Thursday, January 23, 2025

ਡਿਪਟੀ ਕਮਿਸ਼ਨਰ ਨੇ ਆਮ ਆਦਮੀ ਕਲੀਨਿਕਾਂ ਦਾ ਕੀਤਾ ਦੌਰਾ

ਜਿਲ੍ਹੇ ਦੇ 60 ਆਮ ਆਦਮੀ ਕਲੀਨਿਕਾਂ ‘ਚ 133423 ਟੈਸਟ ਹੋਏ ਮੁਫ਼ਤ

ਅੰਮ੍ਰਿਤਸਰ, 30 ਨਵੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਬੀਤੇ ਵਰ੍ਹੇ 15 ਅਗਸਤ 2022 ਤੋਂ ਜਿਲ੍ਹਾ ਅੰਮ੍ਰਿਤਸਰ ਵਿਖੇ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਵਿੱਚ ਅਕਤੂਬਰ 2023 ਤੱਕ 771350 ਲੋੜਵੰਦ ਮਰੀਜ਼ਾਂ ਨੇ ਸਿਹਤ ਸੇਵਾਵਾਂ ਦਾ ਲਾਭ ਲਿਆ ਹੈ ਅਤੇ 133423 ਵਿਅਕਤੀਆਂ ਨੇ ਆਪਣੇ ਮੁਫ਼ਤ ਵਿੱਚ ਟੈਸਟ ਕਰਵਾਏ ਹਨ।
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਲੋਂ ਅੱਜ ਰਣਜੀਤ ਐਵੀਨਿਊ ਵਿਖੇ ਸੈਟੇਲਾਈਟ ਹਸਪਤਾਲ ਦੇ ਆਮ ਆਦਮੀ ਕਲੀਨਿਕ ਅਤੇ ਇਥੇ ਹੀ ਚੱਲ ਰਹੇ ਇਕ ਹੋਰ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ ਗਿਆ।ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਮਰੀਜ਼ਾਂ ਨਾਲ ਗੱਲਬਾਤ ਕੀਤੀ ਗਈ ਅਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਨਾਂ ਕਲੀਨਿਕਾਂ ਵਿੱਚ ਮਾਹਿਰ ਡਾਕਟਰਾਂ ਵਲੋਂ ਲੋਕਾਂ ਦਾ ਮੁਫ਼ਤ ਚੈਕਅੱਪ ਕਰਕੇ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਇਲਾਜ਼ ਕਰਵਾ ਰਹੇ ਮਰੀਜ਼ਾਂ ਦਾ ਮੁਕੰਮਲ ਰਿਕਾਰਡ ਰੱਖਿਆ ਜਾਂਦਾ ਹੈ। ਉਨਾਂ ਦੱਸਿਆ ਕਿ ਇਸ ਸਮੇਂ ਅੰਮ੍ਰਿਤਸਰ ਜਿਲ੍ਹੇ ਵਿੱਚ 60 ਆਮ ਆਦਮੀ ਕਲੀਨਿਕ ਚੱਲ ਰਹੇ ਹਨ।ਉਨਾਂ ਨੇ ਆਮ ਆਦਮੀ ਕਲੀਨਿਕਾਂ ਵਿੱਚ ਕੰਮ ਕਰ ਰਹੇ ਡਾਕਟਰਾਂ ਨਾਲ ਵੀ ਗੱਲਬਾਤ ਕੀਤੀ।
ਇਸ ਮੌਕੇ ਜਿਲ੍ਹਾ ਸਿਹਤ ਅਫ਼ਸਰ ਡਾ. ਜਸਪਾਲ ਸਿੰਘ, ਡਾ. ਕੁਲਦੀਪ ਕੌਰ, ਡਾ. ਪ੍ਰੀਤ ਹਰਵਿੰਦਰ ਸਿੰਘ, ਫਾਰਮਾਸਿਸਟ ਸੰਜੀਵ ਕੁਮਾਰ ਵੀ ਹਾਜ਼ਰ ਸਨ।

Check Also

ਸਰਕਾਰੀ ਹਾਈ ਸਕੂਲ ਕਾਕੜਾ ਵਿਦਿਆਰਥੀਆਂ ਦੇ ਰੂਬਰੂ ਹੋਏ ਡਾ. ਇਕਬਾਲ ਸਿੰਘ ਸਕਰੌਦੀ

ਸੰਗਰੂਰ, 22 ਜਨਵਰੀ (ਜਗਸੀਰ ਲੌਂਗੋਵਾਲ) -ਸਰਕਾਰੀ ਹਾਈ ਸਕੂਲ਼ ਕਾਕੜਾ (ਸੰਗਰੂਰ) ਦੇ ਮੁੱਖ ਅਧਿਆਪਕ ਸ੍ਰੀਮਤੀ ਪੰਕਜ਼ …