ਸਮਰਾਲਾ, 1 ਦਸੰਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਤਹਿਸੀਲ ਸਮਰਾਲਾ ਦੀ ਮਾਸਿਕ ਮੀਟਿੰਗ ਸਥਾਨਕ ਐਸੋਸੀਏਸ਼ਨ ਦੇ ਦਫਤਰ ਵਿਖੇ ਤਹਿਸੀਲ ਸਮਰਾਲਾ ਦੇ ਪ੍ਰਧਾਨ ਨੰਬਰਦਾਰ ਸੋਹਣ ਸਿੰਘ ਭਰਥਲਾ ਅਤੇ ਜ਼ਿਲ੍ਹਾ ਪ੍ਰਧਾਨ ਸੁਰਮੁੱਖ ਸਿੰਘ ਹਰਬੰਸਪੁਰਾ ਦੀ ਪ੍ਰਧਾਨਗੀ ਹੇਠ ਹੋਈ।ਪ੍ਰਧਾਨ ਨੰਬਰਦਾਰ ਸੋਹਣ ਸਿੰਘ ਭਰਥਲਾ ਨੇ ਪੰਜਾਬ ਦੀ ਮੌਜ਼ੂਦਾ ਸਰਕਾਰ ਵਲੋਂ ਨੰਬਰਦਾਰਾਂ ਦੀਆਂ ਮੰਗਾਂ ਪ੍ਰਤੀ ਚੁੱਪ ਰਹਿਣ ਹੀ ਨਿਖੇਧੀ ਕਰਦਿਆਂ ਕਿਹਾ ਕਿ ‘ਆਮ ਆਦਮੀ ਪਾਰਟੀ’ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਪਣੇ ਚੋਣ ਮੈਨੀਫੈਸਟੋ ਵਿੱਚ ਨੰਬਰਦਾਰਾਂ ਦੇ ਭੱਤੇ ਵਿੱਚ ਵਾਧਾ ਅਤੇ ਹੋਰ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ।ਪ੍ਰੰਤੂ ਹੁਣ ਪੰਜਾਬ ਸਰਕਾਰ ਵਲੋਂ ਨੰਬਰਦਾਰਾਂ ਦੀਆਂ ਮੰਗਾਂ ਮੰਨਣ ਦੀ ਗੱਲ ਵੀ ਨਹੀਂ ਕੀਤੀ ਜਾ ਰਹੀ।ਉਨਾਂ ਨੂੰ ਨਿਗੂਣੇ ਮਾਣਭੱਤੇ ਤੇ ਗੁਜ਼ਾਰਾ ਕਰਨਾ ਪੈ ਰਿਹਾ ਹੈ।ਸੁਰਮੁੱਖ ਸਿੰਘ ਹਰਬੰਸਪੁਰਾ ਨੇ ਸਮਰਾਲਾ ਤਹਿਸੀਲ ਦੇ ਸਮੂਹ ਨੰਬਰਦਾਰਾਂ ਨੂੰ ਅਪੀਲ ਕੀਤੀ ਕਿ ਪਿੰਡਾਂ ਦੇ ਨੰਬਰਦਾਰ ਇਸ ਮੀਟਿੰਗ ਵਿੱਚ ਜਰੂਰ ਪਹੁੰਚਿਆ ਕਰਨ ਤਾਂ ਜੋ ਸਾਰੇ ਨੰਬਰਦਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਕੱਢਿਆ ਜਾ ਸਕੇ।
ਮੀਟਿੰਗ ਵਿੱਚ ਰਣਜੀਤ ਸਿੰਘ ਢਿੱਲਵਾਂ, ਰੋਮੀ ਸਿੰਘ ਲੱਧੜਾਂ, ਪ੍ਰਕਾਸ਼ ਸਿੰਘ ਢੰਡੇ, ਰਵਿੰਦਰ ਸਿੰਘ ਕੋਟਲਾ ਸ਼ਮਸਪੁਰ, ਜਸਪਾਲ ਸਿੰਘ ਸਰਵਰਪੁਰ, ਸਵਰਨ ਸਿੰਘ ਕੁੱਲੇਵਾਲ, ਹਰਚੰਦ ਸਿੰਘ ਗਹਿਲੇਵਾਲ, ਸਮਿੰਦਰਪਾਲ ਸਿੰਘ ਸਹਿਜੋ ਮਾਜਰਾ, ਦਰਸ਼ਨ ਸਿੰਘ ਭਰਥਲਾ ਆਦਿ ਤੋਂ ਇਲਾਵਾ ਸਮਰਾਲਾ ਤਹਿਸੀਲ ਦੇ ਅਨੇਕਾਂ ਨੰਬਰਦਾਰ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …