Thursday, November 14, 2024

ਸੁਖਬੀਰ ਨੇ ਕੀਤਾ ਘੁਬਾਇਆ ਦੇ ਹੱਕ ‘ਚ ਚੋਣ ਪ੍ਰਚਾਰ

PPN2103018ਫਾਜ਼ਿਲਕਾ 21 ਮਾਰਚ ( ਵਿਨੀਤ ਅਰੋੜਾ )- 16ਵੀਂ ਲੋਕ ਸਭਾ ਚੋਣਾਂ ਵਿਚ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਅਕਾਲੀ ਭਾਜਪਾ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਹੱਕ ਵਿਚ ਅੱਜ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੋਦੀ ਦਾ ਦੇਸ਼ ਦਾ ਪ੍ਰਧਾਨ ਮੰਤਰੀ ਬਣਨਾ ਬੇਹੱਦ ਜਰੂਰੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਯੂਪੀਏ ਸਰਕਾਰ ਵਲੋਂ ਸਿਰਫ਼ ਕਾਂਗਰਸੀ ਤੇ ਭਾਈਵਾਲ ਸੂਬਿਆਂ ਨੂੰ ਹੀ ਹਜ਼ਾਰਾਂ ਕਰੋੜ ਰੁਪਏ ਦੇ ਫੰਡ ਭੇਜੇ ਗਏ ਹਨ। ਉੱਥੇ ਹੀ ਪੰਜਾਬ ਨਾਲ ਵਿਤਕਰਾ ਕੀਤਾ ਗਿਆ ਹੈ। ਸ. ਬਾਦਲ ਨੇ ਲੋਕਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਾਰ ਫੈਸਲਾ ਲੋਕਾਂ ਦੇ ਹੱਥ ਵਿਚ ਹੈ। ਉਨ੍ਹਾਂ ਸ਼ੇਰ ਸਿੰਘ ਘੁਬਾਇਆ ਦੇ ਹੱਕ ਵਿਚ ਵੋਟ ਪਾ ਕੇ ਆਪਣੀ ਵੋਟ ਨਰਿੰਦਰ ਮੋਦੀ ਤੱਕ ਪੰਹਚਾਉਣ ਦੀ ਅਪੀਲ ਕਰਦਿਆਂ ਲੋਕਾਂ ਨੂੰ ਕਿਹਾ ਕਿ ਜੇਕਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਬਣਦੇ ਹਨ ਤਾਂ ਸਭ ਤੋਂ ਜਿਆਦਾ ਵਿਕਾਸ ਪੰਜਾਬ ਦਾ ਹੋਵੇਗਾ। ਸ. ਬਾਦਲ ਨੇ ਕਿਹਾ ਕਿ ਕੇਦਰ ਵਿੱਚ ਮੋਦੀ  ਸਰਕਾਰ ਆਉਂਣ ਤੇ ਉਨ੍ਹਾਂਦਾ ਸੱਭ ਤੌ ਪਹਲਾ ਕੰਮ ਫਾਜ਼ਿਲਕਾ ਅਤੋ ਫਿਰੌਜ਼ਪ੍ਰਰ ਦਾ ਬਰਡਰ ਖੁਲਵਾਉਂਣ ਦਾ ਹੌਵੋਗਾ । ਸ. ਬਾਦਲ ਨੇ ਅੱਗੇ ਕਿਹਾ ਕਿ ਬਠਿੰਡਾ ਜ਼ਿਲ੍ਹੇ ਵਾਂਗ ਫਾਜ਼ਿਲਕਾ ਜ਼ਿਲ੍ਹੇ ਦਾ ਮੂੰਹ  ਬੋਲਦਾ  ਵਿਕਾਸ ਹੋਵੇਗਾ।  ਇਸ ਮੌਕੇ ਪੰਜਾਬ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਅਤੇ ਲੋਕ ਸਭਾ ਉਮੀਦਵਾਰ  ਸ਼ੇਰ ਸਿੰਘ ਘੁਬਾਇਆ ਨੇ ਵੀ ਲੋਕਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਅਕਾਲੀ ਦਲ ਕੋਰ ਕਮੇਟੀ ਮੈਂਬਰ ਸੰਦੀਪ ਗਿਲਹੋਤਰਾ, ਚਰਨਜੀਤ ਸਿੰਘ ਬਰਾੜ ਓਐਸਡੀ ਉਪ ਮੁੱਖ ਮੰਤਰੀ, ਜ਼ਿਲ੍ਹਾ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਸ਼ੋਕ ਅਨੇਜਾ, ਨਗਰ ਕੌਂਸਲ ਸਾਬਕਾ ਪ੍ਰਧਾਨ ਅਨਿਲ ਸੇਠੀ, ਅਸ਼ੋਕ ਜੈਰਥ, ਅਰੁਣ ਵਧਵਾ, ਲਵਲੀ ਕਾਠਪਾਲ,  ਕਮਲੇਸ਼ ਚੁੱਘ, ਸੁਬੋਧ ਵਰਮਾ, ਵਿਨੋਦ ਜਾਂਗਿੜ, ਸ਼ਿਵ ਜਜੌਰੀਆ, ਜਥੇਦਾਰ ਸੁਖਪਾਲ ਸਿੰਘ, ਬਲਜੀਤ ਸਿੰਘ ਅਤੇ ਹੋਰ ਹਾਜਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ …

Leave a Reply