ਸੰਗਰੂਰ, 2 ਦਸੰਬਰ (ਜਗਸੀਰ ਲੌਂਗੋਵਾਲ)- ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਸੀ) ਦੇ ਕੈਂਪਸ ਵਿੱਚ ਜਿਲ੍ਹਾ ਟਰੈਫਿਕ ਪੁਲਿਸ ਸੰਗਰੂਰ ਵਲੋਂ ਮੈਨੇਜਮੈਂਟ ਅਤੇ ਪ੍ਰਿੰਸੀਪਲ ਡਾਕਟਰ ਵਿਕਾਸ ਸੁਦ ਦੇ ਸਹਿਯੋਗ ਨਾਲ ਸਕੂਲ ਦੇ ਬੱਚਿਆਂ ਨੂੰ ਟਰੈਫਿ਼ਕ ਨਿਯਮਾਂ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਸੈਮੀਨਾਰ ਕਰਵਾਇਆ ਗਿਆ।ਸੈਮੀਨਾਰ ਵਿੱਚ ਜਿਲ੍ਹਾ ਸੰਗਰੂਰ ਦੇ ਟਰੈਫਿਕ ਇੰਚਾਰਜ਼ ਸਬ-ਇੰਸਪੈਕਟਰ ਪਵਨ ਕੁਮਾਰ ਸ਼ਰਮਾ, ਏ.ਐਸ.ਆਈ ਬਲਵਿੰਦਰ ਸਿੰਘ, ਹੈਡ ਕਾਂਸਟੇਬਲ ਬੇਅੰਤ ਸਿੰਘ ਅਤੇ ਹੈਡ ਕਾਂਸਟੇਬਲ ਪ੍ਰਗਟ ਸਿੰਘ ਹਾਜ਼ਰ ਸਨ।ਸੈਮੀਨਾਰ ਵਿੱਚ ਸਕੂਲ ਦੇ ਵਿਦਿਆਰਥੀਆਂ ਨੂੰ ਟਰੈਫਿਕ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸਕੂਟਰ, ਮੋਟਰਸਾਈਕਲ ਵਰਗੇ ਦੋ ਪਹੀਆ ਵਾਹਨ ਚਲਾਉਂਦੇ ਸਮੇਂ ਹੈਲਮੇਟ ਜਰੂਰ ਪਾਉਣਾ ਚਾਹੀਦਾ ਹੈ।ਓਵਰ ਸਪੀਡ ਡਰਾਈਵਿਗ ਨਹੀਂ ਕਰਨੀ ਚਾਹੀਦੀ ਅਤੇ ਚਾਰ ਪਹੀਆ ਵਾਹਨ ਚਾਲਕਾਂ ਨੂੰ ਵਾਹਨ ਚਲਾਉਂਦੇ ਸਮੇਂ ਸੀਟ ਬੈਲਟ ਜਰੂਰ ਲਗਾਉਣੀ ਚਾਹੀਦੀ ਹੈ, ਫ਼ੋਨ ਦੀ ਵਰਤੋਂ ਨਹੀਂ ਕਰਨੀ ਚਾਹੀਦੀ।ਵਿਦਿਆਰਥੀਆਂ ਨੂੰ ਪੁਲਿਸ ਹੈਲਪਲਾਈਨ ਨੰਬਰ 112 ਬਾਰੇ ਵੀ ਦੱਸਿਆ ਗਿਆ।ਸਕੂਲੀ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ।ਉਹਨਾਂ ਦੱਸਿਆ ਕਿ ਕੋਈ ਵੀ ਵਿਅਕਤੀ ਬਿਨਾਂ ਡਰਾਈਵਿੰਗ ਲਾਈਸੈਂਸ ਦੇ ਡਰਾਈਵਿੰਗ ਨਹੀਂ ਕਰ ਸਕਦਾ ਅਤੇ ਅਜਿਹਾ ਕਰਨਾ ਕਾਨੂੰਨੀ ਅਪਰਾਧ ਹੈ।16 ਤੋਂ 18 ਸਾਲ ਦੀ ਉਮਰ ਦੇ ਬੱਚੇ ਡਰਾਈਵਿੰਗ ਲਾਇਸੈਂਸ ਬਣਵਾ ਕੇ ਬਿਨਾਂ ਗੇਅਰ ਦੇ ਵਾਹਨ ਚਲਾ ਸਕਦੇ ਹਨ।ਪਵਨ ਕੁਮਾਰ ਵਲੋਂ ਟਰੈਫਿਕ ਚਿੰਨ, ਬੋਰਡ ਅਤੇ ਨਿਯਮਾਂ ਸਬੰਧੀ ਬੱਚਿਆਂ, ਅਧਿਆਪਕਾਂ ਅਤੇ ਡਰਾਇਵਰਾਂ ਨੂੰ ਜਾਣਕਾਰੀ ਦਿੱਤੀ ਗਈ।ਸਕੂਲ ਦੇ ਟਰਾਂਸਪੋਰਟ ਦਫਤਰ ਅਤੇ ਸਕੂਲ ਦੀ ਲਾਇਬਰੇਰੀ ਵਿੱਚ ਵੀ ਬੋਰਡ ਵੀ ਲਗਾਏ ਗਏ।ਹਾਜ਼ਰ ਵਿਦਿਆਰਥੀਆਂ ਨੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦਾ ਪ੍ਰਣ ਲਿਆ।ਪ੍ਰਿੰਸੀਪਲ ਵਿਕਾਸ ਸੂਦ ਅਤੇ ਸਮੂਹ ਸਟਾਫ਼ ਨੇ ਆਏ ਹੋਏ ਟ੍ਰੈਫਿਕ ਕਰਮਚਾਰੀਆਂ ਦਾ ਧੰਨਵਾਦ ਕੀਤਾ।
ਇਸ ਮੌਕੇ ਮੈਨੇਜਮੈਂਟ ਮੈਂਬਰ ਸੋਨੀਆ ਰਾਣੀ, ਮਧੂ ਰਾਣੀ, ਰਜਿੰਦਰ ਕੁਮਾਰ, ਹੈਪੀ ਕੁਮਾਰ, ਪ੍ਰਿੰਸੀਪਲ ਡਾ. ਵਿਕਾਸ ਸੂਦ ਅਤੇ ਸਮੂਹ ਸਟਾਫ ਮੈਂਬਰ ਮੌਜ਼ੂਦ ਸਨ।
Check Also
ਖ਼ਾਲਸਾ ਕਾਲਜ ਵੁਮੈਨ ਨੇ ਸਵੱਛ ਭਾਰਤ ਮਿਸ਼ਨ ’ਚ ਪ੍ਰਾਪਤ ਕੀਤਾ ਦੂਜਾ ਸਥਾਨ
ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਨੇ ਨਗਰ ਨਿਗਮ ਅਧੀਨ ਚੱਲ …