Monday, July 8, 2024

ਸਰਸਵਤੀ ਵਿਦਿਆ ਮੰਦਿਰ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਦਾ ਆਯੋਜਨ

ਸੰਗਰੂਰ, 9 ਦਸੰਬਰ (ਜਗਸੀਰ ਲੌਂਗੋਵਾਲ) – ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਚੀਮਾ ਮੰਡੀ ਦਾ ਸਲਾਨਾ ਇਨਾਮ ਵੰਡ ਸਮਾਗਮ ਸੰਸਥਾ ਦੇ ਪ੍ਰਬੰਧਕ ਡਾ. ਭੀਮ ਸੈਨ ਕਾਂਸਲ, ਪ੍ਰਿੰਸੀਪਲ ਰਾਕੇਸ਼ ਕੁਮਾਰ ਗੋਇਲ ਦੀ ਅਗਵਾਈ ‘ਚ ਸਕੂਲ ਕੰਪਲੈਕਸ ਵਿੱਚ ਕਰਵਾਇਆ ਗਿਆ।ਜਿਸ ਦੀ ਸ਼ੁਰੂਆਤ ਡਾ. ਭੀਮ ਸੈਨ ਕਾਂਸਲ, ਸੁਲਕਸ਼ਨਾ ਕਾਂਸਲ, ਰਕੇਸ਼ ਕੁਮਾਰ ਗੋਇਲ ਤੇ ਕਮਲ ਗੋਇਲ ਨੇ ਜੋਤ ਪ੍ਰਚੰਡ ਕਰਦਿਆਂ ਮਾਂ ਸਰਸਵਤੀ ਜੀ ਦੀ ਪੂਜਾ ਕਰਕੇ ਕਰਵਾਈ।ਸਮਾਰੋਹ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਵਲੋਂ ਸਰਸਵਤੀ ਵੰਦਨਾ ਨਾਲ ਕਰਦੇ ਹੋਏ ਧਾਰਮਿਕ ਗੀਤ ਪੇਸ਼ ਕੀਤੇ।ਵਿਦਿਆਰਥੀਆਂ ਨੇ ਗਿੱਧਾ, ਭੰਗੜਾ, ਕਾਰੋਗਰਾਫੀਆਂ, ਸਕਿੱਟ ਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਨਾਲ ਸਬੰਧਤ ਆਇਟਾ ਪੇਸ਼਼ ਕਰਕੇ ਹਾਜ਼ਰੀਨ ਦਾ ਮਨ ਮੋਹ ਲਿਆ।ਸਕੂਲ ਦੀ ਸਲਾਨਾ ਰਿਪੋਰਟ ਪੜਦਿਆਂ ਪ੍ਰਿਸੀਪਲ ਰਕੇਸ਼ ਕੁਮਾਰ ਗੋਇਲ ਤੇ ਕਮਲ ਗੋਇਲ ਨੇ ਦੱਸਿਆ ਕਿ ਵਿਦਿਆਰਥੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਤੇ ਹੋਰ ਗਤੀਵਿਧੀਆਂ ਵਿੱਚ ਵੀ ਪੁਜੀਸ਼ਨਾਂ ਹਾਸਲ ਕਰਕੇ ਸਕੂਲ ਤੇਬਆਪਣੇ ਮਾਤਾ ਪਿਤਾ ਦਾ ਨਾਮ ਵੀ ਰੋਸ਼ਨ ਕਰ ਰਹੇ ਹਨ।ਉਨ੍ਹਾਂ ਖੇਡਾਂ ਦੇ ਖੇਤਰ ਵਿੱਚ ਅੰਤਰਰਾਸ਼ਟਰੀ ਪੱਧਰ ‘ਤੇ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਸਟੇਜ਼ ਤੇ ਬੁਲਾ ਕੇ ਸਨਮਾਨ ਕੀਤਾ ਗਿਆ।ਐਨ.ਐਚ.ਪੀ.ਸੀ ਦੇ ਡਾਇਰੈਕਟਰ ਡਾ. ਅਮਿਤ ਕਾਂਸਲ ਨੇ ਕਿਹਾ ਕਿ ਉਨ੍ਹਾਂ ਦਾ ਮਨ ਬਹੁਤ ਖੁਸ਼ ਹੈ ਕਿ ਇਸ ਸੰਸਥਾ ਦੇ ਬੱਚੇ ਬੁਲੰਦੀਆਂ ਛੂਹ ਰਹੇ ਹਨ।ਸਮਾਰੋਹ ਦੌਰਾਨ ਪੰਹੁਚੇ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਵਲੋਂ ਕੁਲਵਿੰਦਰ ਸਿੰਘ, ਸ਼ਹੀਦ ਬਾਬਾ ਦੀਪ ਸਿੰਘ ਵਿਦਿਅਕ ਸੰਸਥਾ ਜਖੇਪਲ ਵਲੋਂ ਹਰੀਸ਼ ਗੱਖੜ, ਅਮਨਪ੍ਰੀਤ ਸਿੰਘ ਡੀ.ਪੀ.ਐਮ.ਯੂ ਸੰਗਰੂਰ, ਜਗਤਾਰ ਸਿੰਘ, ਗੁਰਪ੍ਰੀਤ ਸਿੰਘ, ਪ੍ਰੋਫੈਸਰ ਪਵਨ ਕੁਮਾਰ ਜੈਨ ਸਲਾਈਟ ਲੌਂਗੋਵਾਲ, ਕਵਲਜੀਤ ਸਿੰਘ ਵਿੱਕੀ ਸਮਾਜ ਸੇਵੀ ਲੋਂਗੋਵਾਲ, ਭਾਜਪਾ ਆਗਊ ਜੀਵਨ ਬਾਂਸਲ, ਸੁਖਵਿੰਦਰ ਸ਼ਰਮਾ, ਅਗਰਵਾਲ ਸਭਾ ਚੀਮਾ ਦੇ ਪ੍ਰਧਾਨ ਰਜਿੰਦਰ ਕੁਮਾਰ ਲੀਲੂ, ਸ੍ਰੀ ਰਾਮ ਨੌਮੀ ਉਤਸਵ ਅਤੇ ਸੋਸ਼਼ਲ ਵੈਲਫੇਅਰ ਸੁਸਾਇਟੀ ਵਲੋਂ ਜਨਕ ਰਾਜ, ਰਕੇਸ਼ ਕੁਮਾਰ, ਲੱਕੀ ਗੋਇਲ, ਮੱਖਣ ਸਿੰਘ ਖੀਵਾ ਕਲਾਂ, ਰਾਮਪਾਲ ਢੈਪਈ ਆਦਿ ਨੇ ਵੀ ਵਿਦਿਅਕ ਤੇ ਖੇਡਾਂ ਦੇ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ।ਸੰਸਥਾ ਵਲੋਂ ਪ੍ਰਮੁੱਖ ਸਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਗਿਆ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …