Wednesday, September 30, 2026

ਬੰਦੀ ਸਿੰਘਾਂ ਤੇ ਭਾਈ ਰਾਜੋਆਣਾ ਬਾਰੇ ਕੇਂਦਰ ਨਾਲ ਗੱਲਬਾਤ ਲਈ ਬਣਾਏ ਗਏ ਵਫ਼ਦ ਦੀ ਮੀਟਿੰਗ 9 ਨੂੰ

ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ ਬਿਊਰੋ) – ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਗਠਿਤ ਕੀਤੇ ਗਏ ਉੱਚ-ਪੱਧਰੀ ਵਫ਼ਦ ਦੇ ਮੈਂਬਰਾਂ ਦੀ ਇਕੱਤਰਤਾ ਭਲਕੇ ਸੱਦੀ ਗਈ ਹੈ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਦਸੰਬਰ ਨੂੰ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਗਠਤ ਕੀਤੇ ਗਏ ਵਫ਼ਦ ਦੀ ਇਕੱਤਰਤਾ ਭਲਕੇ 9 ਦਸੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸ੍ਰੀ ਅੰਮ੍ਰਿਤਸਰ ਵਿਖੇ ਦੁਪਹਿਰ 12 ਵਜੇ ਹੋਵੇਗੀ ਸੱਦੀ ਗਈ ਹੈ।
ਇਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਵਫ਼ਦ ਦੇ ਮੈਂਬਰਾਂ ਹਰਮੀਤ ਸਿੰਘ ਕਾਲਕਾ, ਡਾ. ਬਰਜਿੰਦਰ ਸਿੰਘ ਹਮਦਰਦ, ਬੀਬੀ ਕਮਲਦੀਪ ਕੌਰ ਰਾਜੋਆਣਾ ਅਤੇ ਵਿਰਸਾ ਸਿੰਘ ਵਲਟੋਹਾ ਨੂੰ ਪੱਤਰ ਭੇਜੇ ਜਾ ਚੁੱਕੇ ਹਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …