ਭੀਖੀ, 30 ਨਵੰਬਰ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ‘ਤੇ ਕਾਲਜ ਵਿੱਚ ਸ਼੍ਰੀ ਅਖੰਡ ਪਾਠ
ਸਾਹਿਬ ਦੇ ਭੋਗ ਪਾਏ ਗਏ।ਕਾਲਜ ਕਮੇਟੀ ਸਰਪ੍ਰਸਤ ਬਾਬਾ ਪੂਰਨ ਨਾਥ, ਪ੍ਰਧਾਨ ਹਰਬੰਸ ਦਾਸ ਬਾਵਾ ਅਤੇ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਸਰਬਤ ਦੇ ਭਲੇ ਅਤੇ ਕਾਲਜ ਦੀ ਚੜਦੀ ਕਲਾ ਲਈ ਅਰਦਾਸ ਕੀਤੀ।ਕੀਰਤਨੀ ਜਥੇ ਵਲੋਂ ਸ਼ਬਦ ਗਾਇਣ ਕੀਤਾ ਗਿਆ ਅਤੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬਾਰੇ ਚਾਨਣਾ ਪਾਇਆ।ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਆਈਆਂ ਸੰਗਤਾਂ ਅਤੇ ਮੀਡੀਆ ਕਰਮਚਾਰੀਆਂ ਦਾ ਸਵਾਗਤ ਕੀਤਾ।ਇਸ ਮੌਕੇ ਪ੍ਰੋ. ਗੁਰਤੇਜ ਸਿੰਘ ਤੇਜੀ, ਪ੍ਰੋ. ਸ਼ੰਟੀ ਕੁਮਾਰ, ਪ੍ਰੋ. ਹਰਬੰਸ ਸਿੰਘ, ਪ੍ਰੋ. ਅਮਨਜੀਤ ਸਿੰਘ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਸੁਖਪਾਲ ਕੌਰ, ਪ੍ਰੋ. ਬੇਅੰਤ ਕੌਰ, ਪ੍ਰੋ. ਲਖਵਿੰਦਰ ਸਿੰਘ, ਇਲਾਕਾ ਨਿਵਾਸੀ ਅਤੇ ਵੱਡੀ ਗਿਣਤੀ ‘ਚ ਵਿਦਿਆਰਥੀ ਹਾਜ਼ਰ ਸਨ।
Check Also
DAV Public School Observes Bal Gangadhar Tilak Martyrdom Day
Amritsar, August 2 (Punjab Post Bureau) – DAV Public School Lawrence Road Amritsar solemnly observed …
Punjab Post Daily Online Newspaper & Print Media