Sunday, December 22, 2024

ਉਸਾਰੀ ਕਿਰਤੀਆਂ ਨੂੰ ਮਿਲੇਗੀ 78 ਲੱਖ ਤੋਂ ਵੱਧ ਦੀ ਸਹਾਇਤਾ ਰਾਸ਼ੀ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 1 ਦਸੰਬਰ (ਸੁਖਬੀਰ ਸਿੰਘ) – ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰ ਵੈਲਫੇਅਰ ਬੋਰਡ ਦੀ ਮੀਟਿੰਗ ਕਰਦੇ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਵਿਭਾਗ ਨੂੰ ਵੱਖ-ਵੱਖ ਸਕੀਮਾਂ ਤਹਿਤ ਪ੍ਰਾਪਤ ਹੋਈਆਂ 454 ਅਰਜੀਆਂ ਨੂੰ ਪ੍ਰਵਾਨਗੀ ਦਿੰਦੇ ਇੰਨਾ ਦੇ ਲਾਭਪਾਤਰੀਆਂ ਨੂੰ 78 ਲੱਖ 61 ਹਜ਼ਾਰ ਰੁਪਏ ਦੇਣ ਦੀ ਪ੍ਰਵਾਨਗੀ ਦਿੱਤੀ। ਇਸ ਦੇ ਨਾਲ ਹੀ ਉਨਾਂ ਨੇ ਇਸ ਸਕੀਮ ਤਹਿਤ 11 ਲਾਭਪਾਤਰੀਆਂ ਨੂੰ ਪੈਨਸ਼ਨ ਦੇਣ ਸਬੰਧੀ ਕੇਸ ਪ੍ਰਵਾਨ ਕਰਦੇ ਹੋਏ ਮੁੱਖ ਵਿਭਾਗ ਨੂੰ ਭੇਜਣ ਦੀ ਹਦਾਇਤ ਵੀ ਕੀਤੀ।ਡਿਪਟੀ ਕਮਿਸ਼ਨਰ ਥੋਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਬੋਰਡ ਵੱਲੋਂ ਜਿੰਨਾ ਕੇਸਾਂ ਨੂੰ ਅੱਜ ਪਾਸ ਕੀਤਾ ਗਿਆ।ਉਨਾਂ ਵਿੱਚ ਉਸਾਰੀ ਕਿਰਤੀਆਂ ਦੇ ਬੱਚਿਆਂ ਲਈ ਵਜੀਫਾ ਸਕੀਮ ਦੀਆਂ 391 ਅਰਜੀਆਂ, ਸ਼ਗਨ ਸਕੀਮ ਦੇ 10 ਕੇਸ, ਐਕਸਗ੍ਰੇਸ਼ਆ ਸਕੀਮ ਤਹਿਤ ਦਿੱਤੀ ਜਾਣ ਵਾਲੇ ਸਹਾਇਤਾ ਦੇ 14 ਕੇਸ, ਦਾਹ ਸੰਸਕਾਰ ਲਈ ਦਿੱਤੀ ਜਾਣ ਵਾਲੀ ਸਹਾਇਤਾ ਦੇ 27 ਕੇਸ ਅਤੇ ਜਨਰਲ ਸਰਜਰੀ ਦਾ ਇਕ ਕੇਸ ਸ਼ਾਮਿਲ ਹੈ।ਉਨਾਂ ਉਕਤ ਕੇਸਾਂ ਨੂੰ ਪ੍ਰਵਾਨ ਕਰਦੇ ਹੋਏ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਵਿਭਾਗ ਵੱਲੋਂ ਦਿੱਤੀਆਂ ਜਾਣ ਵਾਲੀ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਤਾਂ ਜੋ ਇਹ ਕਿਰਤੀ ਲੋਕ ਵਿਭਾਗ ਨਾਲ ਜੁੜ ਕੇ ਲਾਭ ਲੈ ਸਕਣ।ਉਨਾਂ ਕਿਹਾ ਕਿ ਉਸਾਰੀ ਦੇ ਕਿੱਤੇ ਵਿੱਚ ਕੰਮ ਕਰਦੇ ਹਰੇਕ ਕਿਰਤੀ ਦਾ ਕਾਰਡ ਬਣਾਇਆ ਜਾਵੇ ਅਤੇ ਇਹ ਕਾਰਡ ਬਨਾਉਣ ਲਈ ਵਿਭਾਗ ਵਿਸ਼ੇਸ਼ ਉਪਰਾਲੇ ਕਰੇ।
ਇਸ ਮੌਕੇ ਸਹਾਇਕ ਲੇਬਰ ਕਮਿਸ਼ਨਰ ਵਿਕਾਸ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …