Friday, July 5, 2024

ਪੰਥ ਪ੍ਰਸਿੱਧ ਰਾਗੀ ਭਾਈ ਪਿਆਰਾ ਸਿੰਘ ਦੀ ਯਾਦ ’ਚ ਗੁਰਮਤਿ ਸਮਾਗਮ

ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਰਾਗੀ ਭਾਈ ਜਸਵੰਤ ਸਿੰਘ ਤੇ ਭਾਈ ਮਨਜੀਤ ਸਿੰਘ ਵੱਲੋਂ ਆਪਣੇ ਪਿਤਾ ਰਾਗੀ ਭਾਈ ਪਿਆਰਾ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।ਸਥਾਨਕ ਭਾਈ ਵੀਰ ਸਿੰਘ ਹਾਲ ਵਿਖੇ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਕੁਲਵਿੰਦਰ ਸਿੰਘ ਨੇ ਕੀਤੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਭਾਈ ਪਿਆਰਾ ਸਿੰਘ ਗੁਰੂ ਘਰ ਦੇ ਉਨ੍ਹਾਂ ਰਾਗੀਆਂ ਵਿਚੋਂ ਸਨ, ਜਿਨ੍ਹਾਂ ਨੇ ਨਿਰੋਲ ਅਤੇ ਰਵਾਇਤੀ ਕੀਰਤਨ ਕਰਦੇ ਹੋਏ ਸੰਗਤਾਂ ਦਾ ਸਨੇਹ ਪ੍ਰਾਪਤ ਕੀਤਾ।ਉਨ੍ਹਾਂ ਨੇ ਗੁਰਬਾਣੀ ਨੂੰ ਪ੍ਰੰਪਰਾਗਤ ਰਾਗਾਂ ਵਿਚ ਗਾਉਂਦਿਆਂ ਧਰਮ ਦੇ ਪ੍ਰਸਾਰ ਵਿਚ ਅਹਿਮ ਯੋਗਦਾਨ ਪਾਇਆ।ਉਨ੍ਹਾਂ ਕਿਹਾ ਕਿ ਭਾਈ ਪਿਆਰਾ ਸਿੰਘ ਦੇ ਸਪੁੱਤਰ ਸ਼੍ਰੋਮਣੀ ਰਾਗੀ ਭਾਈ ਜਸਵੰਤ ਸਿੰਘ ਵੀ ਉਨ੍ਹਾਂ ਵੱਲੋਂ ਪਾਏ ਪੂਰਨਿਆਂ ’ਤੇ ਚੱਲਦਿਆਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਸੇਵਾਵਾਂ ਨਿਭਾਅ ਰਹੇ ਹਨ।ਸ਼੍ਰੋਮਣੀ ਕਮੇਟੀ ਮੈਂਬਰ ਸੁਖਦੇਵ ਸਿੰਘ ਭੌਰ, ਡਾ. ਇੰਦਰਜੀਤ ਸਿੰਘ ਗੋਗੋਆਣੀ, ਅੰਤਰਰਾਸ਼ਟਰੀ ਸਿੱਖ ਪ੍ਰਚਾਰਕ ਭਾਈ ਬਲਬੀਰ ਸਿੰਘ ਚੰਗਿਆੜਾ, ਓ.ਐਸ.ਡੀ ਸਤਬੀਰ ਸਿੰਘ ਧਾਮੀ ਨੇ ਵੀ ਸੰਬੋਧਨ ਕਰਦਿਆਂ ਭਾਈ ਪਿਆਰਾ ਸਿੰਘ ਵੱਲੋਂ ਗੁਰਬਾਣੀ ਕੀਰਤਨ ਦੇ ਖੇਤਰ ਵਿਚ ਪਾਏ ਯੋਗਦਾਨ ਨੂੰ ਯਾਦ ਕੀਤਾ।ਸਾਬਕਾ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸਟੇਜ ਧਰਮ ਪ੍ਰਚਾਰ ਕਮੇਟੀ ਦੇ ਹੈਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਸੰਭਾਲੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸੁਖਦੇਵ ਸਿੰਘ ਭੌਰ, ਬੀਬੀ ਕਿਰਨਜੋਤ ਕੌਰ, ਬਾਬਾ ਅਮੀਰ ਸਿੰਘ ਜਵੱਦੀ ਟਕਸਾਲ, ਰਜਿੰਦਰਮੋਹਨ ਸਿੰਘ ਛੀਨਾ, ਡਾ. ਚੇਤੰਨ ਸਿੰਘ, ਫੈਡਰੇਸ਼ਨ ਆਗੂ ਜਸਬੀਰ ਸਿੰਘ ਘੁੰਮਣ, ਸਕੱਤਰ ਪ੍ਰਤਾਪ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ਼ਾਹਬਾਜ਼ ਸਿੰਘ, ਹਰਭਜਨ ਸਿੰਘ ਵਕਤਾ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਸਾਬਕਾ ਮੈਨੇਜਰ ਰਾਜ ਸਿੰਘ, ਰਮਿੰਦਰਬੀਰ ਸਿੰਘ, ਪ੍ਰੋ. ਬਲਜਿੰਦਰਪਾਲ ਸਿੰਘ, ਭਗਵੰਤਪਾਲ ਸਿੰਘ ਸੱਚਰ, ਤਰਲੋਚਨ ਸਿੰਘ, ਪ੍ਰਿੰਸੀਪਲ ਅਮਰਜੀਤ ਸਿੰਘ, ਸਤਪਾਲ ਸਿੰਘ ਦਾਨਸ਼, ਭਾਈ ਸਰਬਜੀਤ ਸਿੰਘ ਯੂਕੇ, ਰਣਦੀਪ ਸਿੰਘ ਤੇ ਅੰਮ੍ਰਿਤ ਸਿੰਘ ਆਦਿ ਮੌਜ਼ੂਦ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …