ਸੰਗਰੂਰ, 7 ਦਸੰਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੇ ਆਗੂਆਂ ਮਾਸਟਰ ਪਰਮਵੇਦ, ਸੁਰਿੰਦਰ ਪਾਲ, ਕ੍ਰਿਸ਼ਨ ਸਿੰਘ, ਸੀਤਾ ਰਾਮ, ਗੁਰਦੀਪ ਸਿੰਘ, ਚਰਨ ਕਮਲ ਸਿੰਘ ਨੇ ਇੱਕ ਪ੍ਰੈਸ ਬਿਆਨ ਰਾਹੀਂ ਇਨਕਲਾਬੀ ਜਮਹੂਰੀ ਲਹਿਰ ਦੇ ਸੰਗਰਾਮੀ ਯੋਧੇ, ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਆਗੂ, ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵਿੱਚ ਸਰਗਰਮ ਰਹੇ ਸਾਥੀ ਨਾਮਦੇਵ ਸਿੰਘ ਭੁਟਾਲ ਦੇ ਦਿਲ ਦਾ ਦੌਰਾ ਪੈਣ ਕਾਰਨ ਹੋਏ ਸਦੀਵੀ ਵਿਛੋੜੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।ਆਗੁਆਂ ਨੇ ਕਿਹਾ ਕਿ ਉਨ੍ਹਾਂ ਦੇ ਵਿਛੋੜੇ ਨਾਲ ਜ਼ਮਹੂਰੀ ਅਧਿਕਾਰ ਸਭਾ ਅਤੇ ਜਮਹੂਰੀ ਤਰਕਸ਼ੀਲ ਲਹਿਰ ਨੂੰ ਬਹੁਤ ਹੀ ਵੱਡਾ ਘਾਟਾ ਪਿਆ ਹੈ।ਭੁਟਾਲ ਦੀ ਮ੍ਰਿਤਕ ਦੇਹ ਨੂੰ ਉਹਨਾਂ ਦੀ ਇੱਛਾ ਅਨੁਸਾਰ ਮੈਡੀਕਲ ਖ਼ੋਜ਼ ਕਾਰਜ਼ਾਂ ਲਈ ਪ੍ਰਦਾਨ ਕਰਨ ਦਾ ਫੈਸਲਾ ਹੋਇਆ ਹੈ।8 ਦਸੰਬਰ ਨੂੰ ਸਵੇਰੇ 11.00 ਵਜੇ ਉਹਨਾਂ ਦੀ ਮ੍ਰਿਤਕ ਦੇਹ ਲੈ ਕੇ ਕਾਫ਼ਲਾ ਉਹਨਾਂ ਦੇ ਨਿਵਾਸ ਸਥਾਨ ਲਹਿਰਾਗਾਗਾ ਤੋਂ ਚੱਲੇਗਾ ਅਤੇ ਤਕਰੀਬਨ 2.00 ਵਜੇ ਮੈਡੀਕਲ ਕਾਲਜ ਪਟਿਆਲਾ ਪੁੱਜੇਗਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …