Sunday, December 22, 2024

ਸਿਲਵਰ ਵਾਟਿਕਾ ਸਕੂਲ ਸਮਾਉਂ ਵਿਖੇ ਤਿੰਨ ਰੋਜ਼ਾ ਸਪੋਰਟਸ ਮੀਟ ਸ਼ੁਰੂ

ਭੀਖੀ, 7 ਦਸੰਬਰ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਸਮਾਉ ਵਲੋਂ ਸ਼੍ਰੀਮਤੀ ਅੰਜ਼ੂ ਸਿੰਗਲਾ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਸਕੂਲੀ ਸਪੋਰਟਸ ਮੀਟ ਕਰਵਾਈ ਜਾ ਰਹੀ ਹੈ।ਇਸ ਦੌਰਾਨ ਬੱਚਿਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।ਵਿਸ਼ੇਸ਼ ਤੌਰ ‘ਤੇ ਪਹੁੰਚੇ ਹਰਜੀਤ ਸਿੰਘ ਗਰੇਵਾਲ ਮੈਂਬਰ ਨੈਸ਼ਨਲ ਭਾਜਪਾ ਨੇ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਕਿਹਾ ਕਿ ਸਪੋਰਟਸ ਨਾਲ ਬੱਚਿਆਂ ਨੂੰ ਮਾਨਸਿਕ ਅਤੇ ਸਰੀਰਕ ਤੰਦਰੁਸਤੀ ਮਿਲਦੀ ਹੈ।ਇਸ ਲਈ ਚੁਸਤੀ ਅਤੇ ਫੁਰਤੀ ਰੱਖਣ ਲਈ ਬੱਚਿਆਂ ਨੂੰ ਰੋਜ਼ਾਨਾ ਹੀ ਖੇਡਾਂ ਖੇਡਣੀਆਂ ਚਾਹੀਦੀਆਂ ਹਨ।ਉਹਨਾਂ ਨੇ ਸਵਰਗੀ ਸ੍ਰੀਮਤੀ ਅੰਜ਼ੂ ਸਿੰਗਲਾ ਨੂੰ ਵੀ ਸ਼ਰਧਾਂਜਲੀ ਅਰਪਿਤ ਕੀਤੀ।
ਇਸ ਮੌਕੇ ਸਕੂਲ ਪ੍ਰਿੰਸੀਪਲ ਕਿਰਨ ਰਤਨ, ਸਕੂਲ ਚੇਅਰਮੈਨ ਰਿਸ਼ਵ ਸਿੰਗਲਾ, ਵਾਈਸ ਚੇਅਰਮੈਨ ਨਮਨ ਸਿੰਗਲਾ, ਰਕੇਸ਼ ਜੈਨ ਜਿਲ੍ਹਾ ਪ੍ਰਧਾਨ ਭਾਜਪਾ, ਭਾਜਪਾ ਆਗੂ ਰਜਿੰਦਰ ਕੁਮਾਰ ਰਾਜ਼ੀ ਅਤੇ ਸਕੂਲ ਸਟਾਫ ਹਾਜ਼ਰ ਸੀ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …