Sunday, December 22, 2024

ਬੀਬੀ ਕੌਲਾਂ ਜੀ ਪਬਲਿਕ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਅੰਮ੍ਰਿਤਸਰ, 7 ਦਸੰਬਰ (ਜਗਦੀਪ ਸਿੰਘ) – ਸਥਾਨਕ ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਪਬਲਿਕ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਗਮ ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ।ਸਮਾਗਮ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ਼ ਸ਼ਬਦ ਨਾਲ ਕੀਤੀ।ਬੱਚਿਆਂ ਨੇ ਵੈਲਕਮ ਗੀਤ ਪੇਸ਼ ਕੀਤਾ ਗਿਆ।ਫਸਟ, ਸੈਕਿੰਡ ਦੇ ਬੱਚਿਆਂ ਨੇ ਪੰਜਾਬੀ ਵਿਰਸੇ ਨਾਲ ਸੰਬੰਧਿਤ ਫੈਂਸੀ ਡਰੈਸ ਪੇਸ਼ ਕੀਤੀ ਗਈ।ਇਸ ਤੋਂ ਬਾਅਦ ਪੰਜਾਬੀ ਸਭਿਆਚਾਰ ਨੂੰ ਦਰਸਾਉਂਦਾ ਨਾਟਕ ਪੇਸ਼ ਕੀਤਾ ਗਿਆ।ਪਿ੍ਰੰਸੀਪਲ ਜਸਲੀਨ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ‘ਜੀ ਆਇਆਂ’ ਅਤੇ ਸਲਾਨਾ ਰਿਪੋਰਟ ਪੜ੍ਹੀ।
ਭਾਈ ਗੁਰਇਕਬਾਲ ਸਿੰਘ ਅਤੇ ਮੁੱਖ ਮਹਿਮਾਨ ਇੰਦਰਬੀਰ ਸਿੰਘ ਨਿੱਜ਼ਰ ਵਿਧਾਇਕ ਦੱਖਣੀ, ਰਾਜੇਸ਼ ਕੁਮਾਰ ਸ਼ਰਮਾ, ਹਰਪ੍ਰੀਤ ਸਿੰਘ ਅਤੇ ਮੈਨਜਮੈਂਟ ਦੇ ਮੈਂਬਰਾਂ ਦੁਆਰਾ ਹਰ ਖੇਤਰ ਵਿੱਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸ਼ੀਲਡਾਂ ਤੇ ਮੈਡਲ ਦਿੱਤੇ।ਇੰਦਰਬੀਰ ਸਿੰਘ ਨਿੱਜ਼ਰ ਨੇ ਕਿਹਾ ਕਿ ਭਾਈ ਗੁਰਇਕਬਾਲ ਸਿੰਘ ਵਲੋਂ ਜੋ ਸਕੂਲ ਚਲਾਏ ਜਾ ਰਹੇ ਹਨ, ਉਥੇ ਦੁਨਿਆਵੀ ਪੜ੍ਹਾਈ ਦੇ ਨਾਲ ਅਧਿਆਤਮਿਕ ਪੜ੍ਹਾਈ ਵੀ ਕਰਵਾਈ ਜਾਂਦੀ ਹੈ।ਭਾਈ ਗੁਰਇਕਬਾਲ ਸਿੰਘ ਨੇ ਸਮੂਹ ਟੀਚਰਾਂ ਤੇ ਪ੍ਰਿੰਸੀਪਲ ਮੈਡਮ ਜਸਲੀਨ ਕੌਰ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਦੀ ਮੇਹਨਤ ਦਾ ਸਦਕਾ ਹੀ ਬੱਚਿਆਂ ਨੇ ਉਚ ਪੱਧਰੀ ਪੁਜੀਸ਼ਨਾਂ ਲੈ ਕੇ ਸਕੂਲ਼ ਤੇ ਆਪਣੇ ਮਾਤਾ ਪਿਤਾ ਦਾ ਨਾਮ ਰੋਸ਼ਨ ਕੀਤਾ ਹੈ।
ਇਸ ਮੌਕੇ ਭਾਈ ਟਹਿਲਇੰਦਰ ਸਿੰਘ, ਰਜਿੰਦਰ ਸਿੰਘ (ਰਾਣਾ ਵੀਰ), ਭੁਪਿੰਦਰ ਸਿੰਘ ਗਰਚਾ, ਸ੍ਰੀਮਤੀ ਇੰਦਰਪ੍ਰੀਤ ਕੌਰ (ਪ੍ਰਿੰਸੀਪਲ ਬ੍ਰਰਾਂਚ -2), ਸ੍ਰੀਮਤੀ ਆਰਤੀ ਸੂਦ (ਪ੍ਰਿੰਸੀਪਲ ਬ੍ਰਰਾਂਚ -3), ਬੀਬੀ ਜਤਿੰਦਰ ਕੋਰ, ਪਰਮਜੀਤ ਕੌਰ ਪੰਮਾ ਭੈਣ, ਅਮਰਜੀਤ ਸਿੰਘ ਸਿਲਕੀ ਵੀਰ ਵੀ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …