Saturday, August 2, 2025
Breaking News

ਤਿੰਨ ਰਾਜਾਂ ‘ਚ ਭਾਜਪਾ ਦੀ ਵੱਡੀ ਜਿੱਤ ਦੀ ਖੁਸ਼ੀ ‘ਚ ਵੰਡੇ ਲੱਡੂ

ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ)- ਭਾਜਪਾ ਆਗੂਆਂ ਵਲੋਂ ਰਾਜਸਥਾਨ, ਛਤੀਸਗੜ੍ਹ ਅਤੇ ਮੱਧ ਪ੍ਰਦੇਸ਼ ‘ਚ ਭਾਜਪਾ ਦੀ ਸਰਕਾਰ ਬਨਣ ਦੀ ਖੁਸ਼ੀ ਵਿੱਚ ਸੰਗਰੂਰ ਵਿਖੇ ਭਾਜਪਾ ਆਗੂਆਂ ਅਤੇ ਵਰਕਰਾਂ ਸਤਵੰਤ ਸਿੰਘ ਪੂਨੀਆ ਦੀ ਅਗਵਾਈ ਵਿੱਚ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ ਗਈ।ਪੂਨੀਆ ਨੇ ਗੱਲਬਾਤ ਕਰਦਿਆਂ ਕਿਹਾ ਇਹਨਾਂ ਚਾਰਾਂ ਰਾਜਾਂ ਦੇ ਲੋਕ ਕੇਜ਼ਰੀਵਾਲ ਤੇ ਭਗਵੰਤ ਮਾਨ ਦੀਆਂ ਝੂਠੀਆਂ ਗਰੰਟੀਆਂ ਵਿੱਚ ਨਹੀਂ ਆਏ, ਜਿਸ ਕਾਰਨ ‘ਆਪ’ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋ ਗਈਆਂ ਗਨ।ਉਹਨਾਂ ਕਿਹਾ ਕਿ ਇਹਨਾਂ ਚੋਣਾਂ ‘ਤੇ ਪੰਜਾਬ ਦੇ ‘ਆਪ’ ਸਰਕਾਰ ਵਲੋਂ ਖਰਚੇ ਗਏ ਕਰੋੜਾਂ ਰੁਪਏ ਬਿਲਕੁੱਲ ਵਿਅਰਥ ਗਏ ਹਨ।ਇਸ ਮੌਕੇ ਪਾਰਟੀ ਦੇ ਪਵਨ ਕੁਮਾਰ ਗਰਗ, ਵਿਨੋਦ ਕੁਮਾਰ ਬੋਦੀ, ਗੁਰਸੇਵਕ ਸਿੰਘ ਕਾਕੂ ਸਣੇ ਵੱਡੀ ਗਿਣਤੀ ‘ਚ ਭਾਜਪਾ ਆਗੂ ਮੌਜ਼ੂਦ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …