ਅੰਮ੍ਰਿਤਸਰ 1 ਦਸੰਬਰ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ-ਕਮ ਵਧੀਕ ਜ਼ਿਲਾ ਚੋਣ ਅਧਿਕਾਰੀ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੈਕਟਰ ਅਫ਼ਸਰਾਂ ਅਤੇ
ਬੀ.ਐਲ.ਓਜ਼ ਨਾਲ ਮੀਟਿੰਗ ਕਰਦੇ ਹੋਏ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਜਿੰਨਾਂ ਸੈਕਟਰ ਅਫ਼ਸਰਾਂ ਅਤੇ ਬੀ.ਐਲ.ਓਜ਼ ਵਲੋਂ 18 ਤੋਂ 19 ਸਾਲ ਨੌਜਵਾਨਾਂ ਦੀ ਘੱਟ ਰਜਿਸਟਰੇਸ਼ਨ ਕੀਤੀ ਜਾਵੇਗੀ ਉਨਾਂ ਨੂੰ ਸ਼ੋਅਕਾਜ਼ ਨੋਟਿਸ ਜਾਰੀ ਹੋਣਗੇ।
ਵਧੀਕ ਜ਼ਿਲਾ ਚੋਣ ਅਧਿਕਾਰੀ ਨੇ ਦੱਸਿਆ ਕਿ 2 ਦਸੰਬਰ ਸ਼ਨੀਵਾਰ ਅਤੇ 3 ਦਸੰਬਰ 2023 ਐਤਵਾਰ ਵਾਲੇ ਦਿਨ ਸਵੇਰੇ 10:00 ਵਜੇ ਤੋਂ ਸ਼ਾਮ 5:00 ਵਜੇ ਤੱਕ ਜਿਲੇ ਦੇ ਸਮੂਹ ਪੋਲਿੰਗ ਸਟੇਸ਼ਨਾਂ ਉਪਰ ਬੀ.ਐਲ.ਓਜ਼ ਆਪਣੇ ਅਧਿਕਾਰ ਖੇਤਰ ਵਿੱਚ ਲੋਕਾਂ ਦੀਆਂ ਵੋਟਾਂ ਬਣਾਉਣਗੇ ਅਤੇ ਡੋਰ ਟੂ ਡੋਰ ਲੋਕਾਂ ਦੇ ਘਰ ਜਾ ਕੇ ਵੀ ਨਵੇਂ ਵੋਟਰ ਰਜਿਸਟਰ ਕਰਨਗੇ।ਉਨਾਂ ਦੱਸਿਆ ਕਿ ਸਮੂਹ ਬੀ.ਐਲ.ਓਜ਼ ਵਲੋਂ ਬਿਨੈਕਾਰਾਂ ਪਾਸੋਂ ਫਾਰਮ ਪ੍ਰਾਪਤ ਕੀਤੇ ਜਾਣਗੇ।ਉਨਾਂ ਜ਼ਿਲੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਵੋਟ ਜਰੂਰ ਬਣਵਾਉਣ।
ਉਨਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਜ਼ਿਲੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਮਿਤੀ 27 ਅਕਤੂਬਰ 2023 ਤੋਂ ਸ਼ੁਰੂ ਹੋ ਗਿਆ ਹੈ ਜੋ 9 ਦਸੰਬਰ 2023 ਤੱਕ ਚੱਲੇਗਾ।ਉਨਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਤਹਿਤ ਨਵੀਆਂ ਵੋਟਾਂ ਬਣਾਉਣ ਲਈ ਦਾਅਵੇ/ਇਤਰਾਜ਼ ਫਾਰਮ ਨੰਬਰ-6, ਵੋਟ ਕਟਵਾਉਣ ਲਈ ਫਾਰਮ ਨੰਬਰ-7, ਵੇਰਵਿਆਂ ਦੀ ਸੋਧ ਕਰਵਾਉਣ/ਰਿਹਾਇਸ਼ ਦੀ ਤਬਦੀਲੀ ਲਈ ਫਾਰਮ ਨੰਬਰ-8, ਬੂਥ ਲੈਵਲ ਅਫ਼ਸਰਾਂ, ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ, ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵਲੋਂ ਪ੍ਰਾਪਤ ਕੀਤੇ ਜਾ ਰਹੇ ਹਨ।
ਇਸ ਮੀਟਿੰਗ ਵਿੱਚ ਚੋਣ ਤਹਿਸੀਲਦਾਰ ਰਜਿੰਦਰ ਸਿੰਘ ਚੋਣ ਕਾਨੂੰਨਗੋ ਸੌਰਵ ਖੋਸਲਾ ਤੋਂ ਇਲਾਵਾ ਸੈਕਟਰ ਅਫ਼ਸਰ ਅਤੇ ਬੀ.ਐਲ.ਓਜ਼ ਵੀ ਹਾਜ਼ਰ ਸਨ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media