ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ) – ਪਿੱਛਲੇ 50 ਸਾਲਾਂ ਦੋਰਾਨ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਬਾਰਡਰ ਦੇ ਹਲਕੇ ਦੀਆਂ ਸੜਕਾਂ ਦੀ ਕੋਈ ਸਾਰ ਨਹੀ
ਲਈ ਅਤੇ ਸਾਡੀ ਸਰਕਾਰ ਰਾਜਨੀਤੀ ਕਰਨ ਨਹੀ ਸਗੋਂ ਰਾਜਨੀਤੀ ਵਿੱਚ ਬਦਲਾਅ ਲਿਆ ਕੇ ਵਿਕਾਸ ਦੇ ਕੰਮਾਂ ਨੂੰ ਤਰਜ਼ੀਹ ਦੇ ਰਹੀ ਹੈ।
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਹਲਕੇ ੱ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਸੜਕਾਂ ਦਾ ਉਦਘਾਟਨ ਕਰਨ ਸਮੇਂ ਕੀਤਾ।ਧਾਲੀਵਾਲ ਨੇ ਦੱਸਿਆ ਕਿ 7 ਪਿੰਡਾਂ ਵਿੱਚ 1 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਸੜਕਾਂ ਦਾ ਉਦਘਾਟਨ ਕੀਤਾ ਗਿਆ ਹੈ ਅਤੇ ਕਰੀਬ 1.5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਨੀਹ ਪੱਥਰ ਵੀ ਰੱਖੇ ਗਏ ਹਨ।ਉਨਾਂ੍ਹ ਕਿਹਾ ਕਿ ਅਗਲੇ ਇੱਕ ਮਹੀਨੇ ਵਿੱਚ ਸਾਰੀਆਂ ਸੜਕਾਂ ਮੁਕੰਮਲ ਹੋ ਜਾਣਗੀਆਂ।ਧਾਲੀਵਾਲ ਨੇ ਦੱਸਿਆ ਕਿ ਬਾਰਡਰ ਦੇ ਇਲਾਕੇ ਦੇ ਲੋਕਾਂ ਦੀ ਕਾਫੀ ਚਿਰਾਂ ਤੋ ਮੰਗ ਸੀ ਕਿ ਇੰਨਾਂ੍ਹ ਸੜਕਾਂ ਨੂੰ ਨਵਾਂ ਬਣਾਇਆ ਜਾਵੇ।ਉਨਾਂ੍ਹ ਦੱਸਿਆ ਕਿ ਪਿੰਡ ਘੋਨੇਵਾਲ ਦੀ ਪੱਕੀ ਸੜਕ ਜਿਸਦੀ ਲੰਬਾਈ 220 ਮੀਟਰ, ਪਿੰਡ ਘੋਨੇਵਾਲ ਧੁੱਸੀ ਤੋ ਡੇਰੇ ਜਸਵੰਤ ਸਿੰਘ ਜਿਸ ਦੀ ਲੰਬਾਈ 800 ਮੀਟਰ ਹੈ ਦਾ ਉਦਘਾਟਨ ਕੀਤਾ ਗਿਆ ਹੈ ਜਿਸ ‘ਤੇ 19.67 ਲੱਖ ਰੁਪਏ ਖ਼ਰਚ ਆਏ ਹਨ।ਉਨ੍ਹਾਂ ਦੱਸਿਆ ਕਿ ਇਸੇ ਤਰਾ੍ਹ ਹੀ ਜੱਟਾਂ ਨਿਸੋਕੇ ਰੋਡ ਤੋਂ ਡੇਰੇ ਸਵਿੰਦਰ ਸਿੰਘ ਦੀ ਸੜਕ ਜਿਸਦੀ ਲੰਬਾਈ 150 ਮੀਟਰ, ਫਿਰਨੀ ਪਿੰਡ ਜੱਟਾਂ ਤੋ ਡੇਰੇ ਜੱਜਮੋਹਨ ਦੀ ਸੜਕ ਦੀ ਲੰਬਾਈ 300 ਮੀਟਰ ਤੇ ਕੁੱਲ 9.74 ਲੱਖ ਰੁਪਏ ਖ਼ਰਚ ਕੀਤੇ ਗਏ ਹਨ।
ਡੇਰਾ ਗੁਰਨਾਮ ਸਿੰਘ ਜਿਸ ਦੀ ਕੁੱਲ ਲੰਬਾਈ 725 ਮੀਟਰ ਹੈ ਤੇ 14.36 ਲੱਖ ਰੁਪਏ ਖ਼ਰਚ ਕੀਤੇ ਹਨ।ਉਨ੍ਹਾਂ ਦੱਸਿਆ ਕਿ ਇਸ ਤੋ ਇਲਾਵਾ ਲਿੰਕ ਰੋਡ ਰਮਦਾਸ ਤੋ ਬਾਉਲੀ ਖੁੁਰਾਵਾਲੀ, ਲਿੰਕ ਰੋਡ ਰਮਦਾਸ ਤੋ ਕੋਟ ਮੋਲਵੀ ਆਦਿ ਸੜਕਾਂ ਦੇ ਨੀਹ ਪੱਥਰ ਰੱਖ ਦਿਤੇ ਹਨ ਅਤੇ ਇਕ ਮਹੀਨੇ ‘ਚ ਇਹ ਸੜਕਾਂ ਮੁਕੰਮਲ ਹੋ ਜਾਣਗੀਆਂ। ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਅਜਨਾਲਾ ਹਲਕੇ ਵਿਚ ਲਗਾਤਾਰ ਵਿਕਾਸ ਕਾਰਜ਼ ਜਾਰੀ ਹਨ।ਉਨਾਂ ਕਿਹਾ ਕਿ ਅਜਨਾਲੇ ਦੇ ਚਾਰੇ ਪਾਸੇ ਸੜਕਾਂ ਦਾ ਜਾਲ ਵਿਛ ਰਿਹਾ ਹੈ ਅਤੇ ਅਜਨਾਲੇ ਦੇ ਸਰਵਪੱਖੀ ਵਿਕਾਸ ਲਈ ਕੋਈ ਵੀ ਕਸਰ ਨਹੀ ਰਹਿਣ ਦਿੱਤੀ ਜਾਵੇਗੀ।
ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਗੁਰਜੰਟ ਸਿੰਘ ਸੋਹੀ, ਸਾਬਕਾ ਸਰਪੰਚ ਬਲਜੀਤ ਸਿੰਘ, ਸਾਬਕਾ ਸਰਪੰਚ ਕਾਬਲ ਸਿੰਘ, ਸਰਪੰਚ ਪ੍ਰਿਥੀਪਾਲ ਸਿੰਘ ਘੋਨੇਵਾਲ ਤੋਂ ਇਲਾਵਾ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media