Sunday, December 22, 2024

ਪੂਰੀ ਸ਼ਰਧਾ ਨਾਲ ਮਨਾਇਆ ਗੁਰਪੁਰਬ ਦਾ ਤਿਉਹਾਰ

ਭੀਖੀ, 26 ਨਵੰਬਰ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ (ਸੀਨੀ. ਸੈਕੰ) ਭੀਖੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਬੱਚਿਆਂ ਦਰਮਿਆਨ ਸ਼ਬਦ ਗਾਇਨ, ਗੁਰਬਾਨੀ ਕੰਠ ਮੁਕਾਬਲਾ, ਲੰਬੇ ਕੇਸ, ਦਸਤਾਰ ਸਜਾਉਣ ਅਤੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਪ੍ਰਸ਼ਨ ਮੁਕਾਬਲੇ ਕਰਵਾਏ ਗਏ।ਇਸ ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ।ਇਨ੍ਹਾਂ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ।ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਹਨਾਂ ਦੀਆਂ ਸਿੱਖਿਆਵਾਂ ਤੇ ਚਾਨਣਾ ਪਾਉਂਦੇ ਹੋਏ ਬੱਚਿਆਂ ਨੂੰ ਉਹਨਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨ ਲਈ ਪ੍ਰੇਰਿਤ ਕੀਤਾ।ਉਹਨਾਂ ਨੇ ਗੁਰੂ ਸਹਿਬਾਨ ਦੀਆਂ ਸਿੱਖਿਆਵਾਂ ਨੂੰ ਮੁੱਖ ਰੱਖਦੇ ਹੋਏ ਬੱਚਿਆਂ ਨੂੰ ਆਪਣੀ ਘੱਟ ਤੋਂ ਘੱਟ ਇੱਕ ਬੁਰੀ ਆਦਤ ਛੱਡਣ ਲਈ ਕਿਹਾ।ਨਾਲ ਹੀ ਸਕੂਲ ਦੇ ਨਰਸਰੀ ਤੋਂ ਤੀਸਰੀ ਕਲਾਸ ਤੱਕ ਦੇ ਬੱਚਿਆਂ ਨੇ ਗੁਰਪੁਰਬ ਮੌਕੇ ਗੁਰਦੁਆਰਾ ਨੌਵੀ ਪਾਤਸਾਹੀ, ਭੀਖੀ ਵਿਖੇ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ ਲਈ ਅਰਦਾਸ ਕਰਵਾਈ ਗਈ।ਮੁਕਾਬਲਿਆਂ ਦੀ ਸਮਾਪਤੀ ‘ਤੇ ਬੱਚਿਆਂ ਨੂੰ ਪ੍ਰਸਾਦ ਵੰਡਿਆ ਗਿਆ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …