ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ) – ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਵੀਰ ਸਿੰਘ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਪ੍ਰਗਟ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਭਾਈ ਸਤਵੰਤ ਸਿੰਘ ਕਥਾਵਾਚਕ ਨੇ ਸਰਵਣ ਕਰਵਾਇਆ।
ਭਾਈ ਸਤਵੰਤ ਸਿੰਘ ਨੇ ਭਾਈ ਮਰਦਾਨਾ ਜੀ ਦੇ ਜੀਵਨ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਉਂਦਿਆਂ ਕਿਹਾ ਕਿ ਭਾਈ ਮਰਦਾਨਾ ਜੀ ਗੁਰੂ ਘਰ ਦੇ ਪਹਿਲੇ ਰਬਾਬੀ ਕੀਰਤਨੀਏ ਸਨ।ਜਿਨ੍ਹਾਂ ਨੂੰ ਲੰਮਾਂ ਸਮਾਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਾਥ ਪ੍ਰਾਪਤ ਹੋਇਆ। ਭਾਈ ਮਰਦਾਨਾ ਜੀ ਨੇ ਸਬਰ, ਸਿਦਕ ਤੇ ਭਰੋਸੇ ਨਾਲ ਗੁਰੂ ਸਾਹਿਬ ਦੀ ਸੇਵਾ ਕੀਤੀ।ਸਮਾਗਮ ’ਚ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਪੰਜਾਬ ਦੇ ਨੁਮਾਇੰਦੇ ਵੱਡੀ ਗਿਣਤੀ ਵਿੱਚ ਸੰਗਤਾਂ ਨਾਲ ਸ਼ਾਮਲ ਹੋਏ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਸੁਪਰਡੈਂਟ ਨਿਸ਼ਾਨ ਸਿੰਘ, ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਭਾਈ ਮਰਦਾਨਾ ਜੀ ਸੁਸਾਇਟੀ ਵੱਲੋਂ ਰਜਿੰਦਰ ਸਿੰਘ ਬਿੱਟੂ, ਜੀਤ ਸਿੰਘ ਗੋਰੀਆ, ਤਰਸੇਮ ਸਿੰਘ, ਅਮਰੀਕ ਸਿੰਘ, ਭੁਪਿੰਦਰ ਸਿੰਘ ਪਟਿਆਲਾ, ਰਾਜ ਕੁਮਾਰ ਲਾਡੀ, ਨੋਸ਼ੀ ਗੋਰੀਆ, ਸਰਦਾਰਾ ਸਿੰਘ ਪਟਿਆਲਾ, ਬੀਬੀ ਰਮਨਜੀਤ ਕੌਰ, ਬੀਬੀ ਪ੍ਰਵੀਨ ਕੌਰ, ਬੀਬੀ ਕਰਮਜੀਤ ਕੌਰ, ਬੀਬੀ ਇੰਦਰਜੀਤ ਕੌਰ, ਬੀਬੀ ਅਮਨਦੀਪ ਕੌਰ, ਪ੍ਰਦੀਪ ਸਿੰਘ ਆਦਿ ਮੌਜ਼ੂਦ ਸਨ।
Check Also
ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਚਾਰ ਗੋਸ਼ਟੀ ਦਾ ਆਯੋਜਨ
ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਬੀ.ਐਸ.ਐਨ.ਐਲ ਪਾਰਕ ਸੰਗਰੂਰ ਵਿਖੇ …