Sunday, December 22, 2024

ਪੰਜਾਬ ਵਿੱਚ ਦੇਸ਼ ਭਰ ਨਾਲੋਂ ਗੰਨੇ ਦਾ ਭਾਅ ਸਭ ਤੋਂ ਵੱਧ – ਧਾਲੀਵਾਲ

ਕਿਹਾ, ਸਹਿਕਾਰੀ ਮਿੱਲਾਂ ਦੇ ਮੁਲਾਜ਼ਮਾਂ ਲਈ 6ਵਾਂ ਪੇਅ ਕਮਿਸ਼ਨ ਕੀਤਾ ਲਾਗੂ

ਅੰਮ੍ਰਿਤਸਰ 1 ਦਸੰਬਰ (ਸੁਖਬੀਰ ਸਿੰਘ) – ਦੇਸ਼ ਭਰ ਨਾਲੋਂ ਗੰਨੇ ਦਾ ਭਾਅ ਸੂਬੇ ਵਿੱਚ ਸਭ ਤੋਂ ਵੱਧ ਹੈ ਅਤੇ ਜਿੰਨਾਂ ਰਾਜਾਂ ‘ਚ ਭਾਜਪਾ ਦੀ ਸਰਕਾਰ ਹੈ ਅਤੇ ਉਥੇ ਕਮਾਦ ਵੀ ਜਿਆਦਾ ਹੁੰਦਾ ਹੈ, ਪਰ ਸਭ ਤੋਂ ਵੱਧ 391 ਰੁਪਏ ਕਵਿੰਟਲ ਗੰਨੇ ਦਾ ਭਾਅ ਸਾਡੇ ਪੰਜਾਬ ਵਿੱਚ ਹੈ।
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਪ੍ਰਗਟਾਵਾ ਅੱਜ ਭਲ੍ਹਾ ਪਿੰਡ ਦੀ ਸ਼ੂਗਰ ਮਿੱਲ ਵਿਖੇ ਪਿੜਾਈ ਸੀਜ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਮੇਂ ਕੀਤਾ।ਉਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਸਹਿਕਾਰੀ ਮਿੱਲਾਂ ਦੇ ਮੁਲਾਜ਼ਮਾਂ ਲਈ ਛੇਵਾਂ ਪੇਅ ਕਮਿਸ਼ਨ ਵੀ ਲਾਗੂ ਕਰ ਦਿੱਤਾ ਹੈ।ਜਿਸ ਨਾਲ ਉਨਾਂ ਦੀਆਂ ਤਨਖਾਹਾਂ ਵਿੱਚ ਭਾਰੀ ਵਾਧਾ ਹੋਵੇਗਾ।ਪਿਛਲੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਕਦੇ ਵੀ ਸਮੇਂ ਸਿਰ ਅਦਾਇਗੀ ਨਹੀਂ ਦਿੱਤੀ, ਪਰ ਅਸੀਂ ਡੇਢ ਸਾਲ ਦੇ ਕਾਰਜ਼ਕਾਲ ਦੌਰਾਨ ਹੀ ਕਿਸਾਨਾਂ ਨੂੰ ਸਮੇਂ ਸਿਰ ਇਹ ਅਦਾਇਗੀ ਕੀਤੀ ਹੈ।ਉਨਾਂ ਨੂੰ ਫਸਲਾਂ ਦੀ ਖਰੀਦ ਵਿੱਚ ਕੋਈ ਸਮੱਸਿਆ ਵੀ ਨਹੀਂ ਆਉਣ ਦਿੱਤੀ।ਧਾਲੀਵਾਲ ਨੇ ਕਿਹਾ ਕਿ ਮੁੱਖ ਭਗਵੰਤ ਸਿੰਘ ਮਾਨ ਨੇ ਅੱਜ ਗੰਨੇ ਦਾ ਭਾਅ ਵੀ ਵਧਾ ਦਿੱਤਾ ਹੈ ਅਤੇ ਮਿੱਲਾਂ ਚੱਲਣ ਦੀ ਮਿਤੀ ਵੀ ਐਲਾਨ ਦਿੱਤੀ ਹੈ।
ਉਨਾਂ ਕਿਹਾ ਕਿ ਭਲਾ ਸ਼ੂਗਰ ਮਿੱਲ ਵਿਖੇ 1 ਕਰੋੜ 42 ਲੱਖ ਰੁਪਏ ਦੀ ਲਾਗਤ ਨਾਲ ਵੱਡਾ ਯਾਰਡ ਬਣਾਇਆ ਗਿਆ ਹੈ।ਇਸ ਦੇ ਬਣਨ ਨਾਲ ਕਿਸਾਨਾਂ ਨੂੰ ਮੀਂਹ ਤੋਂ ਕੋਈ ਸਮੱਸਿਆ ਨਹੀਂ ਹੋਵੇਗੀ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮਿੱਲਾਂ ਤਿਆਰ ਹਨ, ਤੁਸੀਂ ਗੰਨਾ ਲੈ ਕੇ ਆਓ ਤਾਂ ਜੋ ਮਿੱਲਾਂ ਨੂੰ ਚਲਾਇਆ ਜਾ ਸਕੇ।
ਇਸ ਮੌਕੇ ਰਜਿੰਦਰ ਪ੍ਰਤਾਪ ਸਿੰਘ ਜਨਰਲ ਮੈਨੇਜਰ, ਸਤਿੰਦਰ ਸਿੰਘ ਮਜੀਠਾ ਜਨਰਲ ਸੈਕਟਰੀ, ਪਲਵਿੰਦਰ ਸਿੰਘ ਸੰਗਤਪੁਰਾ, ਗੁਰਨਾਮ ਸਿੰਘ ਐਕਸ ਚੇਅਰਮੈਨ, ਪਰਮਜੀਤ ਸਿੰਘ ਸੋਹਲ, ਮੁਖਤਿਆਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਲੋਕ ਹਾਜ਼ਰ ਸਨ।

 

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …