ਅੰਮ੍ਰਿਤਸਰ, 29 ਨਵੰਬਰ (ਸੁਖਬੀਰ ਸਿੰਘ) – ਝੋਨੇ ਦੀ ਪਰਾਲੀ ਨੂੰ ਸਾੜ ਕੇ ਜਿੰਨਾ ਕਿਸਾਨਾਂ ਨੇ ਵਾਤਾਵਰਣ ਦੂਸ਼ਿਤ ਕੀਤਾ ਹੈ, ਉਨਾਂ ਵਿਰੁੱਧ ਜੋ ਵੀ ਜੁਰਮਾਨਾ ਮੌਕੇ ਦੇ
ਅਧਿਕਾਰੀਆਂ ਵੱਲੋਂ ਕੀਤਾ ਗਿਆ ਹੈ, ਉਸ ਨੂੰ ਵਸੂਲ ਕੇ ਸਰਕਾਰੀ ਖਜ਼ਾਨੇ ਵਿਚ ਜਮ੍ਹਾਂ ਕਰਵਾਇਆ ਜਾਵੇ।ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਇਹ ਹਦਾਇਤ ਕਰਦੇ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ, ਜੋ ਕਿ ਇਸ ਮੁੱਦੇ ਉਤੇ ਹੁਣ ਤੱਕ ਪੰਜਾਬ ਵਿੱਚ ਕੀਤੀ ਗਈ ਕਾਰਵਾਈ ਉਤੇ ਨਿਗ੍ਹਾ ਰੱਖ ਰਹੀ ਹੈ, ਵੱਲੋਂ ਸਪੱਸ਼ਟ ਨਿਰਦੇਸ਼ ਹਨ ਕਿ ਜੋ ਵੀ ਕਾਰਵਾਈ ਜਿਲ੍ਹਾ ਪੱਧਰ ‘ਤੇ ਕੀਤੀ ਗਈ ਹੈ, ਉਸ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ।ਉਨਾਂ ਮੀਟਿੰਗ ਵਿੱਚ ਹਾਜ਼ਰ ਐਸ.ਡੀ.ਐਮ, ਤਹਿਸੀਲਦਾਰਾਂ, ਕਾਨੂੰਗੋ, ਖੇਤੀ ਅਤੇ ਪ੍ਰਦੂਸ਼ਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਰੋਜ਼ਾਨਾ ਇੰਨਾ ਕੇਸਾਂ ਦੀ ਨਿੱਜੀ ਤੌਰ ‘ਤੇ ਪੜਚੋਲ ਕਰੋ ਤਾਂ ਕਿ ਅਦਾਲਤ ਦੇ ਹੁਕਮਾਂ ਨੂੰ ਲਾਗੂ ਕਰਵਾਇਆ ਜਾ ਸਕੇ।ਉਨਾਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹੇ ਵਿੱਚ ਵੱਖ-ਵੱਖ ਟੀਮਾਂ ਵੱਲੋਂ 25 ਲੱਖ ਰੁਪਏ ਦੇ ਕਰੀਬ ਜੁਰਮਾਨਾ ਕੀਤਾ ਗਿਆ ਹੈ, ਪਰ ਰਿਕਵਰੀ ਕੇਵਲ ਇਕ ਲੱਖ ਸੱਤ ਹਜ਼ਾਰ ਰੁਪਏ ਕੀਤੀ ਗਈ ਹੈ।ਇਸ ਲਈ ਜਰੂਰੀ ਹੈ ਕਿ ਹੁਣ ਤੱਕ ਕੀਤੇ ਗਏ ਜੁਰਮਾਨੇ ਨੂੰ ਵਸੂਲ ਕੇ ਮਾਣਯੋਗ ਅਦਾਲਤ ਨੂੰ ਰਿਪੋਰਟ ਭੇਜੀ ਜਾਵੇ।
ਇਸ ਮੌਕੇ ਐਸ.ਡੀ.ਐਮ ਅਰਵਿੰਦਰਪਾਲ ਸਿੰਘ, ਤਹਿਸੀਲਦਾਰ ਪਰਮਜੀਤ ਸਿੰਘ ਗੁਰਾਇਆ, ਐਕਸੀਅਨ ਸ੍ਰੀ ਸੁਖਦੇਵ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media