Sunday, December 22, 2024

ਵਿਧਾਇਕ ਡਾ: ਅਜੇ ਗੁਪਤਾ ਨੇ ਵਿਕਾਸ ਕਾਰਜ਼ਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 7 ਦਸੰਬਰ (ਸੁਖਬੀਰ ਸਿੰਘ) – ਕਟੜਾ ਆਹਲੂਵਾਲੀਆ ਖੇਤਰ ਵਿੱਚ ਗਲੀਆਂ-ਨਾਲੀਆਂ ਬਣਾਉਣ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ ਹਲਕਾ ਵਿਧਾਇਕ ਡਾ: ਅਜੇ ਗੁਪਤਾ ਨੇ ਦੱਸਿਆ ਕਿ ਪਹਿਲਾਂ ਵੀ ਇਸ ਇਲਾਕੇ ਵਿੱਚ ਸੀਵਰੇਜ ਦੀ ਕੁੱਝ ਸਮੱਸਿਆ ਸੀ, ਜਿਸ ਦਾ ਹੱਲ ਲੱਭ ਲਿਆ ਗਿਆ ਹੈ ਅਤੇ ਗਲੀਆਂ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜ ਲਗਾਤਾਰ ਚੱਲ ਰਹੇ ਹਨ।ਕਟੜਾ ਆਹਲੂਵਾਲੀਆ ਦੇ ਦੁਕਾਨਦਾਰਾਂ ਨੇ ਉਨ੍ਹਾਂ ਨੂੰ ਬਿਜਲੀ ਦੀਆਂ ਤਾਰਾਂ ਅਤੇ ਸਫ਼ਾਈ ਵਿਵਸਥਾ ਸਬੰਧੀ ਆ ਰਹੀਆਂ ਸਮੱਸਿਆਵਾਂ ਬਾਰੇ ਦੱਸਿਆ।ਜਿਸ ਨੂੰ ਪਹਿਲ ਦੇ ਆਧਾਰ `ਤੇ ਹੱਲ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸਫਾਈ ਵਿਵਸਥਾ ਨੂੰ ਲੈ ਕੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਜਾ ਚੁੱਕੀ ਹੈ।ਘਰ-ਘਰ ਕੂੜਾ ਇਕੱਠਾ ਕਰਨ ਵਾਲੀ ਕੰਪਨੀ ਦੀ ਗੱਡੀ ਲਗਾਤਾਰ ਉਨ੍ਹਾਂ ਦੇ ਇਲਾਕੇ ਵਿੱਚ ਆਵੇਗੀ।ਬਿਜਲੀ ਮੀਟਰਾਂ ਦਾ ਲੋਡ ਵਧਾਉਣ ਲਈ ਐਨ.ਓ.ਸੀ ਲੈਣ ਦੀ ਸਮੱਸਿਆ ਦਾ ਵੀ ਹੱਲ ਕੀਤਾ ਜਾਵੇਗਾ।
ਵਿਧਾਇਕ ਡਾ: ਅਜੇ ਗੁਪਤਾ ਨੇ ਕਿਹਾ ਕਿ ਜੇਕਰ ਵਾਲਡ ਸਿਟੀ ਦੇ ਦੁਕਾਨਦਾਰ ਆਪਣੇ ਬਿਜਲੀ ਮੀਟਰ ਦਾ ਲੋਡ ਵਧਾਉਣਾ ਚਾਹੁੰਦੇ ਹਨ ਤਾਂ ਉਸ ਲਈ ਉਨ੍ਹਾਂ ਨੂੰ ਨਗਰ ਨਿਗਮ ਦੇ ਐਮ.ਟੀ.ਪੀ ਵਿਭਾਗ ਤੋਂ ਐਨ.ਓ.ਸੀ ਲੈਣਾ ਹੈ। ਇਹ ਇੱਕ ਗੁੰਝਲਦਾਰ ਪ੍ਰਕਿਰਿਆ ਹੈ ਅਤੇ ਲੋਕਾਂ ਨੂੰ ਪੈਸੇ ਵੀ ਖਰਚਣੇ ਪੈਂਦੇ ਹਨ।ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਹੋ ਚੁੱਕੀ ਹੈ।ਦੁਕਾਨਦਾਰਾਂ ਨੇ ਮੌਕੇ `ਤੇ ਆਪਣੀਆਂ ਕੁੱਝ ਸਮੱਸਿਆਵਾਂ ਦੱਸੀਆਂ।ਵਿਧਾਇਕ ਨੇ ਹਾਜ਼ਰ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ `ਤੇ ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ।ਕਟੜਾ ਆਹਲੂਵਾਲੀਆ ਮਾਰਕੀਟ ਦੇ ਦੁਕਾਨਦਾਰਾਂ ਨੇ ਵਿਧਾਇਕ ਡਾ: ਅਜੇ ਗੁਪਤਾ ਦਾ ਧੰਨਵਾਦ ਕੀਤਾ ।
ਇਸ ਮੌਕੇ ਸਾਬਕਾ ਕੌਂਸਲਰ ਜਨੈਰਲ ਸਿੰਘ ਢੋਟ, ਦੀਪਕ ਚੱਢਾ, ਵਿੱਕੀ, ਵਿਕਰਮ ਬੱਗਾ, ਓ.ਪੀ ਬਿਬਲਾਨੀ, ਸੁਮਿਤ, ਰੋਹਿਤ, ਸੁਦੇਸ਼ ਕੁਮਾਰ, ਨਗਰ ਨਿਗਮ ਦੇ ਅਧਿਕਾਰੀ ਅਤੇ ਵੱਡੀ ਗਿਣਤੀ ‘ਚ ਦੁਕਾਨਦਾਰ ਮੌਜ਼ੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …