Monday, July 8, 2024

ਡੀ.ਸੀ ਨੇ ਰਾਈਟ ਟੂ ਬਿਜਨੈਸ ਐਕਟ ਅਧੀਨ 6 ਇਕਾਈਆਂ ਨੂੰ ਜਾਰੀ ਕੀਤੀ ਪ੍ਰਵਾਨਗੀ, 450 ਨੂੰ ਮਿਲੇਗਾ ਰੋਜ਼ਗਾਰ

ਅੰਮ੍ਰਿਤਸਰ 1 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨਲਾਈਨ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੰ ਵੱਖ-ਵੱਖ ਦਫ਼ਤਰ ਦੇ ਚੱਕਰ ਨਹੀਂ ਮਾਰਨੇ ਪੈਂਦੇ ਅਤੇ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦੇ ਦਿੱਤੀਆਂ ਜਾਂਦੀਆਂ ਹਨ।ਇਸੇ ਤਹਿਤ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਅੱਜ ਜਿਲ੍ਹਾ ਪੱਧਰੀ ਅਪਰੂਵਲ ਕਮੇਟੀ ਦੀ ਮੀਟਿੰਗ ਦੌਰਾਨ ਯੋਗ ਪਾਈਆਂ ਗਈਆਂ 6 ਇਕਾਈਆਂ ਨੂੰ ਪ੍ਰਵਾਨਗੀ ਜਾਰੀ ਕੀਤੀ।ਉਨਾਂ ਕਿਹਾ ਇਨਾਂ 6 ਇਕਾਈਆਂ ‘ਚ ਸਿੱਧੇ ਅਤੇ ਅਸਿੱਧੇ ਤੌਰ ‘ਤੇ 450 ਵਿਅਕਤੀਆਂ ਨੂੰ ਰੋਜ਼ਗਾਰ ਮਿਲੇਗਾ ਅਤੇ 49 ਕਰੋੜ ਰੁਪਏ ਦਾ ਨਿਵੇਸ਼ ਵੀ ਹੋਵੇਗਾ।
ਡਿਪਟੀ ਕਮਿਸ਼ਨਰ ਥੋਰੀ ਨੇ ਦੱਸਿਆ ਕਿ ਸਰਕਾਰ ਵਲੋਂ ਸਨਅਤਕਾਰ ਮਿਲਣੀ ਵਿੱਚ ਵੀ ਭਰੋਸਾ ਦਿਵਾਇਆ ਗਿਆ ਸੀ ਕਿ ਰਾਈਟ ਟੂ ਬਿਜਨੈਸ ਐਕਟ ਅਧੀਨ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਉਸੇ ਵਾਅਦੇ ਅਨੁਸਾਰ ਸਾਰੇ ਕੰਮ ਹੋ ਰਹੇ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਅੰਦਰ ਕਿਸੇ ਵੀ ਸਨਅਤਕਾਰ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਮੇਂ ਸਿਰ ਸਾਰੀਆਂ ਪ੍ਰਵਾਨਗੀਆਂ ਜਾਰੀ ਕੀਤੀਆਂ ਜਾਣਗੀਆਂ।
ਇਸ ਮੌਕੇ ਜਨਰਲ ਮੈਨੇਜਰ ਉਦਯੋਗ ਇੰਦਰਜੀਤ ਸਿੰਘ ਟਾਂਡੀ ਅਤੇ ਨਿਵੇਸ਼ਕ ਵੀ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …