Monday, September 16, 2024

ਸਰਕਾਰੀ ਨੌਕਰੀਆਂ ਦੇ ਪੇਪਰਾਂ ਲਈ ਮੁਫਤ ਕੋਚਿੰਗ ਕਲਾਸਾਂ ਆਰੰਭ

ਅੰਮ੍ਰਿਤਸਰ 1 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਘਨਸ਼ਾਮ ਥੋਰੀ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਮੁੱਖ ਕਾਰਜਕਾਰੀ ਅਫਸਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸਰਕਾਰੀ ਨੌਕਰੀਆਂ ਦੇ ਪੇਪਰਾਂ ਲਈ ਮੁਫਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ ਹੈ।ਕਲਾਸਾਂ ਦਾ ਰਸਮੀ ਉਦਘਾਟਨ ਘਨਸ਼ਾਮ ਥੋਰੀ ਵਲੋਂ ਅੱਜ ਕੀਤਾ ਗਿਆ।ਇਨ੍ਹਾਂ ਕੋਚਿੰਗ ਕਲਾਸਾਂ ਲਈ ਸਕਰੀਨਿੰਗ ਰਾਊਂਡ ਲਈ ਟੈਸਟ ਰੱਖਿਆ ਗਿਆ।ਜਿਸ ਵਿੱਚ 110 ਪ੍ਰਾਰਥੀਆਂ ਨੇ ਭਾਗ ਲਿਆ ਅਤੇ 60 ਪ੍ਰਾਰਥੀ ਯੋਗ ਪਾਏ ਗਏ।ਪਹਿਲੇ 40 ਪ੍ਰਾਰਥੀਆਂ ਦਾ ਬੈਚ ਬਣਾਉਣ ਉਪਰੰਤ ਇਨ੍ਹਾਂ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ।ਇਹ ਕੋਚਿੰਗ ਕਲਾਸਾਂ ਗਿਆਨਮ ਇੰਸਟੀਚਿਊਟ ਅਤੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮਿ੍ਰਤਸਰ ਦੇ ਸਹਿਯੋਗ ਨਾਲ ਲਗਾਈਆਂ ਜਾ ਰਹੀਆਂ ਹਨ।
ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ ਸ਼੍ਰੀਮਤੀ ਨੀਲਮ ਮਹੇ, ਗਿਆਨਮ ਇੰਸਟੀਚਿਊਟ ਤੋਂ ਸਿਥਾਰਥ ਖੰਨਾ ਤੇ ਮਿਸ ਦੀਪਿਕਾ ਧੀਰ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਨਰੇਸ਼ ਕੁਮਾਰ, ਡਿਪਟੀ ਸੀ.ਈ.ਓ ਤੀਰਥਪਾਲ ਸਿੰਘ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।ਵਧੇਰੇ ਜਾਣਕਾਰੀ ਲਈ ਦਫਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ ਅੰਮਿ੍ਰਤਸਰ ਅਤੇ ਮੋਬਾਇਲ ਨੰ. 9915789068 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਖ਼ਾਲਸਾ ਕਾਲਜ ਵੁਮੈਨ ਨੇ ਸਵੱਛ ਭਾਰਤ ਮਿਸ਼ਨ ’ਚ ਪ੍ਰਾਪਤ ਕੀਤਾ ਦੂਜਾ ਸਥਾਨ

ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਨੇ ਨਗਰ ਨਿਗਮ ਅਧੀਨ ਚੱਲ …