ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵੈਭਵ ਅਰੋੜਾ ਨੇ 3 ਦਸੰਬਰ 2023 ਨੂੰ ਡਾ. ਬੀ.ਆਰ ਅੰਬੇਦਕਰ ਨੈਸ਼ਨਲ
ਇੰਸਟੀਚਿਊਟ ਆਫ਼ ਟੈਕਨਾਲੌਜੀ (ਐਨ.ਆਈ.ਟੀ ਜਲੰਧਰ) ਵਿਖੇ ਆਯੋਜਿਤ ਵੱਕਾਰੀ ਵਿਦਿਆਰਥੀ ਵਿਗਿਆਨ ਮੰਥਨ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਕੂਲ ਦਾ ਮਾਣ ਵਧਾਇਆ।
ਸੀਨੀਅਰ ਵਰਗ ਵਿੱਚ ਉਸ ਨੇ ਜਿਲ੍ਹਾ ਪੱਧਰ ‘ਤੇ ਦੂਜਾ ਸਥਾਨ ਹਾਸਲ ਕੀਤਾ ਅਤੇ ਰਾਜ ਪੱਧਰੀ ਕੈਂਪ (ਲੈਵਲ-2) ਪ੍ਰੀਖਿਆ ਪੰਜਾਬ (ਰੀਜ਼ਨ- 2) ਵਿੱਚ ਅੱਠਵਾਂ ਸਥਾਨ ਹਾਸਲ ਕੀਤਾ।ਇਹ ਉਭਰਦੇ ਭਾਰਤ ਲਈ ਇੱਕ ਡਿਜ਼ੀਟਲ ਅਧਾਰਿਤ ਸਭ ਤੋਂ ਵੱਡੀ ਵਿਗਿਆਨ ਪ੍ਰਤਿਭਾ ਖੋਜ਼ ਪ੍ਰੀਖਿਆ ਹੈ।ਜਿਸ ਦਾ ਆਯੋਜਨ ਵਿਜ਼ਨ ਭਾਰਤੀ ਦੁਆਰਾ NCSM, NCERT ਸਿੱਖਿਆ ਮੰਤਰਾਲੇ ਭਾਰਤ ਸਰਕਾਰ ਦੇ ਸਹਿਯੋਗ ਨਾਲ ਕੀਤਾ ਗਿਆ ਹੈ।ਵੈਭਵ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਭਾਗੀਦਾਰੀ ਦਾ ਸਰਟੀਫਿਕੇਟ ਅਤੇ ਇੱਕ ਮੈਡਲ ਨਾਲ ਸਨਮਾਨਿਤ ਕੀਤਾ ਗਿਆ।
ਪੰਜਾਬ ਜ਼਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ ਨੇ ਵਿਦਿਆਰਥੀ ਦੇ ਇਸ ਉਪਰਾਲੇ ਦੀ ਦਿਲੋਂ ਸ਼ਲਾਘਾ ਕੀਤੀ ਅਤੇ ਭਵਿੱਖ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ ।
ਸਕੂਲ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਵਿਦਿਆਰਥੀ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਸ ਦੇ ਭਵਿੱਖ ਦੇ ਯਤਨਾਂ ਲਈ ਉਸ ਨੂੰ ਅਸ਼ੀਰਵਾਦ ਦਿੱਤਾ।