Sunday, December 22, 2024

ਘੱਟ ਕਾਰਗੁਜ਼ਾਰੀ ਕਰਨ ਵਾਲੇ ਬੀ.ਐਲ.ਓਜ਼ ਵਿਰੁੱਧ ਕੀਤੀ ਜਾਵੇਗੀ ਅਨੁਸ਼ਾਸ਼ਨੀ ਕਾਰਵਾਈ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 7 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਧਿਕਾਰੀ ਅੰਮ੍ਰਿਤਸਰ ਘਨਸ਼ਾਮ ਥੋਰੀ ਨੇ ਘੱਟ ਕਾਰਗੁਜ਼ਾਰੀ ਕਰਨ ਵਾਲੇ ਸੈਕਟਰ ਅਫ਼ਸਰਾਂ ਅਤੇ ਬੀ.ਐਲ.ਓਜ਼ ਨਾਲ ਮੀਟਿੰਗ ਕਰਦੇ ਹੋਏ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਜਿਨਾਂ ਸੈਕਟਰ ਅਫ਼ਸਰਾਂ ਅਤੇ ਬੀ.ਐਲ.ਓਜ਼ ਵਲੋਂ 18 ਤੋਂ 19 ਸਾਲ ਨੌਜਵਾਨਾਂ ਦੀ ਘੱਟ ਰਜਿਸਟਰੇਸ਼ਨ ਕੀਤੀ ਗਈ ਹੈ, ਉਹਨਾਂ ਵਿਰੁੱਧ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ।
ਜਿਲਾ ਚੋਣ ਅਧਿਕਾਰੀ ਨੇ ਕਿਹਾ ਕਿ ਸਮੂਹ ਬੀ.ਐਲ.ਓਜ਼ ਘਰ-ਘਰ ਜਾ ਕੇ ਨਵੇਂ ਵੋਟਰਾਂ ਦੇ ਰਜਿਸਟਰੇਸ਼ਨ ਫਾਰਮ ਪ੍ਰਾਪਤ ਕਰਨ ਤਾਂ ਜੋ ਕੋਈ ਵੀ ਵੋਟਰ ਆਪਣੀ ਵੋਟ ਬਣਾਉਣ ਦੇ ਹੱਕ ਤੋਂ ਵਾਂਝਾ ਨਾ ਰਹੇ।ਉਨਾਂ ਸਮੂਹ ਬੀ.ਐਲ.ਓਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਤਸਦੀਕਸ਼ੁਦਾ ਸਰਟੀਫਿਕੇਟ ਦੇਣਗੇ ਕਿ ਇਹ ਕਿਸੇ ਵੀ ਵਿਅਕਤੀ ਦੀ ਡੁਪਲੀਕੇਟ ਵੋਟ ਨਹੀਂ ਬਣੀ ਹੈ ਅਤੇ ਕੋਈ ਵੀ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਹੀਂ ਹੈ।ਉਨਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਜਿਹੜੇ ਬੀ.ਐਲ.ਓਜ਼ ਆਪਣੀ ਡਿਊਟੀ ‘ਤੇ ਹਾਜ਼ਰ ਨਹੀਂ ਹੁੰਦੇ ਜਾਂ ਜਿਨ੍ਹਾਂ ਦੀ ਘੱਟ ਕਾਰਗੁਜਾਰੀ ਹੁੰਦੀ ਹੈ, ਉਨਾਂ ਵਿਰੁੱਧ ਉੱਚ ਅਧਿਕਾਰੀਆਂ ਨੂੰ ਲਿਖਿਆ ਜਾਵੇਗਾ ਅਤੇ ਵਧੀਆ ਕਾਰਗੁਜਾਰੀ ਕਰਨ ਵਾਲੇ ਬੀ.ਐਲ.ਓਜ਼ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।ਚੋਣ ਅਧਿਕਾਰੀ ਨੇ ਕਿਹਾ ਕਿ ਸਮੂਹ ਬੀ.ਐਲ.ਓਜ਼ ਦੀ ਡਿਊਟੀ ਬਣਦੀ ਹੈ ਕਿ ਉਹ ਵੋਟਾਂ ਦੌਰਾਨ ਈ.ਵੀ.ਐਮ ਦੀ ਸੁਰੱਖਿਆ ਯਕੀਨੀ ਬਣਾਉਣ।
ਉਨਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵਲੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਜ਼ਿਲੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਮਿਤੀ 27 ਅਕਤੂਬਰ 2023 ਤੋਂ ਸ਼ੁਰੂ ਹੋ ਗਿਆ ਹੈ, ਜੋ 9 ਦਸੰਬਰ 2023 ਤੱਕ ਚੱਲੇਗਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …