ਅੰਮ੍ਰਿਤਸਰ, 1 ਦਸੰਬਰ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚਸ੍ਰੀ ਗੁਰੂ ਨਾਨਕ ਦੇਵ ਜੀ ਕੇ 554ਵੇਂ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ‘ਆਰਿਆ ਰਤਨ’ ਡਾ. ਪੂਨਮ ਸੂਰੀ ਪ੍ਰਧਾਨ-ਡੀ.ਓ.ਵੀ ਕਾਲਜ ਪ੍ਰਬੰਧਕੀ ਸਮਿਤੀ ਨਵੀਂ ਦਿੱਲੀ ਦੇ ਆਸ਼ੀਰਵਾਦ ਅਤੇ ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ‘ਚ ਕੀਤਾ ਗਿਆ।ਇਸ ਅਵਸਰ ‘ਤੇ ਗੁਰਦਆਰਾ ਸ਼ਹੀਦਾਂ ਸਾਹਿਬ ਦੇ ਪਾਠੀਆਂ ਦੇ ਨਾਲ-ਨਾਲ ਸਕੂਲ਼ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ, ਅਧਿਆਪਕਾਂ ਅਤੇ ਵਿਦਿਆਥੀਆਂ ਨੇਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ।ਉਪਰੰਤ ਵਿਦਿਆਰਥੀਆਂ ਅਤੇ ਹਜ਼ੂਰੀ ਰਾਗੀਆਂ ਨੇ ਇਲਾਹੀ ਬਾਣੀ ਦਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਵਿੱਚ ਸਮੂਹ ਜਗਤ ਦੀ ਭਲਾਈ, ਸਕੂਲ ਦੀ ਚੜ੍ਹਦੀ ਕਲਾ ਅਤੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਗਈ।ਡਾ. ਅੰਜ਼ਨਾ ਗੁਪਤਾ ਨੇ ਰਾਗੀ ਸਿੰਘਾਂ ਨੂੰ ਸਿਰੋਪਾ ਭੇਂਟ ਕਰ ਕੇ ਸਨਮਾਨਿਤ ਕੀਤਾ ਅਤੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।
ਸਕੂਲ਼ ਕਮੇਟੀ ਚੇਅਰਮੈਨ ਡਾ. ਵੀ.ਪੀ ਲਖਨਪਾਲ, ਖੇਤਰੀ ਅਧਿਕਾਰੀ ਡਾ. ਨੀਲਮ ਕਾਮਰਾ ਅਤੇ ਮੈਨੇਜਰ ਡਾ. ਰਾਜੇਸ਼ ਕੁਮਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਪ੍ਰੇਰਣਾ ਦਿੱਤੀ।ਇਸ ਸਮੇਂ ਸਕੂਲ ਦੇ ਅਧਿਆਪਕਾਂ, ਵਿਦਿਆਰਥੀਆਂ ਅਤੇ ਹੋਰ ਸਟਾਫ ਨੂੰ ਗੁਰੂ ਕਾ ਲੰਗਰ ਵਰਤਾਇਆ ਗਿਆ।
Check Also
ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਚਾਰ ਗੋਸ਼ਟੀ ਦਾ ਆਯੋਜਨ
ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਬੀ.ਐਸ.ਐਨ.ਐਲ ਪਾਰਕ ਸੰਗਰੂਰ ਵਿਖੇ …