Tuesday, December 3, 2024

ਪੰਜਾਬ ਪੱਧਰੀ ਕਿੱਕ ਬਾਕਸਿੰਗ ਮੁਕਾਬਲਿਆਂ ‘ਚ ਪੀ.ਪੀ.ਐਸ ਚੀਮਾਂ ਦੇ ਬੱਚਿਆਂ ਨੇ ਜਿੱਤੇ ਮੈਡਲ

ਸੰਗਰੂਰ, 9 ਦਸੰਬਰ (ਜਗਸੀਰ ਲੌਂਗੋਵਾਲ) – ਮਾਲੇਰਕੋਟਲਾ ਵਿਖੇ ਹੋਈਆਂ ਪੰਜਾਬ ਪੱਧਰੀ 67ਵੀਆਂ ਪੰਜਾਬ ਸਕੂਲ ਗੇਮਜ਼ ਕਿੱਕ ਬਾਕਸਿੰਗ ਮੁਕਾਬਲਿਆਂ ਵਿੱਚ ਵੱਖ-ਵੱਖ ਜਿਲ੍ਹਿਆਂ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ।ਜਿਸ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਕਿੱਕ ਬਾਕਸਿੰਗ ਦੇ ਖਿਡਾਰੀਆਂ ਨੇ ਅੰਡਰ 14, 17 ਅਤੇ 19 ਵਰਗ (ਮੁੰਡੇ ਅਤੇ ਕੁੜੀਆਂ) ਨੇ ਭਾਗ ਲਿਆ।ਜਿਸ ਵਿੱਚ ਮਾਨਵਦੀਪ ਸਿੰਘ-45 ਕਿਲੋਗਰਾਮ ਵਿਚੋਂ ਗੋਲਡ, ਰਮਨੀਤ ਕੌਰ-32 ਕਿਲੋਗ੍ਰਾਮ ਵਿਚੋਂ ਸਿਲਵਰ, ਪ੍ਰਨੀਤ ਕੌਰ- 45 ਕਿਲੋਗਰਾਮ ਵਿਚੋਂ ਬਰੌਂਜ਼, ਰਾਹਤ ਕੌਰ- 42 ਕਿਲੋਗ੍ਰਾਮ ਵਿਚੋਂ ਬਰੌਂਜ਼ ਅਤੇ ਹਰਮਨ ਬਾਂਸਲ-65 ਕਿਲੋਗਰਾਮ ਭਾਰ ਵਿਚੋਂ ਬਰੌਂਜ਼ ਮੈਡਲ ਹਾਸਲ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ।ਖਿਡਾਰੀਆਂ ਦਾ ਸਕੂਲ ਪਹੁੰਚਣ ‘ਤੇ ਸੰਸਥਾ ਦੇ ਐਮ.ਡੀ ਜਸਵੀਰ ਸਿੰਘ ਚੀਮਾਂ, ਮੈਡਮ ਕਿਰਨਪਾਲ ਕੌਰ ਅਤੇ ਪ੍ਰਿੰਸੀਪਲ ਸੰਜੇ ਕੁਮਾਰ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।
ਇਸ ਮੌਕੇ ਡੀ.ਪੀ.ਈ ਮੰਗਤ ਰਾਏ, ਵੀਰਪਾਲ ਕੌਰ ਅਤੇ ਅਮਨਦੀਪ ਕੌਰ ਹਾਜ਼ਰ ਸਨ।

Check Also

ਮਹਿਲਾ ਸਰਪੰਚ ਅੱਗੇ ਹੋ ਕੇ ਕੰਮ ਕਰਨ ਸਰਕਾਰ ਉਹਨਾਂ ਦੇ ਨਾਲ ਹੈ – ਈ.ਟੀ.ਓ

ਜੰਡਿਆਲਾ ਗੁਰੂ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਰਾਜ …