Monday, July 8, 2024

ਨੌਜਵਾਨ ਆਪਣੀ ਵੋਟ ਰਜਿਸਟਰ ਜ਼ਰੂਰ ਕਰਾਉਣ – ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ

ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – 018-ਅੰਮ੍ਰਿਤਸਰ ਪੂਰਬੀ ਵਿਖੇ 18-20 ਸਾਲ ਦੇ ਨੌਜਵਾਨਾਂ ਦੀ ਵੋਟਰ ਰਜਿਸਟਰੇਸ਼ਨ ਸਬੰਧੀ ਹਲਕਾ ਪੂਰਬੀ ਵਿੱਚ ਪੈਂਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਕੈਂਪਸ ਰੈਲੀ ਕਰਵਾਈ ਗਈ। ੲਹ ਰੈਲੀ ਡਿਪਟੀ ਡਾਇਰੈਕਟਰ-ਕਮ- ਡੈਡੀਕੇਟਿਡ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ 018-ਅੰਮ੍ਰਿਤਸਰ ਪੂਰਬੀ ਸ੍ਰੀਮਤੀ ਨੀਲਮ ਮਹੇ ਦੀ ਅਗਵਾਈ ਹੇਠ ਨਰੇਸ਼ ਕੁਮਾਰ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਅੰਮ੍ਰਿਤਸਰ ਵਲੋਂ ਨੌਜਵਾਨਾਂ ਨੂੰ ਆਪਣੀ ਵੋਟ ਰਜਿਸਟਰ ਕਰਾਉਣ ਬਾਰੇ ਅਪੀਲ ਕੀਤੀ ਗਈ। ਕਾਲਜ ਦੇ ਬੱਚਿਆਂ ਨੇ ਇਸ ਰੈਲੀ ਸਬੰਧੀ ਉਤਸਾਹ ਦਿਖਾਇਆ।ਇਸ ਦੌਰਾਨ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ।ਜਿਸ ਵਿੱਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ।ਰੈਲੀ ਦੌਰਾਨ ਨਰੇਸ਼ ਕੁਮਾਰ ਵਲੋਂ ਕਾਲਜ ਦੇ 18 ਤੋਂ 20 ਸਾਲ ਦੇ ਬੱਚਿਆਂ ਨਾਲ ਗੱਲਬਾਤ ਕਰਦੇ ਹੋਏ ਉਨਾਂ ਨੂੰ ਆਪਣੀ ਵੋਟ ਬਣਾਉਣ ਅਤੇ ਵੋਟ ਪਾਉਣ ਬਾਰੇ ਜਾਗਰੂਕ ਕੀਤਾ ਗਿਆ।
ਇਸ ਮੌਕੇ ਕੈਰੀਅਰ ਕਾਊਂਸਲਰ ਗੌਰਵ ਕੁਮਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਦੇ ਪ੍ਰਿੰਸੀਪਲ ਸ਼੍ਰੀਮਤੀ ਪੁਨੀਤ ਰੰਧਾਵਾ, ਡਾ. ਮਨਜੀਤ ਕੌਰ, ਆਦਿ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …