Monday, July 8, 2024

ਰਾਜ ਪੱਧਰੀ ਬੈਂਡ ਮੁਕਾਬਲੇ ਦਾ ਸ਼ਾਨਦਾਰ ਆਗਾਜ਼

ਸੰਗਰੂਰ, 29 ਨਵੰਬਰ (ਜਗਸੀਰ ਲੌਂਗੋਵਾਲ) – ਰਾਜ ਪੱਧਰੀ ਸਕੂਲ ਬੈਂਡ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਜੋ ਕਿ ਸਥਾਨਕ ਅਕਾਲ ਅਕੈਡਮੀ ਅਤੇ ਅਕਾਲ ਫਿਜ਼ੀਕਲ ਕਾਲਜ ਮਸਤੂਆਣਾ ਸਾਹਿਬ ਵਿਖੇ ਸੰਜੀਵ ਸ਼ਰਮਾ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੰਗਰੂਰ ਅਤੇ ਪ੍ਰੀਤਇੰਦਰ ਘਈ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਗਰੂਰ ਦੀ ਅਗਵਾਈ ਵਿੱਚ ਹੋਇਆ।ਮੁਕਾਬਲਿਆਂ ਦਾ ਉਦਘਾਟਨ ਮੁਕੇਸ਼ ਜੁਨੇਜਾ ਚੇਅਰਮੈਨ ਮਾਰਕੀਟ ਕਮੇਟੀ ਸੁਨਾਮ, ਹਰਪਾਲ ਸਿੰਘ ਚੇਅਰਮੈਨ ਬਲਾਕ ਸਮਿਤੀ ਸੰਗਰੂਰ, ਅੰਮ੍ਰਿਤਪਾਲ ਸਿੰਘ ਸਿੱਧੂ ਓ.ਐਸ.ਡੀ ਅਮਨ ਅਰੋੜਾ ਕੈਬਨਿਟ ਮੰਤਰੀ, ਅਮਰੀਕ ਸਿੰਘ ਪ੍ਰਧਾਨ ਆੜਤੀਆ ਐਸੋਸੀਏਸ਼ਨ ਸੁਨਾਮ ਅਤੇ ਗੁਰਿੰਦਰਪਾਲ ਸਿੰਘ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਨੇ ਕੀਤਾ।ਉਪ ਜਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਰਾਜ ਦੇ ਵੱਖ ਵੱਖ ਜਿਲ੍ਹਿਆਂ ਤੋਂ ਲੜਕੇ ਅਤੇ ਲੜਕੀਆਂ ਦੀਆਂ 10 ਟੀਮਾਂ ਭਾਗ ਲੈ ਰਹੀਆਂ ਹਨ ਅਤੇ ਇਹਨਾਂ ਮੁਕਾਬਲਿਆਂ ਨੂੰ ਸੁਚਾਰੂ ਢੰਗ ਨਾਲ ਮੁਕੰਮਲ ਕਰਨ ਲਈ ਜਿਲ੍ਹਾ ਪੱਧਰ ‘ਤੇ ਸਮੂਹ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਦੀਆਂ ਡਿਊਟੀਆਂ ਵੱਖ-ਵੱਖ ਕਮੇਟੀਆਂ ਵਿੱਚ ਲਗਾਈਆਂ ਗਈਆਂ ਹਨ।ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕਰਨ ਵਾਲਿਆਂ ਟੀਮਾਂ ਨੂੰ ਪ੍ਰੀਤਮ ਸਿੰਘ ਪੀਤੂ ਚੇਅਰਮੈਨ ਇੰਪਰੁਵਮੈਂਟ ਟਰੱਸਟ ਸੰਗਰੂਰ ਨੇ ਸਨਮਾਨਿਤ ਕੀਤਾ।ਲੜਕਿਆਂ ਦੇ ਬਰਾਸ ਬੈਂਡ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ ਜਿਲ੍ਹਾ ਬਠਿੰਡਾ ਨੇ ਪਹਿਲਾ, ਸਰਕਾਰੀ ਹਾਈ ਸਕੂਲ ਝੋਕ ਹਰੀਹਰ ਜਿਲ੍ਹਾ ਫਿਰੋਜ਼ਪੁਰ ਨੇ ਦੂਜਾ, ਪਾਈਪ ਬੈਂਡ ਵਿੱਚ ਕਮਲਾ ਨਹਿਰੂ ਪਬਲਿਕ ਸਕੂਲ ਫਗਵਾੜਾ ਜਿਲ੍ਹਾ ਕਪੂਰਥਲਾ ਨੇ ਪਹਿਲਾ, ਕੇਂਦਰੀ ਵਿਦਿਆਲਿਆ ਨੰਬਰ 1 ਜਿਲ੍ਹਾ ਅੰਮ੍ਰਿਤਸਰ ਨੇ ਦੂਜਾ ਅਤੇ ਲੜਕੀਆਂ ਦੇ ਪਾਈਪ ਬੈਂਡ ਮੁਕਾਬਲਿਆਂ ਵਿੱਚ ਆਰਮੀ ਪਬਲਿਕ ਸਕੂਲ ਪਟਿਆਲਾ ਨੇ ਪਹਿਲਾ, ਆਰਮੀ ਪਬਲਿਕ ਸਕੂਲ ਬਿਆਸ ਕਪੂਰਥਲਾ ਨੇ ਦੂਜਾ, ਬ੍ਰਾਸ ਬੈਂਡ ਲੜਕੀਆਂ ਵਿੱਚ ਭਾਈ ਕਾਹਨ ਸਿੰਘ ਸਕੂਲ ਨਾਭਾ ਜਿਲ੍ਹਾ ਪਟਿਆਲਾ ਨੇ ਪਹਿਲਾ, ਸਰਕਾਰੀ ਸੀਨਅਰ ਸੈਕੰਡਰੀ ਸਕੂਲ ਲੜਕੀਆਂ ਐਸ.ਏ.ਐਸ ਨਗਰ ਨੇ ਦੂੂਜਾ ਸਥਾਨ ਪ੍ਰਾਪਤ ਕੀਤਾ।
ਮੌਕੇ ਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵਿਗਿਆਨ, ਆਰਟ ਅਤੇ ਕਰਾਫਟ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਅਤੇ ਪੰਜਾਬ ਦੇ ਲੋਕ ਨਾਚ ਗਿੱਧਾ ਪੇਸ਼ ਕਰਕੇ ਦਰਸ਼ਕਾਂ ਦਾ ਮਨ ਮੋਹਿਆ।ਪ੍ਰਿੰਸੀਪਲ ਪਰਮਲ ਸਿੰਘ ਤੇਜਾ, ਪ੍ਰਿੰਸੀਪਲ ਸ੍ਰੀਮਤੀ ਵਰਿੰਦਰ ਕੌਰ, ਪ੍ਰਿੰਸੀਪਲ ਅਰਜਿੰਦਰ ਸਿੰਘ, ਪ੍ਰਿੰਸੀਪਲ ਤਰਵਿੰਦਰ ਕੌਰ, ਪ੍ਰਿੰਸੀਪਲ ਸੁਨੀਤਾ ਰਾਣੀ, ਪ੍ਰਿੰਸੀਪਲ ਅੰਜ਼ੂ ਗੋਇਲ, ਪ੍ਰਿੰਸੀਪਲ ਪ੍ਰਵੀਨ ਮਨਚੰਦਾ, ਪ੍ਰਿੰਸੀਪਲ ਗੁਰਮੀਤ ਸਿੰਘ, ਪ੍ਰਿੰਸੀਪਲ ਨੀਲਮ ਰਾਣੀ, ਪ੍ਰਿੰਸੀਪਲ ਪਰਮਲ ਸਿੰਘ ਤੇਜਾ, ਪ੍ਰਿੰਸੀਪਲ ਗੁਰਵਿੰਦਰ ਸਿੰਘ, ਪ੍ਰਿੰਸੀਪਲ ਬਿਪਨ ਚਾਵਲਾ, ਪ੍ਰਿੰਸੀਪਲ ਕਮਲਜੀਤ ਕੌਰ, ਪ੍ਰਿੰਸੀਪਲ ਦਿਲਦੀਪ ਕੌਰ, ਪ੍ਰਿੰਸੀਪਲ ਕਰਮਜੀਤ ਕੌਰ, ਪ੍ਰਿੰਸੀਪਲ ਮਨਜੀਤ ਕੌਰ, ਮੁੱਖ ਅਧਿਆਪਕ ਹਰਪ੍ਰੀਤ ਸਿੰਘ, ਮੁੱਖ ਅਧਿਆਪਕ ਸੁਖਦੀਪ ਸਿੰਘ, ਮੁੱਖ ਅਧਿਆਪਕਾ ਸ੍ਰੀਮਤੀ ਪਿੰਕੀ ਵਸ਼ਿਸ਼ਟ, ਮੁੱਖ ਅਧਿਆਪਕਾ ਸ੍ਰੀਮਤੀ ਸ਼ੀਨੂ, ਮੁੱਖ ਅਧਿਆਪਕਾ ਸ੍ਰੀਮਤੀ ਮਨਜੋਤ ਕੌਰ, ਮੁੱਖ ਅਧਿਆਪਕਾ ਸ੍ਰੀਮਤੀ ਰਿੰਕਲ, ਸਟੇਜ ਸਕੱਤਰ ਦੀ ਜ਼ਿੰਮੇਵਾਰੀ ਲੈਕਚਰਾਰ ਰਛਪਾਲ ਸਿੰਘ, ਸ੍ਰੀਮਤੀ ਸ਼ਸ਼ੀ ਬਾਲਾ ਤੇ ਸ੍ਰੀਮਤੀ ਸਪਿੰਦਰਜੀਤ ਕੌਰ ਨੇ ਨਿਭਾਈ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …