ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਕੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਦੀ ਰੋਪ ਸਕਿਪਿੰਗ ਰਾਸ਼ਟਰ ਪੱਧਰੀ
ਪ੍ਰਤੀਯੋਗਿਤਾ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੇਸ਼ ਭਰ ‘ਚ ਦੂਜਾ ਸਥਾਨ ਪ੍ਰਾਪਤ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਕਿ ਇਸ ਰਾਸ਼ਟਰ ਪੱਧਰੀ ਪ੍ਰਤੀਯੋਗਿਤਾ ਦਾ ਆਯੋਜਨ ਸੀ.ਬੀ.ਐਸ.ਈ ਵਲੋਂ ਪਿੱਛਲੇ ਦਿਨੀ ਰਾਜੀਵ ਗਾਂਧੀ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਸਤਨਾ ਰੋਡ ਦਾਭੜ, ਮਾਲੇਗਾਂਵ, ਨਾਸਿਕ, ਮਹਾਰਾਸ਼ਟਰ ਵਿਖੇ ਕੀਤਾ ਗਿਆ।ਇਸ ਵਿੱਚ ਦੇਸ਼ ਭਰ ਦੇ ਸੀ.ਬੀ.ਓਸ.ਈ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ।ਕਰੜੇ ਮੁਕਾਬਲੇ ਵਿੱਚ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਆਦਿਤਯ, ਅਗਮਜੋਤ ਸਿੰਘ, ਗੁਕੀਰਤ ਸਿੰਘ ਅਤੇ ਰਾਜਬੀਰ ਸਿੰਘ ਨੇ ਆਪਣੀ ਮਿਹਨਤ ਸਦਕਾ ਦੂਜਾ ਸਥਾਨ ਪ੍ਰਾਪਤ ਕੀਤਾ।ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਉਪਲੱਬਧੀ ‘ਤੇ ਵਿਦਿਆਰਥੀਆਂ, ਖੇਡ ਅਧਿਆਪਕਾਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਇਸ ‘ਤੇ ਵਧਾਈ ਦਿੱਤੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media