ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜਿਲ੍ਹੇ ਦੇ ਕਰਮਚਾਰੀਆਂ ਨੂੰ ਇੱਕ ਵਾਰ ਫਿਰ ਵਧਾਈ ਦਿੰਦਿਆਂ ਦੱਸਿਆ ਕਿ
ਅੰਮ੍ਰਿਤਸਰ ਜਿਲ੍ਹਾ 99.97 ਫੀਸਦੀ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆਂ ਕਰਵਾ ਕੇ ਰਾਜ ਵਿਚੋਂ ਪਹਿਲੇ ਨੰਬਰ ਤੇ ਆ ਗਿਆ ਹੈ।ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਈ-ਸੇਵਾ ਕੇਂਦਰ ਰਾਹੀਂ ਨਾਗਰਿਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਅੰਮ੍ਰਿਤਸਰ ਜਿਲ੍ਹਾ ਦੂਜੇ ਨੰਬਰ ’ਤੇ ਸੀ, ਪਰ ਪਿੱਛਲੇ ਕੁੱਝ ਦਿਨਾਂ ਵਿੱਚ ਹੀ ਈ ਸੇਵਾ ਬਕਾਇਆ ਕੇਸਾਂ ਨੂੰ ਲੈ ਕੇ ਖ਼ਤਮ ਕਰਨ ਲਈ ਕੀਤੀਆਂ ਗਈਆਂ ਸਖ਼ਤ ਕੋਸ਼ਿਸ਼ਾਂ ਸਦਕਾ ਪੈਂਡੇਂਸੀ ਨੂੰ ਵੱਡੀ ਹੱਦ ਤੱਕ ਖ਼ਤਮ ਕਰ ਦਿੱਤਾ ਗਿਆ ਹੈ।ਜਿਸ ਨਾਲ ਆਪਣਾ ਜਿਲ੍ਹਾ ਰਾਜ ਭਰ ਵਿੱਚ ਪਹਿਲੇ ਨੰਬਰ ’ਤੇ ਆ ਗਿਆ ਹੈ।ਵਰਣਨ ਯੋਗ ਹੈ ਕਿ ਕਿ ਲੋਕਾਂ ਨੂੰ 90 ਫੀਸਦੀ ਕੰਮ ਸੇਵਾ ਕੇਂਦਰਾਂ ਅਤੇ ਫਰਦ ਕੇਂਦਰਾਂ ਨਾਲ ਪੈਂਦੇ ਹਨ ਅਤੇ ਪੈਂਡੈਂਸੀ ਖ਼ਤਮ ਹੋਣ ਨਾਲ ਲੋਕਾਂ ਨੂੰ ਕਾਫ਼ੀ ਰਾਹਤ ਮਿਲੀ ਹੈ।
ਉਨਾਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹੇ ਵਿੱਚ 41 ਸੇਵਾ ਕੇਂਦਰ ਕੰਮ ਕਰ ਰਹੇ ਹਨ ਅਤੇ ਇਨਾਂ ਸੇਵਾ ਕੇਂਦਰਾਂ ਵਿੱਚ 425 ਦੇ ਕਰੀਬ ਲੋਕਾਂ ਨੂੰ ਵੱਖ-ਵੱਖ ਮਹਿਕਮਿਆਂ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਪਿਛਲੇ ਸਾਲ 1 ਦਸੰਬਰ 2022 ਤੋਂ ਹੁਣ ਤੱਕ 3 ਲੱਖ 97 ਹਜ਼ਾਰ ਦੇ ਕਰੀਬ ਲੋਕਾਂ ਵਲੋਂ ਸੇਵਾਵਾਂ ਲੈਣ ਲਈ ਸੇਵਾ ਕੇਂਦਰਾਂ ਤੱਕ ਪਹੁੰਚ ਕੀਤੀ ਗਈ ਹੈ।ਘਨਸ਼ਾਮ ਥੋਰੀ ਨੇ ਦੱਸਿਆ ਕਿ 3 ਲੱਖ 80 ਹਜ਼ਾਰ ਲੋਕਾਂ ਨੂੰ ਵੱਖ-ਵੱਖ ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਮੁਹੱਈਆਂ ਕਰਵਾਈਆਂ ਗਈਆਂ ਹਨ ਅਤੇ ਨੌ ਹਜ਼ਾਰ ਦੇ ਕਰੀਬ ਬਿਨੈ ਪੱਤਰ ਮੁਕੰਮਲ ਨਾ ਹੋਣ ਕਰਕੇ ਰੱਦ ਕੀਤੇ ਗਏ ਹਨ, ਪੰਜ ਹਜ਼ਾਰ ਦੇ ਕਰੀਬ ਬਿਨੈ ਪੱਤਰ ਪ੍ਰਕ੍ਰਿਆ ਵਿੱਚ ਹਨ ਅਤੇ ਤਿੰਨ ਹਜ਼ਾਰ ਦੇ ਕਰੀਬ ਬਿਨੈ ਪੱਤਰਾਂ ਤੇ ਇਤਰਾਜ ਲੱਗੇ ਹੋਏ ਹਨ।
ਜਿਲ੍ਹਾ ਪ੍ਰਸ਼ਾਸ਼ਨਿਕ ਸੁਧਾਰ ਸਾਖਾ ਦੇ ਤਕਨੀਕੀ ਕੁਆਰਡੀਨੇਟਰ ਪ੍ਰਿੰਸ ਸਿੰਘ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ ਮੁੱਖ ਸੇਵਾਵਾਂ ਜਨਮ ਅਤੇ ਮੌਤ ਸਰਟੀਫਿਕੇਟ ਅਤੇ ਅਸਲੇ ਤੋਂ ਇਲਾਵਾ ਲਰਨਿੰਗ ਲਾਇਸੈਂਸ, ਆਧਾਰ ਕਾਰਡ ਦੀਆਂ ਸੇਵਾਵਾਂ, ਵਹੀਕਲਾਂ ਦੀ ਜਨਰਲ ਇੰਸੋਰੈਂਸ, ਹਾਈ ਸਕਿਊਰਿਟੀ ਨੰਬਰ, ਪੈਨ ਆਧਾਰ ਲਿੰਕ, ਅਤੇ ਕਿਸਾਨ ਸਮਰਿਧੀ ਯੋਜਨਾ ਦੇ ਕੇ.ਵਾਈ.ਸੀ ਨੂੰ ਅਪਡੇਟ ਕਰਨਾ ਵੀ ਸ਼ਾਮਲ ਹੈ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media