ਅੰਮ੍ਰਿਤਸਰ (ਮੋਰਿੰਡਾ), 28 ਨਵੰਬਰ (ਪੰਜਾਬ ਪੋਸਟ ਬਿਊਰੋ) – ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਦਸ਼ਮੇਸ਼
ਦਰਬਾਰ ਸਾਹਿਬ ਮੋਰਿੰਡਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ।ਰੁਪਿੰਦਰ ਸਿੰਘ ਵਲੋਂ ਭੇਜੀ ਈਮੇਲ ਅਨੁਸਾਰ ਸਵੇਰ ਵੇਲੇ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ।ਸ਼ਾਮ ਵੇਲੇ ਭਾਈ ਸੋਹਣ ਸਿੰਘ ਜਵੰਦਾ (ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਦਸ਼ਮੇਸ਼ ਦਰਬਾਰ ਸਾਹਿਬ ਮੋਰਿੰਡਾ) ਦੇ ਜਥੇ ਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਉਹਨਾਂ ਨੇ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦਿਆਂ ਸਮੂਹ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media