ਸੰਗਰੂਰ, 27 ਨਵੰਬਰ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼
ਦਿਹਾੜਾ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਵਿੱਚ ਬੱਚਿਆਂ ਦੁਆਰਾ ਜਪੁਜੀ ਸਾਹਿਬ ਅਤੇ ਆਨੰਦ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਸ਼ਬਦ ਕੀਰਤਨ ਕਰ ਕੇ ਅਰਦਾਸ ਕੀਤੀ।ਉਪਰੰਤ ਬੱਚਿਆਂ ਅਤੇ ਸਮੂਹ ਸਟਾਫ ਨੂੰ ਦੇਗ ਵਰਤਾਈ ਗਈ।ਸਮਾਰੋਹ ਦੌਰਾਨ ਸੰਸਥਾ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਹਨਾਂ ਦੇ ਉਪਦੇਸ਼ ਬਾਰੇ ਬੱਚਿਆਂ ਨੂੰ ਦੱਸਿਆ।ਇਸ ਦੇ ਨਾਲ ਹੀ ਉਹਨਾਂ ਨੇ ਬੱਚਿਆਂ ਅਤੇ ਸਮੂਹ ਸਟਾਫ ਨੂੰ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ।
ਇਸ ਮੌਕੇ ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media