ਸੰਗਰੂਰ, 27 ਨਵੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਹਰਿਗੋਬਿੰਦਪੁਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਦੀਵਾਨ ਸਜਾਏ ਗਏ।ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਹਜ਼ੂਰੀ ਭਾਈ ਗੁਰਧਿਆਨ ਸਿੰਘ, ਹਰਮਨਜੀਤ ਸਿੰਘ ਦੇ ਜਥੇ ਨੇ ਭਾਈ ਗੁਰਦਾਸ ਜੀ ਦੁਆਰਾ ਗੁਰੂ ਸਾਹਿਬ ਪ੍ਰਤੀ ਰਚਿਤ ਵਾਰਾਂ ਦਾ ਰਸਭਿੰਨਾ ਕੀਰਤਨ ਕੀਤਾ।ਭਾਈ ਸਤਵਿੰਦਰ ਸਿੰਘ ਭੋਲਾ ਹੈਡ ਗ੍ਰੰਥੀ ਨੇ ਗੁਰੂ ਸਾਹਿਬ ਦੇ ਜੀਵਨ ‘ਤੇ ਕਥਾ ਵਿਚਾਰ ਕੀਤੀ।ਸਮਾਗਮ ਲਈ ਹਰਪ੍ਰੀਤ ਸਿੰਘ ਪ੍ਰੀਤ ਦੀ ਨਿਗਰਾਨੀ ਹੇਠ ਨਾਗਪਾਲ ਪਰਿਵਾਰ ਦੇ ਪ੍ਰੀਤਮ ਲਾਲ, ਸੰਜੈ ਕੁਮਾਰ ਅਤੇ ਸੁਨੀਲ ਕੁਮਾਰ ਦੇ ਨਾਲ ਸੁਖਪਾਲ ਸਿੰਘ, ਵਿਕਰਮਜੀਤ ਸਿੰਘ, ਹਰਜੀਤ ਸਿੰਘ ਹੈਪੀ, ਰਾਜ ਕੁਮਾਰ ਰਾਜੂ, ਪਰਵੀਨ ਕੁਮਾਰ, ਭਰਪੂਰ ਸਿੰਘ ਗੋਲਡੀ ਆਦਿ ਨੇ ਵਿਸ਼ੇਸ਼ ਸੇਵਾਵਾਂ ਨਿਭਾਈਆਂ।ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਗਤਾਰ ਸਿੰਘ, ਹਮੀਰ ਸਿੰਘ ਅਤੇ ਸੁਰਿੰਦਰ ਪਾਲ ਸਿੰਘ ਸਿਦਕੀ ਨੇ ਸਹਿਯੋਗੀਆਂ ਦਾ ਸਨਮਾਨ ਕੀਤਾ।
ਇਸ ਸਮੇਂ ਪਰਮਜੀਤ ਸਿੰਘ, ਮਾਲਵਿੰਦਰ ਸਿੰਘ, ਰੁਲਦੀਪ ਸਿੰਘ, ਸੰਤੋਸ਼ ਕੌਰ, ਜਤਿੰਦਰ ਕੌਰ, ਸਤਿੰਦਰ ਕੌਰ, ਅਮਰਜੀਤ ਕੌਰ, ਆਰਜੂ, ਸ਼ਕੁੰਤਲਾ ਰਾਣੀ, ਇੰਦਰਪਾਲ ਕੌਰ, ਬਲਵਿੰਦਰ ਕੌਰ, ਬਲਜਿੰਦਰ ਕੌਰ ਸਾਹਨੀ ਗੀਤਾ ਅਰੋੜਾ, ਦੀਪਾਂਸ਼ੂ, ਸੁਭਾਸ਼ ਕੁਮਾਰ, ਦੀਪਕ ਕੁਮਾਰ, ਹਰੀਸ਼ ਕੁਮਾਰ ਟੁਟੇਜਾ, ਲੁਕਮਨ, ਜੋਤੀ, ਅਮਨਜੋਤ ਕੌਰ, ਆਸ਼ਾ ਰਾਣੀ, ਪੂਨਮ ਰਾਣੀ, ਸੰਤੋਸ਼ ਰਾਣੀ ਆਦਿ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਨੇ ਹਜ਼਼ਰੀ ਭਰੀ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਮੋਬਾਇਲ ਫੋਨ ਸੁਵਿਧਾ ਜਾਂ ਦੁਵਿਧਾ ’ਤੇ ਲੈਕਚਰ
ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ …