ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ) – ਸਿਹਤ ਵਿਭਾਗ ਦੇ ਸਟੇਟ ਪ੍ਰੋਗਰਾਮ ਅਫਸਰ ਵਲੋਂ ਡੇਂਗੂ/ਚਿਕਨਗੁਨੀਆਂ ਸੰਬਧੀ ਸੰਭਾਵਿਤ ਖੇਤਰਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ।ਸਿਹਤ ਵਿਭਾਗ ਦੇ ਨੈਸ਼ਨਲ ਵੈਕਟਰ ਬੋਰਨ ਡਸੀਜ਼ ਕੰਟਰੋਲ ਪ੍ਰੋਗਰਾਮ ਦੇ ਸਟੇਟ ਪ੍ਰੋਗਰਾਮ ਅਫਸਰ ਡਾ. ਅਰਸ਼ਦੀਪ ਕੌਰ ਅਤੇ ਟੀਮ ਵਲੋਂ ਡੇਂਗੂ/ਚਿਕਨਗੁਨੀਆਂ ਸੰਬਧੀ ਸੰਭਾਵਿਤ ਖੇਤਰਾਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਐਂਟੀਲਾਰਵਾ ਗਤੀਵਿਧੀਆਂ ਕਰਵਾਈਆਂ ਗਈਆਂ।ਇਸ ਟੀਮ ਵਿੱਚ ਏ.ਪੀ.ਓ ਬਲਜੀਤ ਕੌਰ, ਸਟੇਟ ਐਪੀਡਿਮੋਲੋਜਿਸਟ ਡਾ. ਨਜੱਤ ਔਲਖ ਜਿਲਾ੍ਹ ਐਪੀਡਿਮੋਲੋਜਿਸਟ ਡਾ. ਹਰਜੋਤ ਕੌਰ, ਐਸ.ਆਈ ਗੁਰਦੇਵ ਸਿੰਘ ਢਿੱਲੋਂ, ਸੁਖਦੇਵ ਸਿੰਘ ਅਤੇ ਹਰਵਿੰਦਰ ਸਿੰਘ ਸ਼ਾਮਲ ਸਨ।ਇਸ ਤੋਂ ਪਹਿਲਾਂ ਅੱਜ ਸਿਵਲ ਸਰਜਨ ਡਾ. ਵਿਜੇ ਕੁਮਾਰ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਮਜੀਠਾ ਰੋਡ, ਤੁੰਗ ਬਾਲਾ, ਘਨੰਪੁਰ ਕਾਲੇ, ਗੋਪਾਲ ਨਗਰ, ਜਹਾਜਗੜ੍ਹ, ਰੋਡਵੇਜ ਵਰਕਸ਼ਾਪ, ਛੇਹਰਾਟਾ, ਗੁਮਟਾਲਾ ਅਤੇ ਏਅਰਪੋਰਟ ਰੋਡ ਆਦਿ ਦੇ ਇਲਾਕਿਆਂ ਵਿੱਚ ਡੇਂਗੂ/ਚਿਕਨਗੁਨੀਆਂ ਦੇ ਸ਼ੱਕੀ ਕੇਸਾਂ ਦੇ ਸੰਬਧ ਵਿੱਚ ਐਂਟੀ ਲਾਰਵਾ ਦੀਆਂ 8 ਟੀਮਾਂ ਵਲੋਂ ਸਮੂਹ ਇਲਾਕੇ ਘਰਾਂ ਵਿਚ ਜਾ ਕੇ ਡੇਂਗੂ/ਚਿਕਨਗੁਨੀਆਂ ਦੇ ਲਾਵਰੇ ਸੰਬਧੀ ਲੋਕਾਂ ਨੂੰ ਜਾਗਰੂਕ ਕੀਤਾ।ਇਹਨਾਂ ਟੀਮਾਂ ਵਿਚ ਮੈਡੀਕਲ ਕਾਲਜ ਅਤੇ ਨਰਸਿੰਗ ਕਾਲਜ ਦੇ ਇੰਟਰਨਸ਼ਿਪ ਤੋਂ ਵੀ ਮਦਦ ਲਈ ਗਈ।ਇਸ ਤੋਂ ਇਲਾਵਾ ਇਹਨਾਂ ਇਲਾਕਿਆ ਵਿਚੋਂ ਫੀਵਰ ਸਰਵੇ ਵੀ ਕੀਤਾ ਗਿਆ ਅਤੇ ਬੁਖਾਰ ਦੇ ਮਰੀਜ਼ਾਂ ਦੇ ਬਲੱਡ ਸੈਂਪਲ ਵੀ ਲਏ ਗਏ।ਇਸ ਦੇ ਨਾਲ ਹੀ ਕਈ ਥਾਵਾਂ ‘ਤੇ ਖੜ੍ਹੇ ਬਰਸਾਤੀ ਪਾਣੀ ਵਿੱਚ ਕਾਲਾ ਤੇਲ ਪਾਇਆ ਗਿਆ ਅਤੇ ਸਪਰੇਅ ਵੀ ਕੀਤਾ ਗਿਆ।
ਸਟੇਟ ਟੀਮ ਵਲੋਂ ਖੁਦ ਜਾ ਕੇ ਮੌਕੇ ਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਉਨਾਂ ਕਿਹਾ ਕਿ ਸਿਹਤ ਵਿਭਾਗ ਪੂਰੀ ਤਰਾਂ੍ਹ ਚੌਕਸ ਹੈ ਅਤੇ ਡੇਂਗੂ ਦੀ ਰੋਕਥਾਮ ਸੰਬਧੀ ਜਿਲੇ੍ਹ ਭਰ ਵਿੱਚ ਡੇਂਗੂ ਵਾਰਡਾਂ ਤਿਆਰ ਕੀਤੀਆਂ ਗਈਆਂ ਹਨ।ਜਿੰਨਾਂ ਵਿੱਚ ਸਿਵਲ ਹਸਪਤਾਲ ਅੰਮ੍ਰਿਤਸਰ ਹਰੇਕ ਸਬ ਡਵੀਜ਼ਨਲ ਹਸਪਤਾਲਾਂ ਅਤੇ ਹਰੇਕ ਬਲਾਕ ਪੱਧਰ ‘ਤੇ ਵੀ ਡੇਂਗੂ ਵਾਰਡਾਂ ਬਣਾਈਆਂ ਗਈਆ ਹਨ।ਐਂਟੀ ਲਾਰਵਾ ਵਿੰਗ ਵਿੱਚ 15 ਟੀਮਾਂ ਕੰਮ ਕਰ ਰਹੀਆਂ ਜੋ ਕਿ ਰੋਜ਼ਾਨਾ ਸ਼ਹਿਰ ਦੇ ਅਲੱਗ-ਅੱਲਗ ਹਿੱਸਿਆਂ ਵਿੱਚ ਖਾਸ ਕਰਕੇ ਹੋਟਸਪੋਟ ਖੇਤਰਾਂ ਵਿੱਚ ਜਾ ਕੇ ਐਂਟੀਲਾਰਵਾ ਗਤੀਵਿਧੀਆਂ ਕਰ ਰਹੀਆਂ ਹਨ।ਇਸ ਤੋਂ ਇਲਾਵਾ ਸਾਰੇ ਪ੍ਰਾਇਵੇਟ ਹਸਪਤਾਲਾਂ ਅਤੇ ਲੈਬੋਰਟਰੀਆਂ ਨੂੰ ਆਗਾਹ ਕੀਤਾ ਜਾ ਚੁੱਕਿਆ ਹੈ ਕਿ ਕੋਈ ਵੀ ਕੇਸ ਸਾਹਮਣੇ ਆਉਣ ਤੇ ਤੁਰੰਤ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ।
Check Also
ਖ਼ਾਲਸਾ ਕਾਲਜ ਵਿਖੇ ‘ਸਾਹਿਤ ਉਤਸਵ ਅਤੇ ਪੁਸਤਕ ਮੇਲੇ’ ਦਾ 19 ਨੂੰ ਹੋਵੇਗਾ ਆਗਾਜ਼
5 ਰੋਜ਼ਾ ਮੇਲੇ ਦੀ ਛੀਨਾ ਕਰਨਗੇ ਪ੍ਰਧਾਨਗੀ ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ …