ਸ਼ਮਰਾਲਾ, 8 ਦਸੰਬਰ (ਇੰਦਰਜੀਤ ਸਿੰਘ ਕੰਗ) – ਸਵ: ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਦਾ ਜਨਮ ਦਿਨ ਅੱਜ ਸਮੱਚੇ ਪੰਜਾਬ ਵਿੱਚ
‘ਸਦਭਾਵਨਾ ਦਿਵਸ’ ਵਜੋਂ ਮਨਾਇਆ ਗਿਆ।ਜ਼ਿਲ੍ਹਾ ਜਥੇਦਾਰ ਜਸਮੇਲ ਸਿੰਘ ਬੌਂਦਲੀ ਨੇ ਦੱਸਿਆ ਕਿ ਸਮਰਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ਼ ਪਰਮਜੀਤ ਸਿੰਘ ਢਿੱਲੋਂ ਦੀ ਰਹਿਨੁਮਾਈ ਹੇਠ ਸਵੇਰੇ ਗੁਰਦੁਆਰਾ ਸ੍ਰੀ ਵਿਸ਼ਵਕਰਮਾ ਭਵਨ ਸਮਰਾਲਾ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ।ਸਮਰਾਲਾ ਹਲਕੇ ਦੀ ਸਮੁੱਚੀ ਅਕਾਲੀ ਲੀਡਰਸ਼ਿਪ, ਸਰਕਲ ਜਥੇਦਾਰ, ਐਸ.ਜੀ.ਪੀ.ਸੀ ਮੈਂਬਰ, ਸਮੂਹ ਵਰਕਰ, ਪਿੰਡਾਂ ਦੇ ਸਰਪੰਚਾਂ, ਪੰਚਾਂ, ਬਲਾਕ ਸੰਮਤੀ ਮੈਂਬਰਾਂ ਅਤੇ ਆਮ ਲੋਕਾਂ ਨੇ ਵੱਡੀ ਗਿਣਤੀ ‘ਚ ਸ਼ਿਰਕਤ ਕੀਤੀ।
ਇਸ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਓਮੀ ਭਾਬਾ ਕੈਂਸਰ ਹਸਪਤਾਲ ਐਂਡ ਰਿਸਰਚ ਸੈਂਟਰ ਚੰਡੀਗੜ੍ਹ, ਸਿਵਲ ਹਸਪਤਾਲ ਲੁਧਿਆਣਾ, ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ ਲੁਧਿਆਣਾ ਤੋਂ ਆਈਆਂ ਡਾਕਟਰਾਂ ਦੀਆਂ ਟੀਮਾਂ ਨੇ ਖੂਨ ਇਕੱਤਰ ਕੀਤਾ।ਕੈਂਪ ਵਿੱਚ ਖਾਸਕਰ ਨੌਜਵਾਨਾਂ ਵੱਧ ਚੜ੍ਹ ਕੇ ਖੂਨਦਾਨ ਕੀਤਾ, ਜਿਸ ਸਦਕਾ 196 ਯੂਨਿਟਾਂ ਖੂਨਦਾਨ ਇਕੱਤਰ ਹੋਈਆਂ।
ਹਲਕਾ ਇੰਚਾਰਜ਼ ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਸਵ: ਪ੍ਰਕਾਸ਼ ਸਿੰਘ ਬਾਦਲ ਜੋ ਸਿਆਸਤ ਵਿੱਚ ਬਾਬਾ ਬੌਹੜ ਵੀ ਮੰਨੇ ਜਾਂਦੇ ਹਨ।ਪ੍ਰਕਾਸ਼ ਸਿੰਘ ਬਾਦਲ ਇੱਕ ਅਜਿਹੀ ਸਖਸ਼ੀਅਤ ਸਨ, ਜਿਨ੍ਹਾਂ ਨੇ ਪੰਜਾਬ ਦੇ ਵਿਕਾਸ ਲਈ ਆਪਣੀ ਸਾਰੀ ਉਮਰ ਲਗਾ ਦਿੱਤੀ।ਉਨਾਂ ਪੰਜਾਬ ਦੀ ਭਲਾਈ ਲਈ ਕਈ ਕੰਮ ਕੀਤੇ ਅਤੇ ਔਖੇ ਦੌਰ ਵਿੱਚ ਹਮੇਸ਼ਾਂ ਪੰਜਾਬ ਦੇ ਲੋਕਾਂ ਦੇ ਨਾਲ ਡਟ ਕੇ ਖੜ੍ਹੇ ਰਹੇ।ਇਸ ਬਦੌਲਤ ਅੱਜ ਵੀ ਪੰਜਾਬ ਦੇ ਲੋਕ, ਖਾਸਕਰ ਮੁਲਾਜ਼ਮ ਵਰਗ ਉਨ੍ਹਾਂ ਦੀਆਂ ਨੀਤੀਆਂ ‘ਤੇ ਮਾਣ ਕਰਦੇ ਹਨ।ਅੱਜ ਸਾਨੂੰ ਵੀ ਉਨ੍ਹਾਂ ਅੰਦਰਲੀ ਸਹਿਣਸ਼ੀਲਤਾ, ਸਿਆਣਪ ਅਤੇ ਦੂਰਅੰਦੇਸ਼ੀ ਤੋਂ ਸਿੱਖਿਆ ਲੈ ਕੇ ਪੰਜਾਬ ਦੇ ਭਵਿੱਖ ਬਾਰੇ ਸੋਚਣਾ ਚਾਹੀਦਾ ਹੈ।ਅਖੀਰ ਉਨ੍ਹਾਂ ਹਾਜ਼ਰੀਨ ਦਾ ਧੰਨਵਾਦ ਕੀਤਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media