ਅੰਮ੍ਰਿਤਸਰ, 7 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 30 ਦਸੰਬਰ 2023 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਮੰਗੇ ਗਏ ਹਨ।ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ ਮਨਾਇਆ ਜਾਣਾ ਹੈ, ਜਿਸ ਲਈ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਵੇਗਾ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਅਪ੍ਰੈਲ 2024 ਵਿਚ ਖਾਲਸਾ ਸਾਜਣਾ ਦਿਵਸ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ, ਜੋ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਮੁੱਖ ਸਮਾਗਮ ’ਚ ਸ਼ਮੂਲੀਅਤ ਤੋਂ ਇਲਾਵਾ ਉਥੇ ਸਥਿਤ ਹੋਰਨਾਂ ਗੁਰਧਾਮਾਂ ਦੇ ਵੀ ਦਰਸ਼ਨ ਕਰੇਗਾ।ਇਸ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 30 ਦਸੰਬਰ 2023 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ’ਚ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ।ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਲਈ ਆਪੋ-ਆਪਣੇ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਪਾਸੋਂ ਸਿਫ਼ਾਰਸ਼ ਕਰਵਾਉਣੀ ਜ਼ਰੂਰੀ ਹੈ ਅਤੇ ਇਸ ਦੇ ਨਾਲ ਹੀ ਆਪਣੀ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਵੀ ਦਿੱਤੀ ਜਾਵੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਦਿੱਤੇ ਸਮੇਂ ਤੋਂ ਪਹਿਲਾਂ ਆਪਣੇ ਪਾਸਪੋਰਟ ਜਮ੍ਹਾਂ ਕਰਵਾਉਣ, ਤਾਂ ਜੋ ਵੀਜ਼ਾ ਪ੍ਰਕਿਰਿਆ ਲਈ ਕਾਰਵਾਈ ਸਮੇਂ ਸਿਰ ਕੀਤੀ ਜਾ ਸਕੇ
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …