Saturday, July 27, 2024

ਵਿਕਸਿਤ ਭਾਰਤ ਸੰਕਲਪ ਯਾਤਰਾ ਦੀ ਆਈ.ਈ.ਸੀ ਵੈਨ ਅੰਮ੍ਰਿਤਸਰ ਪੁੱਜੀ

ਭਾਰਤ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ) – ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਦੇ ਤਹਿਤ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੇ ਲੋਹਾਰਕਾ ਖੁਰਦ ਸਥਿਤ ਸਰਕਾਰੀ ਮਿਡਲ ਸਕੂਲ ਤੋਂ ਪ੍ਰਚਾਰ ਵੈਨ ਨੂੰ ਰਵਾਨਾ ਕੀਤਾ ਗਿਆ।ਭਾਰਤ ਸਰਕਾਰ ਦੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਰਾਜ ਸਰਕਾਰ ਦੇ ਕਈ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ।ਭਾਰਤ ਸਰਕਾਰ ਦੇ ਮੁੱਖ ਕਲਿਆਣਕਾਰੀ ਪ੍ਰੋਗਰਾਮਾਂ ਦਾ ਸੁਨੇਹਾ ਪ੍ਰਚਾਰਿਤ ਕਰਨ ਲਈ ਖਾਸ ਤੌਰ ‘ਤੇ ਡਿਜ਼ਾਈਨ ਕੀਤੀਆਂ ਗਈਆਂ।ਇਹ ਆਈ.ਈ.ਸੀ (ਸੂਚਨਾ, ਸਿੱਖਿਆ ਅਤੇ ਸੰਚਾਰ) ਵੈਨਾਂ ਅੰਮ੍ਰਿਤਸਰ ਅਤੇ ਨੇੜਲੇ ਇਲਾਕਿਆਂ ਵਿੱਚ ਵੱਖ-ਵੱਖ ਪਿੰਡਾਂ ਤੱਕ ਪਹੁੰਚ ਕਰਨਗੀਆਂ।
ਖੇਤੀਬਾੜੀ ਦੇ ਵਿਕਾਸ ਨੂੰ ਦਰਸਾਉਂਦਿਆਂ ਡਰੋਨ ਵੀ ਪ੍ਰਦਰਸ਼ਿਤ ਕੀਤਾ ਗਿਆ।ਕੁਦਰਤੀ ਖੇਤੀ ਦਾ ਅਭਿਆਸ ਕਰਨ ਵਾਲੇ ਕਿਸਾਨਾਂ ਨਾਲ ਉਸਾਰੂ ਗੱਲਬਾਤ ਦੇ ਨਾਲ-ਨਾਲ ਅਗਾਂਹ ਵਧੂ ਸੋਚ ਨੂੰ ਹੁੰਗਾਰਾ ਦੇਣ ਦਾ ਟੀਚਾ ਵੀ ਇਸ ਦੇ ਤਹਿਤ ਮਿਥਿਆ ਗਿਆ ਹੈ।ਲੋਕਾਂ ਨੂੰ ਲੋਕ ਭਲਾਈ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ।ਵਿਦਿਆਥੀਆਂ ਨੇ ਸਵੱਛ ਭਾਰਤ ਸਣੇ ਵੱਖ-ਵੱਖ ਥੀਮਾਂ ‘ਤੇ ਪੇਸ਼ਕਾਰੀਆਂ ਨਾਲ ਸਮਾਂ ਬੰਨ ਦਿੱਤਾ।
ਇਸ ਯਾਤਰਾ ਵਿੱਚ ਮੁੱਖ ਧਿਆਨ ਲੋਕਾਂ ਨਾਲ ਸੰਪਰਕ ਕਰਨ, ਉਨ੍ਹਾਂ ਵਿੱਚ ਜਾਗਰੂਕਤਾ ਪੈਦਾ ਕਰਨ ਅਤੇ ਉਨ੍ਹਾਂ ਨੂੰ ਸਵੱਛਤਾ ਸੁਵਿਧਾਵਾਂ, ਜ਼ਰੂਰੀ ਵਿੱਤੀ ਸੇਵਾਵਾਂ, ਬਿਜਲੀ ਕਨੈਕਸ਼ਨ, ਐਲ.ਪੀ.ਜੀ ਸਿਲੰਡਰ ਸੁਲੱਭ ਕਰਵਾਉਣ, ਗ਼ਰੀਬਾਂ ਲਈ ਆਵਾਸ, ਖੁਰਾਕ ਸੁਰੱਖਿਆ, ਉਚਿਤ ਪੋਸ਼ਣ, ਭਰੋਸੇਯੋਗ ਸਿਹਤ ਸੇਵਾਵਾਂ, ਸਵੱਛ ਪੇਅਜਲ ਆਦਿ ਜਿਹੀਆਂ ਕਲਿਆਣਕਾਰੀ ਯੋਜਨਾਵਾਂ ਦਾ ਲਾਭ ਪ੍ਰਦਾਨ ਕਰਨ ‘ਤੇ ਹੋਵੇਗਾ।
ਆਯੁਸ਼ਮਾਨ ਭਾਰਤ; ਪੀ.ਏ.ਜੇ.ਏ.ਵਾਈ ਪ੍ਰਧਾਨ ਮੰਤਰੀ ਬਾਲਿਕਾ ਕਲਿਆਣ ਅੰਨ ਯੋਜਨਾ; ਦੀਨਦਿਆਲ ਅੰਤਯੋਦਯ ਯੋਜਨਾ-ਰਾਸ਼ਟਰੀ ਗ੍ਰਾਮੀਣ ਆਜੀਵਿਕਾ ਮਿਸ਼ਨ ; ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ); ਪ੍ਰਧਾਨ ਮੰਤਰੀ ਉਜਵਲਾ ਯੋਜਨਾ; ਪ੍ਰਧਾਨ ਮੰਤਰੀ ਵਿਸ਼ਵਕਰਮਾ; ਪ੍ਰਧਾਨ ਮੰਤਰੀ ਕਿਸਾਨ ਸੰਮਾਨ; ਕਿਸਾਨ ਕ੍ਰ੍ਰੈਡਿਟ ਕਾਰਡ (ਕੇ.ਸੀ.ਸੀ); ਪ੍ਰਧਾਨ ਮੰਤਰੀ ਪੋਸ਼ਣ ਅਭਿਯਾਨ; ਹਰ ਘਰ ਜਲ-ਜਲ ਜੀਵਨ ਮਿਸ਼ਨ; ਪਿੰਡਾਂ ਦਾ ਸਰਵੇਖਣ ਅਤੇ ਪੇਂਡੂ ਖੇਤਰਾਂ ਵਿੱਚ ਉਨਤ ਤਕਨਾਲੋਜੀ ਦੇ ਨਾਲ ਮੈਪਿੰਗ ; ਜਨ ਧਨ ਯੋਜਨਾ; ਜੀਵਨ ਜਯੋਤੀ ਬੀਮਾ ਯੋਜਨਾ; ਸੁਰਕਸ਼ਾ ਬੀਮਾ ਯੋਜਨਾ; ਅਟਲ ਪੈਨਸ਼ਨ ਯੋਜਨਾ ਆਦਿ ਸ਼ਾਮਲ ਹਨ।
ਵਿਕਾਸ ਭਾਰਤ ਸੰਕਲਪ ਯਾਤਰਾ ਭਾਰਤ ਸਰਕਾਰ ਦੀ ਹੁਣ ਤੱਕ ਦੀ ਸਭ ਤੋਂ ਵਿਆਪਕ ਪਹਿਲ ਹੈ।ਬਹੁਪੱਖੀ ਵਿਕਾਸ ਦੇ ਦ੍ਰਿਸ਼ਟੀਕੋਣ ’ਤੇ ਆਧਾਰਿਤ ਇਸ ਯਾਤਰਾ ਦੇ ਜ਼ਰੀਏ, ਇਹ ਯਕੀਨੀ ਬਣਾਉਣ ਲਈ ਲਗਾਤਾਰ ਕੋਸ਼ਿਸ਼ ਕੀਤੀ ਗਈ ਹੈ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਦੇਸ਼ ਦੇ ਹਰ ਕੋਨੇ ਵਿੱਚ 100% ਮੁਕੰਮਲ ਹੋ ਸਕੇ।ਇਸ ਆਈ.ਈ.ਸੀ ਵੈਨ ਦੇ ਜ਼ਰੀਏ ਜ਼ਮੀਨੀ ਪੱਧਰ ਦੀਆਂ ਗਤੀਵਿਧੀਆਂ ਅਤੇ ਲੋਕਾਂ ਦੀ ਭਾਗੀਦਾਰੀ ਦਾ ਡੇਟਾ ਡਿਜੀਟਲ ਇੰਡੀਆ ਕਾਰਪੋਰੇਸ਼ਨ ਵਲੋਂ ਵਿਕਸਤ ਕੀਤੇ ਪੋਰਟਲ ’ਤੇ ਰੀਅਲ ਟਾਈਮ ਵਿੱਚ ਕੈਪਚਰ ਕੀਤਾ ਜਾਂਦਾ ਹੈ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …