Monday, October 12, 2026

ਰੋਜ਼ਗਾਰ ਦਫ਼ਤਰ ਵੱਲੋਂ ਕੱਢੀ ਗਈ ਵੋਟਰ ਜਾਗਰੂਕਤਾ ਰੈਲੀ

ਅੰਮ੍ਰਿਤਸਰ, 30 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣਕਾਰ ਅਫਸਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਮ.ਐਲ ਮੈਮੋਰੀਅਲ ਇੰਸਟੀਚਿਊਟ ਆਫ ਐਜੂਕੇਸ਼ਨ ਮੂਧਲ ਵਿਖੇ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿੱਚ ਮੇਹਿੰਦੀ ਅਤੇ ਰੰਗੋਲੀ ਮੁਕਾਬਲੇ ਕਰਵਾਏ ਗਏ।ਕਾਲਜ ਦੇ ਬੱਚਿਆਂ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਭਾਗ ਲਿਆ।ਵਿਦਿਆਰਥੀਆਂ ਨੂੰ ਆਉਣ ਵਾਲੀਆਂ ਚੋਣਾਂ ਲਈ ਨਵੇਂ ਵੋਟਰ ਵਜੋਂ ਆਪਣਾ ਨਾਮ ਰਜਿਸਟਰ ਕਰਾਉਣ ਲਈ ਅਪੀਲ ਕੀਤੀ ਗਈ।ਇਸ ਮੌਕੇ ਸ਼੍ਰੀਮਤੀ ਨੀਲਮ ਮਹੇ, ਡਿਪਟੀ ਡਾਇਰੈਕਟਰ-ਕਮ-ਡੈਡੀਕੇਟਿਡ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ, 018-ਅੰਮ੍ਰਿਤਸਰ ਪੂਰਬੀ, ਪ੍ਰਿੰਸੀਪਲ ਡਾ. ਮੋਨਾ, ਨਰੇਸ਼ ਕੁਮਾਰ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਗੌਰਵ ਕੁਮਾਰ, ਕੈਰੀਅਰ ਕਾਊਂਸਲਰ ਅਤੇ ਹੋਰ ਵਿਦਿਆਰਥੀ ਹਾਜ਼ਰ ਸਨ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …