ੍ਰਸ਼ੰਸਾ ਕੀਤੀ।
ਸਮਾਗਮ ਦੀ ਅਰੰਭਤਾ ਮੌਕੇ ਪਹੁੰਚੇ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਸੇਵਾਦਾਰ ਕਲਗੀਧਰ ਟਰੱਸਟ ਬੜੂ ਸਾਹਿਬ ਅਤੇ ਭਾਈ ਜਗਜੀਤ ਸਿੰਘ (ਗੋਗੀ ਵੀਰ ਜੀ) ਨੇ ਬੱਚਿਆਂ ਅਤੇ ਅਧਿਆਪਕਾਂ ਵਲੋਂ ਸਮਰਪਨ ਭਾਵਨਾਵਾਂ ਨਾਲ ਕੀਤੇ ਜਾ ਰਹੇ ਪ੍ਰੋਗਰਾਮ ਦੀ ਬਹੁਤ ਸ਼ਲਾਘਾ ਕੀਤੀ।ਇਸ ਤੋਂ ਇਲਾਵਾ ਅਕਾਲ ਯੂਨੀਵਰਸਿਟੀ ਤੋਂ ਪਹੁੰਚੇ ਅਸਿਸਟੈਂਟ ਪ੍ਰੋਫੈਸਰ ਉਪਿੰਦਰ ਕੌਰ ਅਤੇ ਹਰਸਿਮਰਨ ਸਿੰਘ ਨੇ ਯੂਨੀਵਰਸਿਟੀ ਵਿਖੇ ਚੱਲ ਰਹੇ ਕੋਰਸਾਂ ਸਬੰਧੀ ਜਾਣਕਾਰੀ ਦਿੱਤੀ।
ਇਸ ਮੌਕੇ ਪ੍ਰਿੰਸੀਪਲ ਮਨਦੀਪ ਕੌਰ ਚਹਿਲ ਵਲੋਂ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਸਾਰਿਆਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਗਈਆਂ।ਪ੍ਰੋਗਰਾਮ ਦੇ ਅੰਤ ‘ਚ ਵਿਦਿਆਰਥੀਆਂ ਵਲੋਂ ਗੱਤਕਾ ਦੇ ਜ਼ੌਹਰ ਵਿਖਾਏ ਗਏ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …