Wednesday, August 6, 2025
Breaking News

ਕੈਲੀਫੋਰਨੀਆ ਸਟੇਟ ਸਮਾਲ ਬਿਜ਼ਨਸਮੈਨ ਐਵਾਰਡ ਜੇਤੂ ਦਲਜੀਤ ਸਿੰਘ ਸੰਧੂ ਦਾ ਸ਼੍ਰੋਮਣੀ ਕਮੇਟੀ ਵਲੋਂ ਸਨਮਾਨ

ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ) – ਅਮਰੀਕਾ ਅੰਦਰ ਸਾਲ 2014 ’ਚ ‘ਕੈਲੀਫੋਰਨੀਆ ਸਟੇਟ ਸਮਾਲ ਬਿਜ਼ਨਸਮੈਨ’ ਐਵਾਰਡ ਪ੍ਰਾਪਤ ਕਰਨ ਵਾਲੇ ਸਿੱਖ ਦਲਜੀਤ ਸਿੰਘ ਸੰਧੂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ, ਜਿਸ ਮਗਰੋਂ ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਨਮਾਨ ਕੀਤਾ ਗਿਆ।ਦਲਜੀਤ ਸਿੰਘ ਸੰਧੂ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਮੈਂਬਰ ਵੀ ਹਨ ਅਤੇ ਕੈਲੀਫੋਰਨੀਆ ਸਟੇਟ ਰੀਪਬਲਿਕ ਫਲੈਗ ਨਾਲ 2015 ਵਿਚ ਸਨਮਾਨਿਤ ਵੀ ਹੋ ਚੁੱਕੇ ਹਨ।ਅੱਜ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜਣ ’ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਦਲਜੀਤ ਸਿੰਘ ਸੰਧੂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਇਕੋ-ਇਕ ਨੁਮਾਇੰਦਾ ਸੰਵਿਧਾਨਕ ਸੰਸਥਾ ਹੈ, ਜੋ ਸਿੱਖੀ ਪ੍ਰਚਾਰ ਦੇ ਨਾਲ-ਨਾਲ ਦੇਸ਼ ਦੁਨੀਆਂ ਅੰਦਰ ਸਿੱਖ ਮਸਲਿਆਂ ਪ੍ਰਤੀ ਵੀ ਆਪਣੀ ਬਣਦੀ ਜੁੰਮੇਵਾਰੀ ਨਿਭਾਅ ਰਹੀ ਹੈ।ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਪ੍ਰਸ਼ਾਸਕੀ ਸੇਵਾਵਾਂ ਵਿਚ ਸਿੱਖ ਨੌਜੁਆਨਾਂ ਦੀ ਭਰਵੀਂ ਸ਼ਮੂਲੀਅਤ ਲਈ ਮੁਫ਼ਤ ਕੋਚਿੰਗ ਦੇਣ ਦਾ ਉਪਰਾਲਾ ਸ਼੍ਰੋਮਣੀ ਕਮੇਟੀ ਦਾ ਸ਼ਲਾਘਾਯੋਗ ਉੱਦਮ ਹੈ।ਇਸ ਨਾਲ ਭਵਿੱਖ ਵਿਚ ਸਿੱਖ ਅਫ਼ਸਰਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਬਣੀ ਹੈ।ਉਨ੍ਹਾਂ ਕਿਹਾ ਕਿ ਇਸ ਵਿਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਭਰਵਾਂ ਸਹਿਯੋਗ ਕਰਨਾ ਚਾਹੀਦਾ ਹੈ, ਤਾਂ ਜੋ ਇਹ ਕਾਰਜ ਹੋਰ ਵਿਸਥਾਰ ਲੈ ਸਕੇ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਪੂਰੀ ਦੁਨੀਆਂ ਅੰਦਰ ਸਿੱਖਾਂ ਨੇ ਆਪਣੀ ਮਿਹਨਤ ਨਾਲ ਵਿਸ਼ੇਸ਼ ਮੁਕਾਮ ਹਾਸਲ ਕੀਤੇ ਹਨ।ਉਨ੍ਹਾਂ ਦਲਜੀਤ ਸਿੰਘ ਸੰਧੂ ਵੱਲੋਂ ਕੀਤੀਆਂ ਪ੍ਰਾਪਤੀਆਂ ਦੀ ਪ੍ਰਸ਼ੰਸਾ ਕੀਤੀ।ਇਸ ਮੌਕੇ ਦਲਜੀਤ ਸਿੰਘ ਸੰਧੂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਹਰਭਜਨ ਸਿੰਘ ਵਕਤਾ ਅਤੇ ਆਈ.ਟੀ ਵਿਭਾਗ ਦੇ ਇੰਚਾਰਜ਼ ਬਿਕਰਮਜੀਤ ਸਿੰਘ ਵੀ ਮੌਜੂਦ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …